ਲੋਹੀਆਂ ਖਾਸ, 8 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼ਤਾਬਗੜ੍ਹ ਵਿਖੇ 10 ਮਈ ਨੂੰ ਕਰਵਾਏ ਜਾ ਰਹੇ ਸ਼ਹੀਦੀ ਜੋੜ ਮੇਲੇ 'ਸਤਾਈਏ' ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਗੁਰਦੁਆਰਾ ਸੰਤ ਬਾਬਾ ਬੀਰ ਸ਼ਤਾਬਗੜ੍ਹ ਤੋਂ ਆਰੰਭ ਹੋ ਕੇ ਪਿੰਡ ਦੇ ਸਾਰੇ ਮੁੱਖ ਬਜ਼ਾਰਾਂ ਤੇ ਸੜਕਾਂ ਤੋਂ ਹੁੰਦਾ ਹੋਇਆ ਵਾਪਸ ਗੁ: ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਦੇ ਬੱਚਿਆਂ ਵੱਲੋਂ ਨਗਰ ਕੀਰਤਨ 'ਚ ਹਾਜ਼ਰੀਆਂ ਭਰੀਆਂ ਗਈਆਂ | ਨਗਰ ਕੀਰਤਨ ਦੌਰਾਨ ਗੁਰੂ ਸ਼ਬਦ ਦਾ ਜਾਪ ਕਰਦੀਆਂ ਸੰਗਤਾਂ ਨੂੰ ਸ਼ਰਧਾਲੂਆਂ ਨੇ ਵੱਖ-ਵੱਖ ਤਰਾਂ ਦੇ ਫਲਾਂ ਦੇ ਪ੍ਰਸ਼ਾਦ, ਕੋਲਡ ਡਰਿੰਕ, ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਮਠਿਆਈਆਂ ਦੇ ਪ੍ਰਸ਼ਾਦਿ ਵੰਡੇ ਗਏ | ਗੁ: ਕਮੇਟੀ ਵੱਲੋਂ ਪੰਜ ਪਿਆਰਿਆਂ ਅਤੇ ਹੋਰ ਸਹਿਯੋਗੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁ: ਸਾਹਿਬ ਦੀ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਸੰਧਾ, ਬਲਵਿੰਦਰ ਸਿੰਘ ਸੰਧਾ, ਅਮਰੀਕ ਸਿੰਘ ਢੋਟ, ਨੰਬਰਦਾਰ ਸੁਖਦੇਵ ਸਿੰਘ ਮਹਿਰੋਕ, ਤਰਲੋਕ ਸਿੰਘ ਮਹਿਰੋਕ, ਮਹਿੰਦਰਪਾਲ ਸਿੰਘ ਸਾਬੀ ਮਹਿਰੋਕ, ਹਰਜਿੰਦਰ ਸਿੰਘ ਸੰਧਾ, ਭਾਈ ਸਤਨਾਮ ਸਿੰਘ ਗ੍ਰੰਥੀ, ਭਾਈ ਰਣਜੀਤ ਸਿੰਘ ਗ੍ਰੰਥੀ, ਗੁ: ਪ੍ਰਧਾਨ ਸ਼ਿੰਗਾਰਾ ਸਿੰਘ ਧੰਜੂ, ਬਲਵੀਰ ਸਿੰਘ, ਬਲਵਿੰਦਰ ਸਿੰਘ ਚੰਦੀ, ਚੈਂਚਲ ਸਿੰਘ ਸਭਰਵਾਲ, ਕਸ਼ਮੀਰ ਸਿੰਘ ਲਾਡੀ, ਕਸ਼ਮੀਰ ਸਿੰਘ ਚੰਦੀ, ਸਰਪੰਚ ਬਲਕਾਰ ਸਿੰਘ ਗਿੱਲ, ਪੰਚ ਬਲਦੇਵ ਸਿੰਘ ਸੰਧਾ, ਪੰਚ ਅਵਤਾਰ ਸਿੰਘ ਮਹਿਰੋਕ, ਸਰਬਜੀਤ ਸਿੰਘ ਧੰਜੂ ਪੰਚ ਆਗੂ, ਐੱਸ.ਡੀ.ਓ. ਪ੍ਰਤਾਪ ਸਿੰਘ ਮੋਮੀ, ਸਾ. ਸਰਪੰਚ ਬਰਿੰਦਰ ਸਿੰਘ ਮੋਮੀ, ਮਾ. ਅਜੀਤ ਸਿੰਘ, ਸਾ. ਸਰਪੰਚ ਪਿਆਰਾ, ਸਾ. ਸਰਪੰਚ ਹਰਬੀਰ ਸਿੰਘ, ਸਵਰਨ ਸਿੰਘ ਢੋਟ, ਜਰਨੈਲ ਸਿੰਘ ਢੋਟ, ਗੁਰਦੇਵ ਸਿੰਘ ਢੋਟ, ਕਸ਼ਮੀਰ ਸਿੰਘ ਜੋਤੀ, ਬਲਕਾਰ ਸਿੰਘ ਧੰਜੂ, ਸੰਤੋਖ ਸਿੰਘ, ਬਲਵਿੰਦਰ ਸਿੰਘ ਗਿੱਲ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ | ਪ੍ਰਬੰਧਕਾਂ ਮੁਤਾਬਕ ਸਤਾਈਏ ਨੂੰ ਸਮਰਪਿਤ 10 ਮਈ ਨੂੰ ਭੋਗ ਉਪਰੰਤ ਸਵੇਰੇ 10 ਤੋਂ ਕਰਵਾਏ ਜਾ ਰਹੇ ਧਾਰਮਿਕ ਦੀਵਾਨ ਵਿੱਚ ਪੰਥ ਦੇ ਮਹਾਨ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦਾ ਕੀਰਤਨੀ ਜਥਾ, ਢਾਡੀ ਪ੍ਰਚਾਰਕ ਭਾਈ ਰਣਜੀਤ ਸਿੰਘ ਜੰਡਿਆਲਾ ਵਾਲਿਆਂ ਦਾ ਢਾਡੀ ਜਥਾ ਅਤੇ ਭਾਈ ਮਨਪ੍ਰੀਤ ਸਿੰਘ ਫਰੀਦ ਸਰਾਏ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ |