ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਫੂਡ ਸੇਫਟੀ ਵਿਭਾਗ ਨੇ ਵੱਖ-ਵੱਖ ਥਾਵਾਂ ਤੋਂ ਦੁੱਧ ਦੇ 10 ਸੈਂਪਲ ਭਰੇ <br/>

Ad Position 21
No active advertisement
ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਕੇ ਦੁੱਧ ਦੇ ਸੈਂਪਲ ਲੈਂਦੇ ਹੋਏ ਫੂਡ ਸੇਫ਼ਟੀ ਵਿੰਗ ਦੇ ਮੁਲਾਜ਼ਮ | ਤਸਵੀਰਾਂ-ਮੁਨੀਸ਼ <br/> 09-05-2026
ਜਲੰਧਰ, 8 ਮਈ (ਜਤਿੰਦਰ ਪੰਮੀ) : ਫੂਡ ਸੇਫ਼ਟੀ ਵਿੰਗ ਵੱਲੋਂ ਡਾ. ਸੁਖਵਿੰਦਰ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਅਧੀਨ ਫੂਡ ਸੇਫ਼ਟੀ ਅਫ਼ਸਰ ਮੁਕਲ ਗਿੱਲ, ਰੌਬਿਨ ਕੁਮਾਰ ਤੇ ਪ੍ਰਭਜੋਤ ਕੌਰ ਵੱਲੋਂ ਸ਼ਹਿਰ ਤੇ ਹੋਰ ਵੱਖ-ਵੱਖ ਖੇਤਰਾਂ ਤੋਂ ਨਾਕੇ ਲਾ ਕੇ ਦੁੱਧ ਦੇ 10 ਸੈਂਪਲ ਲਏ ਗਏ | ਇਹ ਸੈਂਪਲ ਨਕੋਦਰ ਚੌਕ ਨੇੜੇ, ਮਕਸੂਦਾਂ ਨੇੜੇ, ਬਿਧੀਪੁਰ ਫਾਟਕ, ਕਰਤਾਰਪੁਰ ਚੌਕ ਤੇ ਜਲੰਧਰ ਕੈਂਟ ਇਲਾਕੇ ਵਿਚ ਨਾਕੇ ਲਗਾ ਕੇ ਭਰੇ ਗਏ | ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਲਏ ਗਏ ਸੈਂਪਲ ਸਟੇਟ ਫੂਡ ਲੈਬਾਰਟਰੀ ਵਿਚ ਭੇਜੇ ਜਾਣਗੇ ਅਤੇ ਜੋ ਫੂਡ ਲੈਬਾਰਟਰੀ ਤੋਂ ਰਿਪੋਰਟ ਆਵੇਗੀ ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਫੂਡ ਸੇਫ਼ਟੀ ਐਕਟ ਅਧੀਨ ਕੀਤੀ ਜਾਵੇਗੀ | ਉਨ੍ਹਾਂ ਭੋਜਨ ਪਦਾਰਥਾਂ ਨਾਲ ਸੰਬੰਧਿਤ ਦੁਕਾਨਦਾਰਾਂ ਨੂੰ ਨੂੰ ਹਦਾਇਤ ਕੀਤੀ ਕਿ ਸਾਰੇ ਫੂਡ ਵਿਕਰੇਤਾਂਵਾ ਦਾ ਫੂਡ ਲਾਇਸੈਂਸ/ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ | ਸਾਫ਼ ਸਫ਼ਾਈ ਦਾ ਖ਼ਾਸ ਖਿਆਲ ਰੱਖਿਆ ਜਾਵੇ | ਉਨ੍ਹਾਂ ਕਿਹਾ ਖਾਣ ਪੀਣ ਵਾਲੇ ਪਦਾਰਥਾਂ ਵਿਚ ਕਿਸੇ ਵੀ ਤਰੀਕੇ ਨਾਲ ਗ਼ਲਤ ਮਿਲਾਵਟ ਨਾ ਕੀਤੀ ਜਾਵੇ ਤੇ ਫੂਡ ਸੇਫ਼ਟੀ ਐਕਟ ਦੀ ਪਾਲਣਾ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡੀ. ਟੀ. ਐੱਫ਼. ਵਲੋਂ ਖੇਤਰੀ ਕਨਵੈਨਸ਼ਨਾਂ ਕਰਨ ਦਾ ਐਲਾਨ ਅਗਲੀ ਖ਼ਬਰ ਏ.ਪੀ.ਜੇ. ਸਕੂਲ 'ਚ ਦੰਦਾਂ ਦਾ ਜਾਂਚ ਕੈਂਪ ਲਗਾਇਆ <br/>
Ad Position 24
No active advertisement