ਸ਼ਾਹਕੋਟ, 11 ਮਈ (ਦਲਜੀਤ ਸਿੰਘ ਸਚਦੇਵਾ)-ਸਮਾਜਿਕ ਕੰਮਾਂ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਗਿੱਲ ਵੈੱਲਫ਼ੇਅਰ ਚੈਰੀਟੇਬਲ ਸੁਸਾਇਟੀ ਵਲੋਂ ਸਰਪ੍ਰਸਤ ਰਾਜ ਗਿੱਲ ਤੇ ਪ੍ਰਧਾਨ ਰਜਿੰਦਰ ਕੌਰ ਮਾਨ ਦੀ ਅਗਵਾਈ ਹੇਠ ਲਛਮਣ ਸੋਬਤੀ ਦਾ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਬਣਨ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੁਸਾਇਟੀ ਦੇ ਖ਼ਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ ਨੇ ਕਿਹਾ ਕਿ ਲਛਮਣ ਸੋਬਤੀ ਜਿੱਥੇ ਸਿਆਸਤ ਦੇ ਖੇਤਰ ਵਿਚ ਸਰਗਰਮ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ, ਉੱਥੇ ਹੀ ਉਹ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਹਮੇਸ਼ਾ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਸੋਬਤੀ ਪਿਛਲੇ ਲੰਬੇ ਸਮੇਂ ਤੋਂ ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ ਨਾਲ ਮਿਲ ਕੇ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਚ ਗਊਧਨ ਦੀ ਸੇਵਾ ਕਰ ਰਹੇ ਹਨ | ਲਛਮਣ ਸੋਬਤੀ ਨੇ ਗਿੱਲ ਵੈੱਲਫੇਅਰ ਸੁਸਾਇਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੰਸਥਾ ਵਲੋਂ ਮਿਲਿਆ ਇਹ ਮਾਣ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੰਦਾ ਹੈ | ਇਸ ਮੌਕੇ ਅਜੀਤ ਸਿੰਘ, ਤੀਰਥ ਸਿੰਘ, ਮਲਕੀਤ ਸਿੰਘ, ਫਕੀਰ ਸਿੰਘ, ਬਲਜਿੰਦਰ ਸਿੰਘ ਜਿੰਦੂ, ਹਰਵਿੰਦਰ ਸਿੰਘ ਮੈਨੇਜਰ ਗਊਸ਼ਾਲਾ, ਯੋਗੇਸ਼, ਗੁਰਪ੍ਰੀਤ ਸਿੰਘ ਬੱਬੂ, ਲੱਕੀ ਚੋਪੜਾ ਆਦਿ ਹਾਜ਼ਰ ਸਨ |