10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਾਨੂੰਨ ਵਿਵਸਥਾ ਦੇ ਮਾੜੇ ਪ੍ਰਬੰਧਾਂ ਤੇ ਨਸ਼ਿਆਂ ਦੇ ਮੁੱਦਿਆਂ ਤੇ ਬਹੁਜਨ ਸਮਾਜ ਪਾਰਟੀ ਨੇ ਘੇਰਿਆ ਉਪ ਪੁਲਿਸ ਕਪਤਾਨ ਦਾ ਦਫਤਰ ਮਾੜੇ ਕਾਨੂੰਨ ਪ੍ਰਬੰਧਾਂ 'ਤੇ ਨਸ਼ਿਆਂ ਕਾਰਨ ਵਧ ਰਹੇ ਮੌਤਾਂ ਦੇ ਅੰਕੜਿਆਂ ਤੋਂ ਲੋਕ ਪ੍ਰੇਸ਼ਾਨ ਬਸਪਾ ਆਗੂ <br/>

Ad Position 21
No active advertisement
ਅਜੀਤ ਡੈਸਕ 12-05-2026
ਕਰਤਾਰਪੁਰ, 11 ਮਈ (ਭਜਨ ਸਿੰਘ/ਜਨਕ ਰਾਜ ਗਿੱਲ)-ਹਲਕਾ ਕਰਤਾਰਪੁਰ ਖੇਤਰ 'ਚ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਡੀਐੱਸਪੀ ਦਫ਼ਤਰ ਕਰਤਾਰਪੁਰ ਦੇ ਬਾਹਰ ਬਹੁ ਗਿਣਤੀ ' ਬਸਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਸਪਾ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਤੇ ਲੋਕਾਂ ਨੂੰ ਇਨਸਾਫ਼ ਵੀ ਨਹੀਂ ਮਿਲ ਰਿਹਾ ਹੈ | ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਵੱਲ ਵੀ ਪੁਲਿਸ ਦਾ ਧਿਆਨ ਨਹੀਂ ਹੈ |ਬਸਪਾ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨਸ਼ੇ ਦੇ ਖਾਤਮੇ ਦੇ ਮੁੱਦੇ 'ਤੇ ਸੱਤਾ ਵਿੱਚ ਆਈ ਸੀ, ਪਰ ਹਲਕਾ ਕਰਤਾਰਪੁਰ ਵਿੱਚ ਨਸ਼ਾ ਪਹਿਲਾ ਨਾਲੋਂ ਵੀ ਵਧ ਗਿਆ ਹੈ | ਕਈ ਪਿੰਡ ਨਸ਼ੇ ਦੇ ਗੜ੍ਹ ਬਣ ਚੁੱਕੇ ਹਨ ਤੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਸ ਕਾਰਨ ਵਾਰਦਾਤਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਤੇ ਰੋਜ਼ਾਨਾ ਹੀ ਲੋਕ ਲੁੱਟ-ਖਸੁੱਟ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਦੀ ਜਗ੍ਹਾ ਸੱਤਾਧਤੀ ਧਿਰ ਦਾ ਸਾਰਾ ਜ਼ੋਰ ਪੁਲਿਸ ਰਾਹੀਂ ਲੋਕਾਂ ਨੂੰ ਦਬਾਉਣ 'ਤੇ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਦੋਂ ਦੀ ਆਪ ਸਰਕਾਰ ਬਣੀ ਹੈ ਤੇ ਹਲਕੇ ਵਿੱਚ ਆਪ ਦੇ ਵਿਧਾਇਕ ਬਣੇ ਹਨ, ਉਦੋਂ ਤੋਂ ਲੋਕਾਂ ਤੇ ਖਾਸਕਰ ਵਿਰੋਧੀ ਧਿਰਾਂ ਨੂੰ ਦਬਾਉਣ ਦਾ ਕੰਮ ਚੱਲ ਰਿਹਾ ਹੈ | ਪੁਲਿਸ ਰਾਹੀਂ ਉਨ੍ਹਾਂ ਦੇ ਹੱਕ ਕੁਚਲੇ ਜਾ ਰਹੇ ਹਨ ਤੇ ਉਨ੍ਹਾਂ 'ਤੇ ਲਗਾਤਾਰ ਝੂਠੇ ਪਰਚੇ ਪਾਏ ਜਾ ਰਹੇ ਹਨ | ਕਰਤਾਰਪੁਰ ਹਲਕੇ ਵਿੱਚ ਆਪ ਦੇ ਰਾਜ ਵਿੱਚ ਔਰਤਾਂ ਖਿਲਾਫ ਵੀ ਫਿਰੌਤੀ ਵਰਗੇ ਝੂਠੇ ਪਰਚੇ ਦਰਜ ਕੀਤੇ ਗਏ ਹਨ | ਬਸਪਾ ਆਗੂਆਂ ਨੇ ਕਿਹਾ ਕਿ ਹਲਕੇ ਵਿੱਚ ਫੈਲੇ ਨਸ਼ੇ ਤੇ ਉਸ ਕਾਰਨ ਹੋ ਰਹੀਆਂ ਮੌਤਾਂ 'ਤੇ ਆਪ ਵਿਧਾਇਕ ਜਵਾਬ ਦੇਣ | ਬਸਪਾ ਆਗੂਆਂ ਨੇ ਕਿਹਾ ਕਿ ਜੋ ਲੋਕ ਨਸ਼ੇ ਖਿਲਾਫ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਦਿੱਤਾ ਜਾਂਦਾ ਹੈ ਤਾਂ ਕਿ ਨਸ਼ਿਆਂ ਦਾ ਖਾਤਮਾ ਨਾ ਹੋ ਸਕੇ | ਇਸ ਤਰ੍ਹਾਂ ਦੇ ਹਾਲਾਤਾਂ ਵਿੱਚ ਸੁਧਾਰ ਲਈ ਬਸਪਾ ਹਲਕੇ ਵਿੱਚ ਲਗਾਤਾਰ ਜੱਦੋਜਹਿਦ ਕਰਦੀ ਰਹੇਗੀ ਤੇ ਇਸੇ ਤਰ੍ਹਾਂ ਦੇ ਹੋਰ ਪ੍ਰੋਗਰਾਮ ਦਿੱਤੇ ਜਾਣਗੇ | ਇਸ ਧਰਨੇ ਪ੍ਰਦਰਸ਼ਨ ਵਿੱਚ ਬਸਪਾ ਦੇ ਹਲਕਾ ਕਰਤਾਰਪੁਰ ਦੇ ਸੰਗਠਨ ਇੰਚਾਰਜ ਸਲਵਿੰਦਰ ਕੁਮਾਰ, ਪ੍ਰਧਾਨ ਅਮਰਜੀਤ ਸਿੰਘ ਨੰਗਲ, ਸ਼ਾਦੀ ਲਾਲ, ਕਮਲ ਬਾਦਸ਼ਾਹਪੁਰ, ਚਮਨ ਘੋੜਾਵਾਹੀ, ਪ੍ਰਭਜਿੰਦਰ ਸਿੰਘ ਪੱਤੜ, ਗਿਆਨ ਚੰਦ ਕਰਤਾਰਪੁਰ, ਕੁੱਕੂ ਕਰਤਾਰਪੁਰ, ਗਿੰਦਰ ਖੁਸਰੋਪੁਰ, ਪਰਮਜੀਤ ਮੰਗਾ ਦੇਸਲਪੁਰ, ਪਾਲੀ ਹੁਸੈਨਪੁਰ, ਜੱਸੀ ਤਾਜਪੁਰ, ਪਰਮਜੀਤ ਮੰਨਣ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੂਨ ਵਰਲਡ ਸਕੂਲ ਮਲਸੀਆਂ 'ਚ ਮਾਂ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਕੁਝ ਬੱਚਿਆਂ ਦੀਆਂ ਮਾਵਾਂ ਨੂੰ ਰੰਗਲਾ ਪ... ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ 'ਚ 'ਮਾਂ ਦਿਵਸ' ਨੂੰ ਸਮਰਪਿਤ ਕਰਵਾਏ ਪੇਂਟਿੰਗ ਮੁਕਾਬਲੇ <br/>
Ad Position 24