10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡਾ. ਦਾਹੀਆ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ-ਨਕੋਦਰ ਹਲਕੇ ਦੇ ਸਿਆਸੀ ਹਾਲਾਤ ਤੋਂ ਕਰਵਿਾੲਆ ਜਾਣੂ

Ad Position 21
No active advertisement
ਅਜੀਤ ਡੈਸਕ 12-05-2026
ਜਲੰਧਰ, 11 ਮਈ (ਜਸਪਾਲ ਸਿੰਘ)-ਪੰਜਾਬ ਕਾਂਗਰਸ ਲੀਡਰਿਸ਼ਪ ਵੱਲੋਂ “ਸੰਗਠਨ ਸਿਰਜਣ ਅਭਿਆਨ” ਤਹਿਤ ਕਾਂਗਰਸ ਭਵਨ, ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਮਿੀਟੰਗ ਆਯਿੋਜਤ ਕੀਤੀ ਗਈ, ਜਿਸ ਵਿੱਚ ਪੰਜਾਬ ਭਰ ਤੋਂ ਸੀਨੀਅਰ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਹਲਕਾ ਇੰਚਾਰਜਾਂ ਨੇ ਸ਼ਮੂਲੀਅਤ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ¢ ਮੀਟਿੰਗ ਦÏਰਾਨ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣÏਤੀਆਂ ਲਈ ਤਿਆਰੀ ਕਰਨ 'ਤੇ ਖਾਸ ਜ਼ੋਰ ਦਿੱਤਾ ਗਿਆ¢ ਇਸ ਮÏਕੇ ਡਾ. ਨਵਜੋਤ ਸਿੰਘ ਦਹੀਆ, ਹਲਕਾ ਇੰਚਾਰਜ ਕਾਂਗਰਸ ਨਕੋਦਰ ਨੇ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਸ੍ਰੀ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਦਿਆਂ ਨਕੋਦਰ ਹਲਕੇ ਵਿੱਚ “ਸੰਗਠਨ ਸਿਰਜਣ ਅਭਿਆਨ” ਤਹਿਤ ਚੱਲ ਰਹੀਆਂ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ¢ ਉਨ੍ਹਾਂ ਨੇ ਦੱਸਿਆ ਕਿ ਨਕੋਦਰ ਵਿੱਚ ਬੂਥ ਅਤੇ ਵਾਰਡ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ, ਵਰਕਰ ਸੰਪਰਕ ਮੁਹਿੰਮਾਂ ਅਤੇ ਲੋਕ-ਮੁੱਦਿਆਂ 'ਤੇ ਆਧਾਰਿਤ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ¢ ਡਾ. ਦਹੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਦਾ ਰੁਝਾਨ ਵੀ ਮੁੜ ਕਾਂਗਰਸ ਵੱਲ ਵਧ ਰਿਹਾ ਹੈ¢ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਪਾਰਟੀ ਨੂੰ ਹੋਰ ਮਜ਼ਬੂਤੀ ਦੇਣੀ ਹੈ ਤਾਂ ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਸਰਗਰਮ ਬਣਾਉਣਾ ਬਹੁਤ ਜ਼ਰੂਰੀ ਹੈ¢ ਮੀਟਿੰਗ ਦÏਰਾਨ ਸਥਾਨਕ ਸੰਗਠਨਾਤਮਕ ਮਸਿਲਆਂ, ਵਰਕਰਾਂ ਦੀ ਭਿੂਮਕਾ, ਨÏਜਵਾਨਾਂ ਅਤੇ ਨਵੇਂ ਚਿਹਿਰਆਂ ਨੂੰ ਪਾਰਟੀ ਨਾਲ ਜੋੜਨ ਅਤੇ ਬੂਥ ਮੈਨੇਜਮੈਂਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬਣਾਈਆਂ ਜਾ ਰਹੀਆਂ ਰਣਨੀਤੀਆਂ 'ਤੇ ਵੀ ਗੰਭੀਰ ਚਰਚਾ ਹੋਈ¢ ਡਾ. ਦਹੀਆ ਨੇ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਂਦੀ ਰਹੇਗੀ¢
ਉਨ੍ਹਾਂ ਕਿਹਾ ਕਿ “ਸੰਗਠਨ ਸਿਰਜਣ ਅਭਿਆਨ”ਸਿਰਫ਼ ਇਕ ਰਾਜਨੀਤਿਕ ਮਿੁਹੰਮ ਨਹੀਂ, ਸਗੋਂ ਪਾਰਟੀ ਨੂੰ ਨਵੇਂ ਢੰਗ ਨਾਲ ਲੋਕਾਂ ਨਾਲ ਜੋੜਨ ਅਤੇ ਵਰਕਰਾਂ ਨੂੰ ਨਵੀਂ ਦਿਸ਼ਾ ਦੇਣ ਦਾ ਇੱਕ ਮਹੱਤਵਪੂਰਨ ਯਤਨ ਹੈ¢ ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕ ਹਿੱਤਾਂ ਲਈ ਸੰਘਰਸ਼ ਕਰਦੀ ਰਹੇਗੀ¢
Ad Position 22
No active advertisement
ਪਿਛਲੀ ਖ਼ਬਰ ਟੀਟੂ ਦੇ ਇੰਚਾਰਜ ਬਣਨ ਨਾਲ ਭਾਜਪਾ ਵਰਕਰਾਂ ਵਿਚ ਆਇਆ ਨਵਾਂ ਜੋਸ਼ <br/> ਅਗਲੀ ਖ਼ਬਰ ਜੇ.ਡੀ.ਸੀ.ਏ. ਦੇ ਚੋਣ ਟਰਾਇਲ 'ਚ 75 ਮਹਿਲਾ ਕਿ੍ਕਟ ਖਿਡਾਰਨਾਂ ਨੇ ਹਿੱਸਾ ਲਿਆ-ਅਰਮਿੰਦਰ ਸਿੰਘ ਅੱਜ ਬਰਲਟਨ ਪਾਰਕ ਕ੍ਰਿਕ...
Ad Position 24