06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਜਲੰਧਰ, 9 ਮਈ (ਜਤਿੰਦਰ ਪੰਮੀ)-ਸੀ.ਆਈ.ਏ ਸਟਾਫ ਦਿਹਾਤੀ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਸੈਮੂਅਲ ਵਾਸੀ ਤਲਵੰਡੀ ਨਿਪਾਲਾ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਏ.ਐੱਸ.ਆਈ ਬਲਵਿੰਦਰ ਸਿੰਘ ਤੇ ਹੋਰ ਪੁਲਿਸ ਕਰਮਚਾਰੀਆਂ ਵਲੋਂ ਲਾਂਬੜਾ ਨੇੜੇ ਜਲੰਧਰ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ | ਇਸ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ, ਜਿਸ ਨੇ ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਸ ਖਿਲਾਫ ਥਾਣਾ ਜਲੰਧਰ ਦਿਹਾਤੀ ਵਿੱਚ ਐਨ.ਡੀ.ਪੀ.ਐੱਸ ਐਕਟ ਦੀ ਧਾਰਾ 21ਬੀ/61/85 ਤਹਿਤ ਮਾਮਲਾ ਦਰਜ ਕਰ ਲਿਆ ਹੈ | ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿਸ ਨੂੰ ਸਪਲਾਈ ਕਰਦਾ ਸੀ | ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਵੀ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਯੁਵਾ ਜੋਸ਼ ਤੇ ਰਾਸ਼ਟਰ ਭਗਤੀ ਦੇ ਸੰਦੇਸ਼ ਨਾਲ ਵਿਸ਼ਾਲ ਯੁਵਾ ਮੈਰਾਥਨ ਅੱਜ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਕਈ ਆਗੂ ਭਿ੍ਸ਼ਟਾਚਾਰ ਕਾਰਨ ਈ.ਡੀ. ਤੇ ਸੀ.ਬੀ.ਆਈ. ਦੇ ਰਾਡਾਰ 'ਤੇ-ਵਿਪਨ ਕੁਮਾਰ
Ad Position 24