ਜਲੰਧਰ, 11 ਮਈ (ਸ਼ਿਵ)- ਅੱਜ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਅਤੇ ਸਰਪੰਚ ਸੰਦੀਪ ਕੁਮਾਰ ਵਰਮਾ ਭਾਜਪਾ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਜਰਨਲ ਸਕੱਤਰ ਨੇ ਭਾਜਪਾ ਦੇ ਸੀਨੀਅਰ ਆਗੂ ਅਨਿਲ ਸੱਚਰ ਦੇ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਧਾਰਮਿਕ ਸ਼ਖ਼ਸੀਅਤ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |ਅਨਿਲ ਸੱਚਰ ਨੇ ਰਾਜੇਸ਼ ਬਾਘਾ ਤੇ ਸਰਪੰਚ ਸ੍ਰੀ ਸੰਦੀਪ ਕੁਮਾਰ ਵਰਮਾ ਨੂੰ ਸਨਮਾਨਿਤ ਕੀਤਾ | ਮੀਟਿੰਗ ਦੌਰਾਨ ਸੂਬੇ ਦੀ ਰਾਜਨੀਤਿਕ ਸਥਿਤੀ, ਸੰਗਠਨਾਤਮਕ ਗਤੀਵਿਧੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸ੍ਰੀ ਬਾਘਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਾਰਿਆਂ ਦਾ ਭਰੋਸਾ ਜਿੱਤਣ ਤੋਂ ਇਲਾਵਾ ਸਾਰਿਆਂ ਦੇ ਵਿਕਾਸ ਦੇ ਮੰਤਰ ਨਾਲ ਪੰਜਾਬ ਦੇ ਹਰ ਵਰਗ ਤੱਕ ਪਹੁੰਚ ਕਰ ਰਹੀ ਹੈ |