ਗੁਰਾਇਆ, 8 ਮਈ (ਚਰਨਜੀਤ ਸਿੰਘ ਦੁਸਾਂਝ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਡੇਂਗੂ ਰੋਕਥਾਮ ਅਤੇ ਲੋਕ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ Tਡਰਾਈ ਡੇ ਫਰਾਈਡੇUਵਜੋਂ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਸਕੇ | ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਬਰਤਨਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸੁੱਕਾ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਦੱਸਿਆ ਕਿ ਡੇਂਗੂ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਲੋਕਾਂ ਦੀ ਸਹਿਯੋਗ ਨਾਲ ਹੀ ਇਸ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਬੁਖਾਰ, ਸਰੀਰ ਦਰਦ ਜਾਂ ਹੋਰ ਲੱਛਣ ਹੋਣ 'ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ | ਇਸ ਮੌਕੇ 'ਤੇ ਬਲਾਕ ਐਜ਼ੂਕੇਟਰ ਪ੍ਰੀਤਇੰਦਰ ਸਿੰਘ, ਹੈਲਥ ਸੁਪਰਵਾਈਜਰ ਸਤਨਾਮ ਏਨਮ ਸੁਨੀਤਾ, ਹੈਲਥ ਵਰਕਰ ਜਸਵਿੰਦਰ ਮੌਕੇ 'ਤੇ ਮੌਜੂਦ ਸਨ | ਸਿਹਤ ਵਿਭਾਗ ਦੇ ਕਰਮਚਾਰੀ ਅਤੇ ਆਸ਼ਾ ਵਰਕਰ, ਨਰਸਿੰਗ ਸਟੂਡੈਂਟਸ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਪਾ ਰਹੇ ਹਨ |