07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਿੰਡ ਲੋਹਗੜ੍ਹ ਵਿਖੇ ਪਹਿਲਾ ਕਬੱਡੀ ਕੱਪ 12 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਅੱਪਰਾ, 9 ਮਈ (ਦਲਵਿੰਦਰ ਸਿੰਘ ਅੱਪਰਾ)-ਕਰੀਬੀ ਪਿੰਡ ਲੋਹਗੜ੍ਹ ਵਿਖੇ ਗ੍ਰਾਮ ਪੰਚਾਇਤ ਲੋਹਗੜ੍ਹ, ਦੇਸ਼ ਵਿਦੇਸ਼ 'ਚ ਵਸਦੇ ਪਿੰਡ ਵਾਸੀਆਂ ਵਲੋਂ ਪਹਿਲਾ ਕਬੱਡੀ ਕੱਪ 12 ਮਈ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਸਰਪੰਚ ਗ੍ਰਾਮ ਪੰਚਾਇਤ ਲੋਹਗੜ੍ਹ ਨੇ ਦੱਸਿਆ ਕਿ 12 ਮਈ ਨੂੰ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਕਬੱੲਥ ਕੱਪ ਪਿੰਡ ਦੇ ਸਾਬਕਾ ਕਬੱਡੀ ਖਿਡਾਰੀਆਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਸ਼ਹੀਦ ਭਗਤ ਸਿੰਘ ਲੀਗ ਆਲ ਓਪਨ ਦੀਆਂ 8 ਕਬੱਡੀ ਕਲੱਬਾਂ ਦੇ 45 ਤੇ 55 ਕਿੱਲੋਗ੍ਰਾਮ ਭਾਰ ਵਰਗ ਦੇ ਫਸਵੇਂ ਕਬੱਡੀ ਮੁਕਾਬਲੇ ਕਰਵਾਏ ਜਾਣਗੇ | ਫਾਈਨਲ ਮੈਚ ਜਿੱਤਣ ਵਾਲੀ ਟੀਮ ਨੂੰ 1 ਲੱਖ ਰੁਏ ਅਤੇ ਦੂਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ | ਬੈਸਟ ਰੇਡਰ ਤੇ ਬੈਸਟ ਜਾਫ਼ੀ ਨੂੰ ਮੋਟਰ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੇ ਆਨਲਾਈਨ ਫਾਰਮ 'ਚ ਜਾਤੀਸੂਚਕ ਸ਼ਬਦ ਲਿਖਣ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ-ਵੀਰ ਕੁਲਵੰਤ ਸਿੰਘ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ <br/>
Ad Position 24