10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜਲਦ ਬਣਨਗੀਆਂ ਛਾਉਣੀ ਹਲਕੇ ਦੀਆਂ ਸੜਕਾਂ-ਥਿਆੜਾ

Ad Position 21
No active advertisement
ਅਜੀਤ ਡੈਸਕ 12-05-2026
ਜਲੰਧਰ, 11 ਮਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੀ ਇੰਚਾਰਜ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਛਾਉਣੀ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਛਾਉਣੀ ਹਲਕੇ ਦੀਆਂ ਸੜਕਾਂ ਜਲਦ ਬਣਾਈਆਂ ਜਾਣਗੀਆਂ | ਸੜਕਾਂ ਬਣਨ ਦੇ ਕੰਮ 'ਚ ਹੋਈ ਦੇਰੀ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾਂ ਸਰਦੀਆਂ ਕਾਰਨ ਤਕਨੀਕੀ ਤੌਰ 'ਤੇ ਸੜਕਾਂ ਨਹੀਂ ਬਣ ਸਕਦੀਆਂ ਸਨ ਤੇ ਇਨ੍ਹਾਂ ਨੂੰ ਬਣਾਉਣ ਦਾ ਕੰਮ ਮਾਰਚ ਵਿਚ ਸ਼ੁਰੂ ਹੋਣਾ ਸੀ ਪਰ ਇਸ ਦੌਰਾਨ ਈਰਾਨ-ਅਮਰੀਕਾ ਜੰਗ ਕਾਰਨ ਲੁੱਕ ਦੀਆਂ ਕੀਮਤਾਂ 'ਚ ਵਾਧਾ ਹੋਣ ਕਾਰਨ ਸੰਬੰਧਿਤ ਠੇਕੇਦਾਰਾਂ ਵਲੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਜਿਸ ਕਾਰਨ ਇਨ੍ਹਾਂ ਸੜਕਾਂ ਦੇ ਕੰਮ 'ਚ ਦੇਰੀ ਹੋਈ ਹੈ ਪਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਤੇ ਇਨ੍ਹਾਂ ਸੜਕਾਂ ਨੂੰ ਬਣਾਉਣ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ | ਸ੍ਰੀਮਤੀ ਥਿਆੜਾ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਹੈ ਤੇ ਉਨ੍ਹਾਂ ਵਲੋਂ ਠੇਕੇਦਾਰਾਂ ਨਾਲ ਗੱਲ ਕਰਕੇ ਜਲਦ ਮਸਲੇ ਦਾ ਕੋਈ ਨਾ ਕੋਈ ਹੱਲ ਲੱਭ ਲਿਆ ਜਾਵੇਗਾ ਤੇ ਛਾਉਣੀ ਹਲਕੇ ਦੀਆਂ ਸਾਰੀਆਂ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਡੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰਨ 'ਚ ਪੰਜਾਬ ਸਰਕਾਰ ਨਾਕਾਮ-ਕੈਂਥ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ 'ਚ ਲੱਗਣਗੇ 6.50 ਲੱਖ ਬੂਟੇ ਏ.ਡੀ.ਸੀ....
Ad Position 24