10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ

Ad Position 21
No active advertisement
ਅਜੀਤ ਡੈਸਕ 12-05-2026

ਜਲੰਧਰ, 11 ਮਈ (ਪਵਨ ਖਰਬੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ 'ਚ 19658 ਵਿਦਿਆਰਥੀਆਂ ਵਲੋਂ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਗਈ ਸੀ ਤੇ 18419 ਵਿਦਿਆਰਥੀਆਂ ਵਲੋਂ ਇਹ ਪ੍ਰੀਖਿਆ ਪਾਸ ਕਰ ਲਈ ਗਈ ਹੈ, ਜਿਸ ਨਾਲ ਇਹ ਨਤੀਜਾ 93.70 ਫ਼ੀਸਦੀ ਬਣਦਾ ਹੈ | ਸਿੱਖਿਆ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਲਾਡੋਵਾਲੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਮਹੇਸ਼ ਠਾਕਰ ਪੁੱਤਰ ਸੰਜੇ ਕੁਮਾਰ ਠਾਕਰ ਨੇ 650 ਅੰਕਾਂ 'ਚੋਂ 643 ਅੰਕ ਲੈ ਕੇ ਜ਼ਿਲ੍ਹੇ 'ਚ ਪਹਿਲਾ ਤੇ ਸੂਬੇ 'ਚ ਤੀਸਰਾ ਸਥਾਨ ਹਾਸਲ ਕਰਦੇ ਹੋਏ ਸਕੂਲ ਤੇ ਪਰਿਵਾਰਕ ਮੈਂਬਰਾਂ ਦਾ ਨਾਂਅ ਰੌਸ਼ਨ ਕੀਤਾ | ਇੱਥੇ ਦੱਸਣਯੋਗ ਹੈ ਕਿ ਜ਼ਿਲੇ੍ਹ 'ਚ ਅੱਵਲ ਆਏ ਵਿਦਿਆਰਥੀ ਮਹੇਸ਼ ਠਾਕਰ ਦਾ ਪਿਤਾ ਸੰਜੇ ਕੁਮਾਰ ਈ ਰਿਕਸ਼ਾ ਚਲਾ ਕੇ ਘਰ ਦਾ ਗੁਜ਼ਾਰਾ ਕਰਦੇ ਹਨ | ਇਸੇ ਤਰ੍ਹਾਂ ਹੀ ਸਕੂਲ ਆਫ਼ ਐਮੀਨੈਂਸ ਦੀ ਵਿਦਿਆਰਥਣ ਪਾਵਨੀ ਕਸ਼ਯਪ ਪੁੱਤਰੀ ਰਵਨੀਸ਼ ਕਸ਼ਯਪ 642 ਅੰਕ ਹਾਸਲ ਕਰਕੇ ਜ਼ਿਲ੍ਹੇ 'ਚ ਦੂਸਰਾ ਤੇ ਸੂਬੇ 'ਚ ਚੌਥਾ ਸਥਾਨ ਹਾਸਲ ਕੀਤਾ ਤੇ ਪ੍ਰਭਨੂਰ ਭੇਲੇ ਪੁੱਤਰੀ ਲਖਵਿੰਦਰ ਸਿੰਘ ਭੇਲੇ ਜੋ ਕਿ ਸਰਕਾਰੀ ਹਾਈ ਗਰਲਜ਼ ਹਾਈ ਸਕੂਲ ਤਲਵਨ ਦੀ ਵਿਦਿਆਰਥਣ ਹੈ ਉਸ ਨੇ 639 ਅੰਕ ਪ੍ਰਾਪਤ ਕਰਦੇ ਹੋਏ ਜ਼ਿਲ੍ਹੇ 'ਚ ਤੀਸਰਾ ਤੇ ਸੂਬੇ 'ਚ ਛੇਵਾਂ ਸਥਾਨ ਹਾਸਲ ਕੀਤਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲਾਵਲਪੁਰ ਦੀ ਵਿਦਿਆਰਥਣ ਜੈਸਮੀਨ ਪੁੱਤਰੀ ਸੁਖਵਿੰਦਰ ਸਿੰਘ ਨੇ 636 ਅੰਕ ਪ੍ਰਾਪਤ ਕਰਦੇ ਹੋਏ ਜ਼ਿਲ੍ਹੇ 'ਚ ਚੌਥਾ ਤੇ ਸੂਬੇ 'ਚ 9ਵਾਂ ਸਥਾਨ ਹਾਸਲ ਕੀਤਾ | ਕੇ.ਪੀ.ਐੱਸ, ਬਲ ਭਾਰਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੂਹੜ ਦੀ ਵਿਦਿਆਰਥਣ ਅਰਚਨਾ ਪੁੱਤਰੀ ਸਤਵਿੰਦਰ ਸਿੰਘ ਨੇ 635 ਅੰਕ ਪ੍ਰਾਪਤ ਕੀਤੇ | ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਵਿਦਿਆਰਥੀ ਸੁਖਮਨ ਸਿੰਘ ਪੁੱਤਰ ਅਵਤਾਰ ਲਾਲ ਨੇ 634 ਅੰਕ ਪ੍ਰਾਪਤ ਕੀਤੇ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਨਪੁਰ ਢੱਡਾ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਸੁਰਿੰਦਰ ਸਿੰਘ 633 ਅੰਕ ਪ੍ਰਾਪਤ ਕੀਤੇ | ਸਰਕਾਰੀ ਹਾਈ ਸਕੂਲ ਤਲਵਨ ਦੀ ਵਿਦਿਆਰਥਣ ਨਵਨੂਰ ਭੇਲੇ ਪੁੱਤਰੀ ਲਖਵਿੰਦਰ ਸਿੰਘ ਭੇਲੇ ਨੇ 633 ਅੰਕ ਪ੍ਰਾਪਤ ਕਰਦੇ ਹੋਏ ਸੂਬੇ 'ਚ 12ਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹੀ ਕੇ.ਪੀ.ਐੱਸ. ਬਲ ਭਾਰਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੂਹੜ ਦੀ ਵਿਦਿਆਰਥਣ ਮਾਨਵਜੋਤ ਕੌਰ ਪੱਤਰੀ ਜਰਨੈਲ ਸਿੰਘ ਸ਼ੇਰਗਿੱਲ ਨੇ 633 ਅੰਕ ਪ੍ਰਾਪਤ ਕੀਤੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਗਜਾ ਦੀ ਵਿਦਿਆਰਥਣ ਤਮੰਨਾ ਪੁੱਤਰੀ ਤਰਸੇਮ ਲਾਲ ਨੇ 632 ਅੰਕ ਪ੍ਰਾਪਤ ਕਰਦੇ ਹੋਏ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾਇਆ |
ਤਲਵਣ ਵਾਲੀ ਦੋਵੇਂ ਭੈਣਾਂ ਨੇ ਸੂਬੇ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਚਮਕਾਇਆ
ਇੱਥੇ ਦੱਸਣਯੋਗ ਹੈ ਕਿ ਸਰਕਾਰੀ ਗਰਲਜ਼ ਹਾਈ ਸਕੂਲ ਤਲਵਣ 'ਚ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੀਆਂ ਦੋਵੇਂ ਹੀ ਭੈਣਾਂ ਨੇ 10ਵੀਂ ਦੇ ਨਤੀਜਿਆਂ 'ਚ ਕਮਾਲ ਕਰਦੇ ਹੋਏ ਸੂਬੇ ਦੀ ਮੈਰਿਟ ਲਿਸਟ 'ਚ ਆਪਣਾ ਤੇ ਸਕੂਲ ਸਮੇਤ ਪਰਿਵਾਰਕ ਮੈਂਬਰਾਂ ਦਾ ਨਾਂਅ ਚਮਕਾਇਆ ਹੈ | ਜਾਣਕਾਰੀ ਅਨੁਸਾਰ ਉਕਤ ਸਕੂਲ ਦੀਆਂ ਵਿਦਿਆਰਥਣਾਂ ਪ੍ਰਭਨੂਰ ਭੇਲੇ ਨੇ 639 ਅੰਕ ਪ੍ਰਾਪਤ ਕਰਦੇ ਹੋਏ ਜ਼ਿਲੇ੍ਹ 'ਚ ਤੀਸਰਾ ਤੇ ਸੂਬੇ 'ਚ ਛੇਵਾਂ ਸਥਾਨ ਹਾਸਲ ਕੀਤਾ ਤੇ ਇਸੇ ਤਰ੍ਹਾਂ ਹੀ ਉਸ ਦੀ ਭੈਣ ਨਵਨੂਰ ਕੌਰ ਭੇਲੇ ਪੁੱਤਰੀਆਂ ਲਖਵਿੰਦਰ ਸਿੰਘ ਭੇਲੇ ਨੇ 633 ਅੰਕ ਪ੍ਰਾਪਤ ਕਰਦੇ ਹੋਏ ਜ਼ਿਲ੍ਹੇ 'ਚ 7ਵਾਂ ਤੇ ਸੂਬੇ 'ਚ 12ਵਾਂ ਸਥਾਨ ਹਾਸਲ ਕੀਤਾ | ਦੋਵੇਂ ਹੀ ਭੈਣਾਂ ਦਾ ਮੈਰਿਟ ਲਿਸਟ 'ਚ ਨਾਂਅ ਆਉਣ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਪ੍ਰਬੰਧਕਾਂ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਨ੍ਹਾਂ ਦੇ ਪਿਤਾ ਲਖਵਿੰਦਰ ਸਿੰਘ ਭੇਲੇ ਨੇ ਕਿਹਾ ਕਿ ਉਨ੍ਹਾਂ ਦੀਆਂ ਪੁੱਤਰੀਆਂ ਵਲੋਂ ਕੀਤੀ ਗਈ ਮਿਹਨਤ ਸਦਕਾ ਹੀ ਅੱਜ ਉਹ ਦੋਵੇਂ ਸੂਬੇ 'ਚ ਆਪਣੀ ਵੱਖਰੀ ਛਾਪ ਛੱਡਣ 'ਚ ਸਫਲ ਹੋ ਸਕੀਆਂ ਹਨ |
