10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਗੁਰਾਇਆ ਦੇ ਸਫ਼ਾਈ ਕਾਮਿਆਂ ਵਲੋਂ ਹੜਤਾਲ ਪੰਜਵੇਂ ਦਿਨ ਵੀ ਜਾਰੀ ਮਿੳਾੂਸੀਪਲ ਪੈਨਸ਼ਨਰਜ਼ ਯੂਨੀਅਨ ਗੁਰਾਇਆ ਵਲੋਂ ਸਮਰਥਨ ਦਿੱਤਾ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 12-05-2026
ਗੁਰਾਇਆ, 11ਮਈ (ਬਲਵਿੰਦਰ ਸਿੰਘ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਗੁਰਾਇਆ ਦੇ ਸਮੂਹ ਕਰਮਚਾਰੀਆਂ ਵੱਲੋਂ ਪੰਜਵੇਂ ਦਿਨ ਵੀ ਮੁਕੰਮਲ ਹੜਤਾਲ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਰਿਟਾਇਰਡ ਮਿੳਾੂਸੀਪਲ ਵਰਕਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤਾਰਾ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਪੰਜਾਬ ਦਾ 90 % ਮੁਲਾਜ਼ਮ ਕੱਚਾ ਹੈ ਤੇ ਮਾਤਰ 10 ਹਜ਼ਾਰ ਰੁਪਏ ਨਿਗੂਣੀ ਤਨਖ਼ਾਹ ਤੇ ਕੰਮ ਕਰ ਰਿਹਾ ਹੈ | ਮਹਿੰਗਾਈ ਕਰਕੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚਲਦਾ ਹੈ | ਸਾਢੇ ਚਾਰ ਪਹਿਲਾਂ ਮਾਨ ਸਰਕਾਰ ਇਨ੍ਹਾਂ ਹੀ ਸਫ਼ਾਈ ਸੇਵਕਾਂ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਸੱਤਾ ਵਿਚ ਆਈ ਸੀ | ਉਸ ਵੇਲੇ ਮੁੱਖ ਮੰਤਰੀ ਵੱਲੋਂ ਕਿਹਾ ਸੀ ਕਿ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ , ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ,ਪਰ ਹੋਇਆ ਇਸ ਦੇ ਉਲਟ | ਸਰਕਾਰ ਸਫ਼ਾਈ ਕਾਮੇ ਬਿਨਾਂ ਸ਼ਰਤ ਪੱਕੇ ਕਰੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਕੱਚੇ ਮੁਲਾਜ਼ਮ ਦੀ ਮੌਤ ਹੋਣ ਤੇ ਉਸ ਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਸਫ਼ਾਈ ਸੇਵਕਾਂ ਤੇ ਸੀਵਰ ਕਾਮਿਆਂ ਨੂੰ ਸੇਫ਼ਟੀ ਕਿੱਟਾਂ ਅਤੇ ਲੋੜੀਂਦੀ ਸਮਾਨ ਮੁਹੱਈਆ ਕਰਵਾਇਆ ਜਾਵੇ | ਧਰਨੇ ਵਿਚ ਪ੍ਰਧਾਨ ਰਜੇਸ਼ ਕੁਮਾਰ ਲੱਕੀ, ਮਨਦੀਪ ਕੁਮਾਰ, ਰਜੇਸ਼ ਘਈ , ਸੋਮਨਾਥ,ਜਸਮੇਲ,ਰਾਧੇ ਸ਼ਾਮ, ਸੁਦਾਮਾ, ਸੁਰੇਸ਼ ਕੁਮਾਰ, ਤਾਰਾ ਸਿੰਘ ,ਸਤਪਾਲ ਮਹਿੰਮੀ ਸਲਾਹਕਾਰ ਮਿੳਾੂਸੀਪਲ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਜਲੰਧਰ,ਅੰਜੂ ਬਾਲਾ, ਰੇਖਾ, ਸਵਿਤਾ,ਸੀਤਾ ਅਤੇ ਅਲਕਾ ਸਫ਼ਾਈ ਕਾਮੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਨਗਰ ਕੌਂਸਲ ਦੀਆਂ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕਰੋ-ਰਣਜੀਤ ਸਿੰਘ ਪਵਾਰ <br/> ਅਗਲੀ ਖ਼ਬਰ ਰਮੇਸ਼ ਚੰਦਰ ਮੈਮੋਰੀਅਲ ਅਤੇ ਸਿੱਖਿਆ ਪ੍ਰਸਾਰ ਟਰੱਸਟ ਵਲੋਂ ਬਰਸੀ 'ਤੇ ਵਿਸ਼ੇਸ਼ ਸਮਾਰੋਹ ਕਰਵਾਇਆ <br/>
Ad Position 24