10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਨੀਤਿ ਆਯੋਗ ਦੀ ਮੀਟਿੰਗ ਦੌਰਾਨ ਹੋਈਆਂ ਨਵੀਆਂ ਨਿਯੁਕਤੀਆਂ <br/>

Ad Position 21
No active advertisement
ਅਜੀਤ ਡੈਸਕ 12-05-2026

ਜਲੰਧਰ, 11 ਮਈ (ਸ਼ੈਲੀ)-ਐਂਟੀ ਕ੍ਰਾਈਮ ਐਂਟੀ ਕਰਪਸ਼ਨ ਨੀਤਿ ਆਯੋਗ ਦੀ ਇਕ ਬੈਠਕ ਸਰਕਟ ਹਾਊਸ ਵਿਖੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਏਸੀਪੀ ਸੈਂਟਰਲ ਰਾਜੇਸ਼ ਠਾਕੁਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਵਿਸ਼ਿਆਂ 'ਤੇ ਚਰਚਾ ਕੀਤੀ ਗਈ | ਸ਼ਹਿਰ ਵਿੱਚ ਲੁੱਟ-ਖੋਹ ਅਤੇ ਝਗੜੇ ਦੀਆਂ ਵਧਦੀਆਂ ਘਟਨਾਵਾਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਣ 'ਤੇ ਵੀ ਵਿਚਾਰ ਕੀਤਾ ਗਿਆ | ਸੰਗਠਨ ਦੇ ਚੇਅਰਮੈਨ ਜਗਜੀਤ ਸਿੰਘ ਗਾਬਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ | ਸੁਰਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ 20 ਨਵੇਂ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ ਸੁਰਿੰਦਰ ਸਿੰਘ ਕੈਰੋਂ, ਜਗਜੀਤ ਸਿੰਘ ਗਾਬਾ ਅਤੇ ਹੋਰਨਾਂ ਨੇ ਏਸੀਪੀ ਰਾਜੇਸ਼ ਠਾਕੁਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਯਸ਼ਪਾਲ ਸਫਾਰੀ, ਡਾ: ਕੁਲਵੰਤ ਸਿੰਘ ਰਾਏ, ਰਜਿੰਦਰ ਸਿੰਘ ਬਾਗੜੀ, ਕਸਤੂਰੀ ਲਾਲ, ਅਨਿਲ ਕੁਮਾਰ, ਕੁਲਬੀਰ ਸਿੰਘ, ਪ੍ਰਭਜੀਤ ਸਿੰਘ, ਚਰਨਜੀਤ ਸਿੰਘ, ਸੁਨੀਲ ਕੁਮਾਰ, ਨੀਤੂ ਰਾਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ <br/>
Ad Position 24