ਏ ਐੱਨ ਗੁਜਰਾਲ ਸੀ. ਸੈਕੰ. ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਜਲੰਧਰ, (ਪਵਨ ਖਰਬੰਦਾ)-ਏ ਐਨ ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸੌਰਵ, ਅੰਜਲੀ ਨੇ 91.6 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਨੰਦਨੀ ਨੇ 91.2 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਰਾਜਵੀਰ ਨੇ 88.7 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਤੇ ਸਤੀਸ਼ ਨੇ 87.8 ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰਕ ਨਵਿਤਾ ਜੋਸ਼ੀ ਤੇ ਪਿ੍ੰਸੀਪਲ ਜੀਵਨ ਜੋਤੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਆਦਮਪੁਰ ਦੇ ਸਕੂਲ ਆਫ ਐਮੀਨੈਂਸ ਦੀ ਵਿਦਿਆਰਥਣ ਪਾਵਨੀ ਕਸ਼ਯਪ ਨੇ ਪੰਜਾਬ ਭਰ 'ਚੋਂ ਚੌਥਾ ਅਤੇ ਜ਼ਿਲ੍ਹਾ ਜਲੰਧਰ 'ਚੋਂ ਦੂਜਾ ਸਥਾਨ ਕੀਤਾ ਹਾਸਲ
ਆਦਮਪੁਰ, (ਰਮਨ ਦਵੇਸਰ)-ਆਦਮਪੁਰ ਦੇ ਸਕੂਲ ਆਫ ਐਮੀਨੈਂਸ ਦੀ ਵਿਦਿਆਰਥਣ ਪਾਵਨੀ ਕਸ਼ਯਪ ਨੇ ਪੰਜਾਬ ਭਰ 'ਚ 10ਵੀਂ ਸ੍ਰੇਣੀ ਦੇ ਪੰਜਾਬ ਰਾਜ ਬੋਰਡ ਨਤੀਜਿਆਂ ਵਿੱਚ ਚੌਥਾ ਸਥਾਨ ਹਾਸਲ ਕਰ ਨਵਾਂ ਇਤਿਹਾਸ ਰੱਚ ਦਿੱਤਾ ਹੈ | ਜਦ ਕਿ ਸਕੂਲ ਦੇ ਦੋ ਹੋਰ ਵਿਦਿਆਰਥੀਆਂ ਨੇ 10ਵੀਂ ਸ੍ਰੇਣੀ ਦੇ ਪੰਜਾਬ ਰਾਜ ਬੋਰਡ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪਿ੍ਸੀਪਲ ਰਾਮ ਆਸਰਾ ਨੇ ਦੱਸਿਆ ਕਿ ਸਾਡੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਕਰ ਦਿਖਾਇਆ ਹੈ ਸਾਨੂੰ ਇਹ ਦੱਸਦੇ ਹੋਏ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਸਕੂਲ ਦੀ ਪਾਵਨੀ ਕਸ਼ਯਪ ਨੇ ਪੰਜਾਬ ਵਿੱਚ (642/650) ਅੰਕ ਲੈ ਕੇ ਚੌਥਾ ਸਥਾਨ ਅਤੇ ਜ਼ਿਲ੍ਹਾ ਜਲੰਧਰ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ | ਜਦ ਕਿ ਸਕੂਲ ਦੇ ਸੁਹੇਲ ਸਿੰਘ ਪੰਜਾਬ 'ਚੋਂ 16ਵਾਂ ਰੈਂਕ (629/650) ਅਤੇ ਲਵਲੀਨ ਕੌਰ ਨੇ ਪੰਜਾਬ ਵਿੱਚੋਂ 20ਵਾਂ ਰੈਂਕ (625/650) ਲੈਕੇ ਰਾਜ ਬੋਰਡ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਮਾਪਿਆਂ ਅਤੇ ਮਿਹਨਤੀ ਸਟਾਫ ਨੂੰ ਲਈ ਬਹੁਤ-ਬਹੁਤ ਮੁਬਾਰਕਾਂ | ਆਦਮਪੁਰ ਅਕਾਦਮਿਕ ਖੇਤਰ ਵਿੱਚ ਲਗਾਤਾਰ ਮੱਲ੍ਹਾਂ ਮਾਰ ਰਿਹਾ ਹੈ |
ਬਾਲ ਭਾਰਤੀ ਸਕੂਲ ਦੀਆਂ ਅਰਚਨਾ ਅਤੇ ਮਾਨਵ ਜੋਤ ਨੇ ਮੈਰਿਟ ਵਿੱਚ ਦਸਵਾਂ ਤੇ ਬਾਰ੍ਹਵਾਂ ਰੈਂਕ ਕੀਤਾ ਹਾਸਲ
ਨਕੋਦਰ, (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਨਕੋਦਰ ਨੇੜਲੇ ਦੋਨਾਂ ਇਲਾਕੇ ਦੇ ਕੇ ਪੀ.ਐੱਸ ਬਾਲ ਭਾਰਤੀ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚੋਂ ਮੈਰਿਟ ਵਿੱਚ ਆ ਕੇ ਆਪਣਾ, ਆਪਣੇ ਮਾਪਿਆਂ ਦਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ¢ ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਦੇ ਪ੍ਰਧਾਨ ਸੰਜੇ ਸਾਹੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਘੋਸ਼ਿਤ ਕੀਤੇ ਗਏ ਨਤੀਜੇ ਅਨੁਸਾਰ ਕੇ.