10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਏਪੀਜੇ ਸਕੂਲ ਮਹਾਂਵੀਰ ਮਾਰਗ 'ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ <br/>

Ad Position 21
No active advertisement
ਅਜੀਤ ਡੈਸਕ 12-05-2026
ਜਲੰਧਰ, 11 ਮਈ (ਪਵਨ ਖਰਬੰਦਾ)-ਏਪੀਜੇ ਸਕੂਲ ਮਹਾਂਵੀਰ ਮਾਰਗ ਜਲੰਧਰ ਵਿਖੇ ਪ੍ਰਾਇਮਰੀ ਵਿੰਗ ਵੱਲੋਂ ਸਵੇਰ ਦੀ ਸਭਾ ਦੌਰਾਨ ਮਾਂ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਯਸ਼ਪਾਲ ਸ਼ਰਮਾ ਦੀ ਅਗਵਾਈ ਵਿੱਚ ਸਕੂਲ ਦੀ ਪ੍ਰਾਰਥਨਾ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਵੱਲੋਂ ਬੱਚੇ ਦੀ ਜ਼ਿੰਦਗੀ ਵਿੱਚ ਮਾਂ ਅਹਿਮ ਭੂਮਿਕਾ ਨੂੰ ਦਰਸਾਉਂਦਾ ਇੱਕ ਭਾਵੁਕ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਮਨ ਮੋਹ ਲਿਆ | ਪਿ੍ੰਸੀਪਲ ਸਾਹਿਬ ਵੱਲੋਂ ਵੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਮਾਂ ਦੀ ਕਦਰ ਕਰਨ ਅਤੇ ਉਹਨਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਉਸਦਾ ਸਥਾਨ ਸਭ ਤੋਂ ਉੱਚਾ ਹੈ | ਇਹ ਪ੍ਰੋਗਰਾਮ ਬੜੇ ਹੀ ਉਤਸ਼ਾਹ ਅਤੇ ਭਾਵੁਕ ਮਾਹੌਲ ਵਿੱਚ ਮਨਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿੱਚ ਆਪਣੀ ਤਾਕਤ ਦਾ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਮਨਾਇਆ ਅੰਤਰਰਾਸ਼ਟਰੀ ਮਾਂ ਦਿਵਸ <br/>
Ad Position 24