ਚੁਗਿੱਟੀ, 9 ਮਈ (ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਰਾਸ਼ਟਰੀ ਮਾਰਗ 'ਤੇ ਸਥਿਤ ਮੁੱਖ ਦਾਖਲਾ ਗੇਟ ਤੋਂ ਲੈ ਕੇ ਕਾਜ਼ੀ ਮੰਡੀ ਤੱਕ ਦੀ ਚਾਰ ਮਾਰਗੀ ਸੜਕ ਦਾ ਨਾਂਅ ਗੁਰੂ ਗੋਬਿੰਦ ਸਿੰਘ ਮਾਰਗ ਰੱਖਣ ਦਾ ਉਦਘਾਟਨ ਅੱਜ ਐਤਵਾਰ 10 ਮਈ ਨੂੰ ਸਵੇਰੇ 10 ਵਜੇ ਜਲੰਧਰ ਦੇ ਮੇਅਰ ਵਨੀਤ ਧੀਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਜਲੰਧਰ ਕੇਂਦਰੀ ਦੇ ਇੰਚਾਰਜ ਨਿਤਿਨ ਕੋਹਲੀ ਰੱਖਣਗੇ | ਇਸ ਮੌਕੇ ਕੌਂਸਲਰ ਰੌਬਨ ਲਵ ਅਤੇ ਮਨਮੋਹਨ ਸਿੰਘ ਰਾਜੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਇਸ ਸਬੰਧੀ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਉਦਘਾਟਨ ਦੀ ਰਸਮ ਹੋਵੇਗੀ | ਸਮਾਗਮ ਦੀ ਸਮਾਪਤੀ 'ਤੇ ਲੰਗਰ ਵਰਤੇਗਾ |