10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ <br/>

Ad Position 21
No active advertisement
ਅਜੀਤ ਡੈਸਕ 12-05-2026
ਜਲੰਧਰ, 11 ਮਈ (ਪਵਨ ਖਰਬੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਸਟਰ ਗੁਰਬੰਤਾ ਸਿੰਘ ਮਾਰਗ ਜਲੰਧਰ 'ਚ ਮਦਰਜ਼ ਡੇ ਸੰਬੰਧੀ ਪ੍ਰੋਗਰਾਮ ਕੀਤਾ ਗਿਆ¢ ਇਹ ਪ੍ਰੋਗਰਾਮ ਸਕੂਲ ਦੀ ਪਿ੍ੰਸੀਪਲ ਦਿਵਪ੍ਰੀਤ ਕੌਰ ਅਤੇ ਗਰੁੱਪ ਸਟਾਫ ਮੈਂਬਰਾਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ¢ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਸਕੂਲ ਪਿ੍ੰਸੀਪਲ ਅਤੇ ਸਾਰੀਆਂ ਮਾਵਾਂ ਵੱਲੋਂ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ¢ ਸਮਾਰੋਹ ਦਾ ਨਾਮ ਵੀ ਮਾਂ ਨੂੰ ਸਮਰਪਿਤ ਕਰਦੇ ਹੋਏ ਰੱਖਿਆ ਗਿਆ¢ ਇਸ ਦਾ ਮੁੱਖ ਉਦੇਸ਼ ਅੱਜ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਮਾਂ ਦੇ ਨਿਸ਼ਕਾਮ ਪਿਆਰ ਬਾਰੇ ਦੱਸਣਾ ਸੀ, ਜਿਸ ਵਿੱਚ ਜਨਮ ਤੋਂ ਲੈ ਕੇ ਸਕੂਲ ਜੀਵਨ, ਕਾਲਜ ਜੀਵਨ ਅਤੇ ਗਰੁੱਪ ਜੀਵਨ ਤੱਕ ਮਾਂ ਦੀ ਭੂਮਿਕਾ ਨੂੰ ਸਮਝਾਇਆ ਗਿਆ¢ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਤੋਂ ਬਾਅਦ ਉਨ੍ਹਾਂ ਦੀਆਂ ਮਾਵਾਂ ਨੇ ਵੀ ਡਾਂਸ ਪਰਫਾਰਮੈਂਸ ਅਤੇ ਮਾਡਲਿੰਗ ਵਿੱਚ ਭਾਗ ਲਿਆ¢ ਪ੍ਰੋਗਰਾਮ ਦੀ ਖਾਸ ਗੱਲ ਇਹ ਰਹੀ ਕਿ ਮਾਵਾਂ ਨੂੰ ਵੱਖ-ਵੱਖ ਉਪਾਧੀਆਂ ਨਾਲ ਸਨਮਾਨਿਤ ਕੀਤਾ ਗਿਆ¢ ਇਹ ਪ੍ਰੋਗਰਾਮ ਭਾਵੁਕ ਅਤੇ ਦਿਲ ਨੂੰ ਛੂਹਣ ਵਾਲੇ ਪਲਾਂ ਨਾਲ ਭਰਪੂਰ ਰਿਹਾ, ਜਿੱਥੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟ ਕਰਨ ਲਈ ਨਾਚ, ਸੰਗੀਤ ਅਤੇ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ ¢ ਪ੍ਰੋਗਰਾਮ 'ਚ ਹੋਰ ਰੌਣਕ ਉਸ ਵੇਲੇ ਆ ਗਈ ਜਦੋਂ ਮਾਵਾਂ ਨੇ ਵੀ ਵੱਖ-ਵੱਖ ਪੇਸ਼ਕਾਰੀਆਂ ਅਤੇ ਆਕਰਸ਼ਕ ਮਾਡਲਿੰਗ ਰਾਊਾਡ ਵਿੱਚ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਦਿਵਪ੍ਰੀਤ ਨੇ ਸਾਰੀਆਂ ਮਾਵਾਂ ਨੂੰ ਸਮਰਪਿਤ ਇੱਕ ਭਾਵੁਕ ਸੰਬੋਧਨ ਦਿੱਤਾ¢ ਉਨ੍ਹਾਂ ਨੇ ਮਾਵਾਂ ਦੇ ਨਿਸ਼ਕਾਮ ਪਿਆਰ, ਤਿਆਗ ਅਤੇ ਤਾਕਤ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਹਰ ਬੱਚੇ ਦੀ ਜ਼ਿੰਦਗੀ ਦੀ ਮਾਰਗਦਰਸ਼ਕ ਰੌਸ਼ਨੀ ਅਤੇ ਸਭ ਤੋਂ ਮਜ਼ਬੂਤ ਸਹਾਰਾ ਦੱਸਿਆ ¢ ਗਰੁੱਪ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਾਰੀਆਂ ਮਾਵਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਅਸੀ ਮਾਂ ਦੀ ਆਖਰੀ ਇੱਛਾ ਨੂੰ ਨਹੀਂ ਜਾਣਦੇ, ਪਰ ਤੁਸੀਂ ਆਪਣੀ ਮਾਂ ਦੀ ਆਖਰੀ ਉਮੀਦ ਹੋ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪ੍ਰੇਰਿਤ ਕੀਤਾ ਅਤੇ ਸਾਰੀਆਂ ਮਾਵਾਂ ਨੂੰ ਵੀ ਪ੍ਰੇਰਣਾ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਨੀਤਿ ਆਯੋਗ ਦੀ ਮੀਟਿੰਗ ਦੌਰਾਨ ਹੋਈਆਂ ਨਵੀਆਂ ਨਿਯੁਕਤੀਆਂ <br/> ਅਗਲੀ ਖ਼ਬਰ ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣ 'ਚ ਹਿੱਸਾ ਲਿਆ <br/>
Ad Position 24