08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੂਬੇ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਤੋਂ ਵੱਡੀਆਂ ਆਸਾਂ-ਸੁਖਵਿੰਦਰ ਸਿੰਘ ਸਾਬੂਵਾਲ ਪਿੰਡ ਪੂਨੀਆਂ ਵਿਖੇ ਵੱਡੀ ਗਿਣਤੀ 'ਚ ਪਰਿਵਾਰ ਪਾਰਟੀ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 11-05-2026
ਸ਼ਾਹਕੋਟ, 10 ਮਈ (ਸੁਖਦੀਪ ਸਿੰਘ)-ਸ਼ਾਹਕੋਟ ਹਲਕੇ ਦੇ ਪਿੰਡ ਪੂਨੀਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ, ਜਦੋਂ ਵੱਡੀ ਗਿਣਤੀ 'ਚ ਪਰਿਵਾਰਾਂ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਨੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ 'ਚ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤ੍ਹਾ 'ਤੇ ਰਾਜ ਕਰ ਚੁੱਕੀਆਂ ਪਾਰਟੀਆਂ ਨੇ ਸੂਬੇ ਨੂੰ ਮਾੜੇ ਹਲਾਤ ਵੱਲ ਧੱਕਣ 'ਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਲੋਕ ਸੂਬੇ 'ਚ ਵੱਡਾ ਬਦਲਾਅ ਚਾਹੁੰਦੇ ਹਨ | ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਤੋਂ ਹੁਣ ਵੱਡੀਆਂ ਆਸਾਂ-ਉਮੀਦਾਂ ਹਨ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ | ਇਸ ਮੌਕੇ ਉਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਅਮਰੀਕ ਸਿੰਘ, ਪ੍ਰਭਕੀਰਤ ਸਿੰਘ, ਹਾਕਮ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਦਲਜੀਤ ਸਿੰਘ, ਪਾਲ ਸਿੰਘ, ਚਰਨ ਸਿੰਘ, ਸੇਵਾ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਰਾਜਵੀਰ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੇ.ਸੀ.ਆਈ.ਪ੍ਰਾਈਡ ਨੇ ਬਜ਼ੁਰਗ ਮਾਵਾਂ ਨਾਲ ਮਨਾਇਆ 'ਮਾਂ ਦਿਵਸ'; ਵੰਡੀਆਂ ਲੋੜਵੰਦ ਵਸਤਾਂ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਵਲੋਂ ਮਦਰਜ਼ ਡੇ ਦੇ ਮੌਕੇ 'ਤੇ ਟੂਰ ਲਗਾਇਆ <br/>
Ad Position 24