08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੋਹੀਆਂ ਦੇ 'ਐੱਨ.ਐੱਸ ਕਾਨਵੈਂਟ ਸਕੂਲ' ਵਿਖੇ ਮਾਂ ਦਿਵਸ ਮਨਾਇਆ ਗਿਆ <br/>

Ad Position 21
No active advertisement
ਅਜੀਤ ਡੈਸਕ 11-05-2026
ਲੋਹੀਆਂ ਖਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਐੱਨ.ਐੱਸ ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਵਿਖੇ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ¢ | ਸਕੂਲ ਦੇ ਪਿ੍ੰਸੀਪਲ ਮੈਡਮ ਚਰਨਜੀਤ ਕÏਰ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੇ ਮਾਪਿਆਂ ਦਾ ਕਰਜ਼ਾ ਸਾਰੀ ਉਮਰ ਨਹੀਂ ਉਤਾਰ ਸਕਦੇ ਅਤੇ ਨਾ ਹੀ ਕੋਈ ਮਾਂ ਦਾ ਦਰਜਾ ਲੈ ਸਕਦਾ ਹੈ, ਕਿਉਂਕਿ ਜਨਮ ਤੋਂ ਬਾਅਦ ਮਾਂ ਹੀ ਬੱਚੇ ਦਾ ਪਹਿਲਾ ਅਧਿਆਪਕ ਹੁੰਦੀ ਹੈ, ਮਾਂ ਹੀ ਬੱਚੇ ਨੂੰ ਬੋਲਣਾ ਸਿਖਾਉਂਦੀ ਹੈ ਅਤੇ ਬੱਚਾ ਸਭ ਤੋਂ ਪਹਿਲਾਂ ਮਾਂ ਦੀ ਹੀ ਭਾਸ਼ਾ ਬੋਲਣੀ ਸਿੱਖਦਾ ਹੈ | ਇਸ ਮÏਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਤਾਵਾਂ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ¢ | ਜਮਾਤ ਨÏਵੀਂ ਦੇ ਵਿਦਿਆਰਥੀਆਂ ਨੇ ਮਾਂ ਨੂੰ ਸਮਰਪਿਤ ਨਾਟਕ ਪੇਸ਼ ਕੀਤਾ, ਜੋ ਕਿ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਿਆ¢ | ਛੋਟੇ ਬੱਚਿਆਂ ਨੇ ਆਪਣੇ ਹੱਥੀਂ ਬਣਾ ਕੇ ਆਪਣੇ ਮਾਪਿਆਂ ਨੂੰ ਸਮਾਈਲੀ ਅਤੇ ਗ੍ਰੀਟਿੰਗ ਕਾਰਡ ਪੇਸ਼ ਕੀਤੇ¢ | ਹਰ ਇੱਕ ਜਮਾਤ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਦਰਜ਼ ਡੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮÏਕੇ ਵਾਈਸ ਮੈਨੇਜਿੰਗ ਡਾਇਰੈਕਟਰ ਸ੍ਰੀ ਸੁਖਦੇਵ ਪਾਲ, ਜੋਧਬੀਰ ਸਿੰਘ, ਮੈਡਮ ਰੇਨੂੰ, ਅੰਜਨਾ ਰਾਣੀ, ਗੁਰਜੀਤ ਕÏਰ ਅਤੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਬਿਲਗਾ ਵਿਚ ਤਿੰਨ ਗਊਆਂ ਚੋਰੀ ਚੋਰਾਂ ਦੇ ਹੌਂਸਲੇ ਬੁਲੰਦ, ਕੁਝ ਦਿਨ ਪਹਿਲਾਂ ਵੀ ਬਿਲਗਾ ਵਿਖੇ ਚੋਰਾਂ ਵਲੋਂ ਕੀਤੇ ਸੱ... ਅਗਲੀ ਖ਼ਬਰ ਸੰਘਵਾਲ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ <br/>
Ad Position 24