ਪੀ.ਐੱਸ ਬਾਲ ਭਾਰਤੀ ਸਕੂਲ ਦੀਆਂ ਦੋ ਵਿਦਿਆਰਥਣਾਂ ਅਰਚਨਾ ਨੇ 650 ਅੰਕਾਂ ਵਿੱਚੋਂ 635 ਅੰਕ ਲੈ ਕੇ 97.69% ਅੰਕਾਂ ਨਾਲ ਮੈਰਿਟ ਵਿੱਚ ਥਾਂ ਬਣਾਉਂਦੇ ਹੋਏ ਪੰਜਾਬ ਵਿੱਚੋਂ ਬਾਹਰਵਾਂ ਸਥਾਨ ਹਾਸਲ ਕੀਤਾ ਹੈ¢ ਇਸੇ ਤਰ੍ਹਾਂ ਹੀ ਮਾਨਵ ਜੋਤ ਕÏਰ ਨੇ 650 ਚੋਂ 633 97.3% ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਬਾਰਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ¢ ਸਕੂਲ ਮੈਨੇਜਮੈਂਟ ਵੱਲੋਂ ਪ੍ਰਧਾਨ ਸੰਜੇ ਸਾਹੀ, ਪਿ੍ੰਸੀਪਲ ਸ਼੍ਰੀਮਤੀ ਪ੍ਰਵੀਨ ਛਾਬੜਾ ਅਤੇ ਸਮੂਹ ਸਟਾਫ ਵੱਲੋਂ ਇਹਨਾਂ ਦੋਨਾਂ ਹੀ ਹੋਣਹਾਰ ਵਿਦਿਆਰਥਣਾਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਮੁਬਾਰਕਬਾਦ ਦਿੱਤੀ ਗਈ ਅਤੇ ਉਹਨਾਂ ਦਾ ਸਕੂਲ ਮੈਨਜਮੈਂਟ ਵੱਲੋਂ ਮੂੰਹ ਮਿੱਠਾ ਕਰਵਾਇਆ ਗਿਆ¢ ਸੰਜੇ ਸਾਹੀ ਨੇ ਇਹਨਾਂ ਵਿਦਿਆਰਥਣਾਂ ਨੂੰ ਉਹਨਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁਬਾਰਕਬਾਦ ਦਿੱਤੀ¢
ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ 10ਵੀਂ ਦੇ ਨਤੀਜੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਜਲੰਧਰ, (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ ਇੰਸਟੀਟਿਊਸ਼ਨ ਦੇ ਵਿਦਿਆਰਥੀਆਂ ਨੇ ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਦੀ ਰਹਿਨੁਮਾਈ ਹੇਠ ਪੀਐਸਈਬੀ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਉੱਚ ਅੰਕ ਪ੍ਰਾਪਤ ਕਰਕੇ ਸਮੂਹ ਗਰੁੱਪ ਦਾ ਨਾਮ ਰੌਸ਼ਨ ਕੀਤਾ, ਜਿਸ ਵਿੱਚ ਕੁੱਲ 49 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਜਜ਼ਬੇ ਨਾਲ ਸਕੂਲ ਨੇ 100 ਫ਼ੀਸਦੀ ਨਤੀਜਾ ਹਾਸਲ ਕੀਤਾ | ਸਕੂਲ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਕਸ਼ਿਸ਼ ਨੇ 81%, ਆਯੂਸ਼ ਨੇ 75%, ਨਿਖਿਲ, ਸਾਵਰੀ ਨੇ 74%, ਸ਼ਿਲਪਾ, ਅਮਨਦੀਪ ਨੇ 73%, ਰਿਸ਼ਾ ਨੇ 72%, ਲਲਿਤ, ਹਰਨੂਰ ਅਤੇ ਰਮਨ ਨੇ 71% ਅਤੇ ਅਮਨ ਨੇ 70% ਅੰਕ ਪ੍ਰਾਪਤ ਕਰਕੇ ਆਪਣੇ ਗਰੁੱਪ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਗਰੁੱਪ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਭ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੂਰੇ ਸਾਲ ਕੀਤੀ ਗਈ ਸਖ਼ਤ ਮਿਹਨਤ ਦਾ ਫਲ ਨਤੀਜਿਆਂ ਵਾਲੇ ਦਿਨ ਦਿਖਾਈ ਦਿੰਦਾ ਹੈ | ਇਸ ਦੇ ਨਾਲ ਹੀ ਸਭ ਵਿਦਿਆਰਥੀਆਂ ਅਤੇ ਮਾਪਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਸੇਂਟ ਸੋਲਜਰ ਸਦਾ ਹੀ ਵਿਦਿਆਰਥੀਆਂ ਦੇ ਵਿਕਾਸ ਲਈ ਖੜ੍ਹਾ ਹੈ |
ਸਰਕਾਰੀ ਹਾਈ ਸਕੂਲ ਥਲਾ ਦੇ ਪ੍ਰਭਜੋਤ ਸਿੰਘ ਨੇ ਮੈਰਿਟ ਲਿਸਟ 'ਚ ਕਰਵਾਇਆ ਨਾਮ ਦਰਜ
ਅੱਪਰਾ/ਲਸਾੜਾ, (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਸਮਾਰਟ ਹਾਈ ਸਕੂਲ ਥਲਾ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਮੈਰਿਟ ਲਿਸਟ 'ਚ ਆਪਣਾ ਨਾਮ ਦਰਜ ਕਰਵਾ ਕੇ ਆਪਣਾ, ਆਪਣੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮੋਹਣ ਲਾਲ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਤੇ ਜਸਵਿੰਦਰ ਕੌਰ ਦੇ ਹੋਣਹਾਰ ਸਪੁੱਤਰ ਪ੍ਰਭਜੋਤ ਸਿੰਘ ਰਿਆਤ ਨੇ ਦਸਵੀਂ ਜਮਾਤ (ਅੰਗਰੇਜ਼ੀ ਮਾਧਿਅਮ) 'ਚੋਂ 628 (96.61%) ਅੰਕ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਅਤੇ ਪੰਜਾਬ 'ਚੋਂ 17ਵਾਂ ਰੈਂਕ ਹਾਸਲ ਕੀਤਾ ਹੈ | ਸਕੂਲ ਮੁਖੀ ਮੋਹਣ ਲਾਲ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਪ੍ਰਭਜੋਤ ਸਿੰਘ ਅਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਪ੍ਰਭਜੋਤ ਸਿੰਘ ਅਤੇ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਬੱਝਦਾ ਹੈ | ਪ੍ਰਭਜੋਤ ਸਿੰਘ, ਉਸਦੇ ਮਾਤਾ ਪਿਤਾ ਅਤੇ ਸਕੂਲ ਦੇ ਮਿਹਨਤੀ ਅਧਿਆਪਕ ਵਧਾਈ ਦੇ ਹੱਕਦਾਰ ਹਨ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਗੱਜਾ ਦੀ ਵਿਦਿਆਰਥਣ ਤਮੰਨਾ ਨੇ ਮੈਰਿਟ ਸੂਚੀ 'ਚ 13ਵਾਂ ਰੈਂਕ ਕੀਤਾ ਪ੍ਰਾਪਤ
ਕਿਸ਼ਨਗੜ੍ਹ, (ਹੁਸਨ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਗੱਜਾ ਦੀ ਵਿਦਿਆਰਥਣ ਤਮੰਨਾ ਪੁੱਤਰੀ ਤਰਸੇਮ ਲਾਲ ਨਿਵਾਸੀ ਪਿੰਡ ਨੌਗੱਜਾ ਨੇ ਪੂਰੇ ਪੰਜਾਬ ਵਿੱਚੋਂ ਮੈਰਿਟ ਲਿਸਟ ਵਿਚੋਂ 13ਵਾਂ ਰੈਂਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ¢ ਵਿਦਿਆਰਥਣ ਤਮੰਨਾ ਨੇ 650/632 (97.23) ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ 13ਵਾਂ ਰੈਂਕ ਪ੍ਰਾਪਤ ਕੀਤਾ¢ ਗੱਲਬਾਤ ਦÏਰਾਨ ਵਿਦਿਆਰਥਣ ਤਮੰਨਾ ਨੇ ਕਿਹਾ ਕਿ ਉਹ ਆਈ ਏਐੱਸ ਬਣ ਕੇ ਸਮਾਜ ਦੀ ਸੇਵਾ ਕਰਨਾ ਚਾਹੁੰਦੀ ਹੈ¢ ਇਸ ਪ੍ਰਾਪਤੀ ਦਾ ਸਿਹਰਾ ਉਸਨੇ ਆਪਣੇ ਮਾਪਿਆਂ ਅਤੇ ਸਕੂਲ ਸਟਾਫ ਨੂੰ ਦਿੱਤਾ¢
