ਅੱਪਰਾ/ਲਸਾੜਾ, 11 ਮਈ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)-ਕਰੀਬੀ ਪਿੰਡ ਢੱਕ ਮਜਾਰਾ ਤੋਂ ਸੰਗਤਾਂ ਨੂੰ ਮਨੀਕਰਨ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਯਾਤਰਾ ਦਾ ਅਯੋਜਨ ਕੀਤਾ ਗਿਆ | ਗਿਆਨੀ ਚਮਨ ਸਿੰਘ ਨੇ ਯਾਤਰਾ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਸੰਗਤਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮਜਾਰਾ ਤੋਂ ਜੈਕਾਰਿਆਂ ਦੀ ਗੂੰਜ 'ਚ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ | ਯਾਤਰਾ ਦੌਰਾਨ ਸੰਗਤਾਂ ਨੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਾ ਸਾਹਿਬਾਨ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੁਕੇਤ ਮੰਡੀ, ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਵਾਲਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਤਿਹਾਸ ਵਾਰੇ ਜਾਣਕਾਰੀ ਹਾਸਲ ਕੀਤੀ | ਬੀਤੇ ਦਿਨ ਸੰਗਤਾਂ ਗੁਰਧਾਮਾਂ ਦੀ ਯਾਤਰਾ ਕਰਕੇ ਪਿੰਡ ਢੱਕ ਮਜਾਰਾ ਵਾਪਸ ਪਰਤ ਆਈਆਂ |