10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਪੰਜਾਬ ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 12-05-2026
ਸ਼ਾਹਕੋਟ, 11 ਮਈ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)-ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ 'ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਕੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ 'ਆਪ' ਸਰਕਾਰ ਸੱਤ੍ਹਾ 'ਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ | ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਤਨਖ਼ਾਹ ਵੀ ਬਹੁਤ ਹੀ ਘੱਟ ਦਿੱਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ 'ਤੇ ਭਰਤੀ ਕੀਤੇ ਜਾਣ | ਸਫ਼ਾਈ ਮੁਲਾਜ਼ਮਾਂ ਦੀ ਕਾਬੀਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ | ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖ਼ਾਹ ਦਿੱਤੀ ਜਾਵੇ | ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ 'ਚ ਵਾਧਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਕਾਰਜ ਸਾਧਕ ਅਫ਼ਸਰ (ਈ.ਓ.) ਨਗਰ ਪੰਚਾਇਤ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਨੇ ਪ੍ਰਾਪਤ ਕੀਤਾ | ਇਸ ਮੌਕੇ ਸੁਨੀਲ ਕੁਮਾਰ, ਸੰਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸ਼ਿੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਫਿਲੌਰ ਵਿਕਰਮਜੀਤ ਸਿੰਘ ਚੌਧਰੀ ਨੇ ਹੜਤਾਲ 'ਤੇ ਬੈਠੇ ਨਗਰ ਕੌਂਸਲ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ <br/> ਅਗਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਨਗਰ ਕੌਂਸਲ ਦੀਆਂ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕਰੋ-ਰਣਜੀਤ ਸਿੰਘ ਪਵਾਰ <br/>
Ad Position 24