ਮਾਤਾ ਸਾਹਿਬ ਕÏਰ ਖ਼ਾਲਸਾ ਸਕੂਲ ਢੰਡੋਵਾਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਸ਼ਾਹਕੋਟ, (ਬਾਂਸਲ)-ਮਾਤਾ ਸਾਹਿਬ ਕÏਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ¢ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ¢ ਸਕੂਲ ਦੀ ਵਿਦਿਆਰਥਣ ਐਸ਼ਵਿਨ ਪੁੱਤਰੀ ਸਾਈਮਨ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਨਵਜੋਤ ਕÏਰ ਪੁੱਤਰੀ ਸੁਰਜੀਤ ਸਿੰਘ ਅਤੇ ਸਿਮਰਨਜੀਤ ਕÏਰ ਪੁੱਤਰੀ ਬਲਜੀਤ ਸਿੰਘ ਨੇ 83 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਮਨਪ੍ਰੀਤ ਕÏਰ ਪੁੱਤਰੀ ਗੁਰਮੀਤ ਸਿੰਘ ਨੇ 75 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ¢ ਸਕੂਲ ਦੇ 20 ਵਿਦਿਆਰਥੀਆਂ ਨੇ 70 ਫ਼ੀਸਦੀ ਤੋ ਉੱਪਰ ਅੰਕ ਹਾਸਿਲ ਕਰਕੇ ਇਹ ਪ੍ਰੀਖਿਆ ਪਾਸ ਕੀਤੀ¢ ਇਸ ਮÏਕੇ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਸਮੂਹ ਪ੍ਰਬੰਧਕ ਕਮੇਟੀ, ਡਾਇਰੈਕਟਰ ਪ੍ਰੋ. ਆਰ. ਕੇ. ਜੈਨ ਅਤੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਰੇਖਾ ਸ਼ਰਮਾਂ ਨੇ ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਇਹ ਸਫ਼ਲਤਾ ਸਾਰੇ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉਜਵਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢
ਸ਼ਿਵਾ ਪਬਲਿਕ ਹਾਈ ਸਕੂਲ ਨੂਰਮਹਿਲ 'ਚ ਦਸਵੀ ਦਾ ਨਤੀਜਾ ਰਿਹਾ 100 ਫ਼ੀਸਦੀ
ਨੂਰਮਹਿਲ (ਤਜਿੰਦਰ ਕੁਮਾਰ)-ਅੱਜ ਸਥਾਨਕ ਸ਼ਿਵਾ ਪਬਲਿਕ ਹਾਈ ਸਕੂਲ ਨੂਰਮਹਿਲ 'ਚ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ¢ ਸਕੂਲ ਦੇ ਸਾਰੇ ਵਿਦਿਆਰਥੀ 60% ਤੋਂ ਵੱਧ ਅੰਕਾਂ ਨਾਲ ਪਾਸ ਹੋਏ¢ ਸਕੂਲ ਦੇ ਹੋਣਹਾਰ ਵਿਦਿਆਰਥੀ ਲਕਸ਼ੇ ਨੇ 594 (91%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਨਾਮਿਜ 587 (90%) ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਰਬਨੀਤ ਕÏਰ 582 (90%) ਅੰਕ ਲੈ ਕੇ ਤੀਸਰੇ ਸਥਾਨ ਪ੍ਰਾਪਤ ਕੀਤਾ ¢ ਸਕੂਲ ਦੇ ਚੇਅਰਪਰਸ਼ਨ ਸੁਮਨ ਲਤਾ ਪਾਠਕ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ¢ ਅਤੇ ਅਧਿਆਪਕਾਂ ਦੇ ਯੋਗਦਾਨ ਸਲਾਘਾ ਕੀਤੀ¢ ਸਕੂਲ ਦੇ ਐੱਮ.ਦੇ ਅਮਨਦੀਪ ਪਾਠਕ, ਏ.ਡੀ ਪਰਵਿੰਦਰ ਕÏਰ ਅਤੇ ਪਿ੍ਸੀਪਲ ਮਨਦੀਪ ਕੁਮਾਰ ਨੇ ਬੱਚਿਆਂ ਦੇ ਸ਼ਾਨਦਾਰ ਨਤੀਜੇ ਦਾ ਸਕੂਲ ਦੀ ਸਮੁੱਚੀ ਟੀਮ ਦੇ ਸਿਰ ਸਿਹਰਾ ਬੰਨਿਆ ਅਤੇ ਬੱਚਿਆਂ ਦੇ ਬੇਹਤਰ ਭਵਿੱਖ ਦੀ ਕਾਮਨਾ ਕੀਤੀ¢
ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀ. ਸੈਕੰ. ਸਕੂਲ ਦੀ 61 ਸਾਲਾ ਵਿਦਿਆਰਥਣ ਨੇ ਦਸਵੀਂ 'ਚੋਂ ਹਾਸਲ ਕੀਤੇ 77% ਅੰਕ
ਅੱਪਰਾ, (ਦਲਵਿੰਦਰ ਸਿੰਘ ਅੱਪਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ | ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀ. ਸੈਕੰ. ਸਕੂਲ ਮੰਡੀ (ਓਪਨ ਸਕੂਲ) ਦੀ ਵਿਦਿਆਰਥਣ ਨਰਿੰਦਰ ਕੌਰ ਨੇ 77% ਅੰਕ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰਮੇਸ਼ ਲਾਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੀਮ ਤਹਿਤ ਸਕੂਲ ਵਿਖੇ ਓਪਨ ਸਟੱਡੀ ਸੈਂਟਰ ਸਥਾਪਤ ਕੀਤਾ ਗਿਆ ਹੈ | ਇਸ ਸਕੀਮ ਤਹਿਤ ਕੋਈ ਵੀ ਕਿਸੇ ਵੀ ਉਮਰ 'ਚ ਵਿਦਿਆ ਗ੍ਰਹਿਣ ਕਰ ਸਕਦਾ ਹੈ | ਸੋ ਇਸ ਸਕੀਮ ਅਧੀਨ ਹੀ ਬੀਬੀ ਨਰਿੰਦਰ ਕੌਰ ਪਿੰਡ ਸਰਹਾਲੀ ਨੇ ਦਾਖਲਾ ਲਿਆ ਸੀ ਅਤੇ ਦਸਵੀਂ ਦੇ ਇਮਤਿਹਾਨ ਦਿੱਤੇ ਸਨ | ਉਨ੍ਹਾਂ ਨੇ 77% ਅੰਕ ਹਾਸਲ ਕੀਤੇ ਹਨ | ਜ਼ਿਕਰਯੋਗ ਹੈ ਕਿ ਬੀਬੀ ਨਰਿੰਦਰ ਕੌਰ ਦੀ ਉਮਰ 61 ਸਾਲ ਹੈ | ਇਸ ਮੌਕੇ ਪਿ੍ੰਸੀਪਲ ਹਰਮੇਸ਼ ਲਾਲ, ਸਮੂਹ ਸਟਾਫ ਅਤੇ ਮੈਨੇਜਮੈਂਟ ਕਮੇਟੀ ਨੇ ਬੀਬੀ ਨਰਿੰਦਰ ਕੌਰ ਅਤੇ ਉਹਨਾਂ ਦੇ ਸਮੂਹ ਪਰਿਵਾਰ ਨੂੰ ਵਧਾਈ ਦਿੱਤੀ |
ਰਾਮਗੜ੍ਹੀਆ ਪਬਲਿਕ ਸਕੂਲ ਸ਼ਾਹਕੋਟ ਦਾ 10ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ
ਸ਼ਾਹਕੋਟ, (ਦਲਜੀਤ ਸਿੰਘ ਸਚਦੇਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100 ਫ਼ੀਸਦੀ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ, ਡਾਇਰੈਕਟਰ ਮਨਜੀਤ ਸਿੰਘ ਤੇ ਪਿ੍ੰਸੀਪਲ ਮੈਡਮ ਆਸ਼ੂ ਜੈਨ ਨੇ ਦੱਸਿਆ ਕਿ ਸਕੂਲ ਦੇ ਕੁੱਲ 31 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ, ਜਿਨ੍ਹਾਂ 'ਚੋਂ ਇਕ ਵਿਦਿਆਰਥੀ ਨੇ 90 ਫ਼ੀਸਦੀ ਤੋਂ ਉੱਪਰ, 8 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਤੇ 10 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਰਾਧਿਕਾ ਪੁੱਤਰੀ ਰਜਿੰਦਰ ਕੁਮਾਰ ਨੇ 94.15 ਫ਼ੀਸਦੀ ਅੰਕ, ਪ੍ਰਭਲੀਨ ਕੌਰ ਪੁੱਤਰੀ ਆਦਰਸ਼ਪਾਲ ਸਿੰਘ ਨੇ 