10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 12-05-2026
ਜਲੰਧਰ, 11 ਮਈ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰ ਆਪਣੇ ਅਧਿਕਾਰ ਖੇਤਰ 'ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਆਪਣੇ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਕਿਸੇ ਵੀ ਰੈਸਟੋਰੈਂਟ, ਕਲੱਬ ਜਾਂ ਹੋਰ ਖਾਣ-ਪੀਣ ਵਾਲੀਆਂ ਥਾਵਾਂ 'ਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਨਾ ਹੀ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਖਾਣ-ਪੀਣ ਵਾਲੀ ਥਾਵਾਂ 'ਚ ਦਾਖ਼ਲ ਹੋਣ ਦੀ ਇਜਾਜ਼ਤ ਹੋਵੇਗੀ | ਸ਼ਰਾਬ ਦੀਆਂ ਦੁਕਾਨਾਂ ਦੇ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ | ਇਸ ਦੇ ਨਾਲ ਹੀ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਹ ਵੀ ਕਿਹਾ ਗਿਆ ਹੈ ਕਿ ਡੀ.ਜੇ., ਲਾਈਵ ਆਰਕੈਸਟਰਾ/ਸਿੰਗਰ ਸਮੇਤ ਆਵਾਜ਼ ਪੈਦਾ ਕਰਨ ਵਾਲੇ ਸਾਰੇ ਸਰੋਤ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ | ਕਿਸੇ ਵੀ ਵਿਅਕਤੀ ਵਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ 'ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਬੁਲਟ ਮੋਟਰਸਾਈਕਲ ਦੇੇ ਪਟਾਕੇ ਵਜਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਪਾਰਕਿੰਗ ਵਾਲੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨ੍ਹਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ | ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੀ 45 ਦਿਨ ਤੱਕ ਦੀ ਰਿਕਾਰਡਿੰਗ ਦੀ ਸੀ.ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ | ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜ਼ੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਖਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਵੇਚੇਗਾ | ਸੜਕਾਂ ਦੇ ਨਾਲ-ਨਾਲ ਫੁੱਟਪਾਥ 'ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ਅਤੇ ਫੁੱਟਪਾਥਾਂ 'ਤੇ ਸਾਮਾਨ ਰੱਖ ਕੇ ਵੇਚਣ 'ਤੇ ਵੀ ਪਾਬੰਦੀ ਲਗਾਈ ਗਈ ਹੈ | ਉਪਰੋਕਤ ਸਾਰੇ ਹੁਕਮ 7 ਜੁਲਾਈ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਨੀਤਿ ਆਯੋਗ ਦੀ ਮੀਟਿੰਗ ਦੌਰਾਨ ਹੋਈਆਂ ਨਵੀਆਂ ਨਿਯੁਕਤੀਆਂ <br/>
Ad Position 24