85.17 ਫ਼ੀਸਦੀ ਅੰਕ ਤੇ ਹਰਮਨਦੀਪ ਕੌਰ ਪੁੱਤਰੀ ਰਵਿੰਦਰ ਨਾਥ ਨੇ 84.76 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਧਾਨ ਤਰਲੋਕ ਸਿੰਘ ਰੂਪਰਾ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਉਨ੍ਹਾਂ ਕਲਾਸ ਇੰਚਾਰਜ ਭੁਪਿੰਦਰ ਕੌਰ ਤੇ ਵਿਕਰਮਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਨਿਰਮਲ ਸਿੰਘ ਸੋਖੀ, ਵਾਈਸ ਪ੍ਰਧਾਨ ਅਮਰੀਕ ਸਿੰਘ ਮਠਾੜੂ, ਸੈਕਟਰੀ ਅਮਰੀਕ ਸਿੰਘ ਬਾਂਸਲ, ਕੈਸ਼ੀਅਰ ਹਰਭਜਨ ਸਿੰਘ ਰੂਪਰਾ, ਐੱਮ.ਸੀ ਬੂਟਾ ਸਿੰਘ ਕਲਸੀ ਸਪੋਰਟਸ ਇੰਚਾਰਜ, ਸੁਰਜੀਤ ਸਿੰਘ ਸਹੋਤਾ ਸਪੋਰਟਸ ਇੰਚਾਰਜ, ਮਾ: ਕੁਲਜੀਤ ਸਿੰਘ ਪਨੇਸਰ, ਗੁਰਮੀਤ ਸਿੰਘ ਵਸੀਰ ਪ੍ਰਧਾਨ ਪੀ.ਟੀ.ਏ ਕਮੇਟੀ, ਸੁਰਿੰਦਰ ਸਿੰਘ ਪਦਮ ਵਾਈਸ ਪ੍ਰਧਾਨ, ਵਾਈਸ ਪਿ੍ੰਸੀਪਲ ਮੈਡਮ ਨਿਸ਼ਾ ਡਾਵਰਾ, ਕਲਰਕ ਸਤਿੰਦਰ ਕੌਰ, ਸ਼ਿਵਾਲੀ ਆਦਿ ਹਾਜ਼ਰ ਸਨ |
ਰੇਨਬੋ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ
ਆਦਮਪੁਰ, (ਰਮਨ ਦਵੇਸਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ ਦੌਰਾਨ ਰੇਨਬੋ ਪਬਲਿਕ ਸਕੂਲ ਸੱਤੋਵਾਲੀ ਆਦਮਪੁਰ ਦਾ ਨਤੀਜਾ ਸੌ ਫੀਸਦੀ ਰਿਹਾ | ਪਿ੍ੰਸੀਪਲ ਜੋਧ ਸਿੰਘ ਡੋਗਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 34 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ 31ਵਿਦਿਆਰਥੀ ਨੇ ਪਹਿਲਾ ਸਥਾਨ ਅਤੇ 3 ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਜਮਾਤ ਵਿੱਚੋਂ ਦਿਵਿਅਮ ਸਿੰਘ ਨੇ 93.3% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਹਰਮਨ ਨੇ 89.3% ਅੰਕ ਹਾਸਲ ਕਰਕੇ ਦੂਸਰਾ ਸਥਾਨ, ਹਰਮਨਪ੍ਰੀਤ ਨੇ 87.3% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਅਨਿਲ ਕੁਮਾਰ ਸ਼ਰਮਾ ਤੇ ਪਿ੍ੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਰੇਨਬੋ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਵਚਨਬੱਧ ਹੈ | ਸਕੂਲ ਪ੍ਰਸ਼ਾਸਨ ਅਤੇ ਸਟਾਫ ਦੀ ਕੜੀ ਮਿਹਨਤ ਨਾਲ ਹੀ ਵਿਦਿਆਰਥੀ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਕਾਲਜ 'ਚ ਹਿੰਦੀ ਸਾਹਿਤ 'ਚ ਏ.ਆਈ. ਦਾ ਯੋਗਦਾਨ' ਸੰਬੰਧੀ ਵੈਬੀਨਾਰ ਅਗਲੀ ਖ਼ਬਰ ਲੁਧਿਆਣਾ ਕੋਰਟ ਬੰਬ ਧਮਾਕਾ ਮਾਮਲੇ 'ਚ ਮੁੱਖ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ
Ad Position 24