10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਗੜ੍ਹ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਦੀ 29ਵੀਂ ਬਰਸੀ 13 ਨੂੰ <br/>

Ad Position 21
No active advertisement
ਅਜੀਤ ਡੈਸਕ 12-05-2026
ਆਦਮਪੁਰ, 11 ਮਈ (ਹਰਪ੍ਰੀਤ ਸਿੰਘ)-ਬ੍ਰਹਮ ਗਿਆਨੀ ਮਹਾਨ ਤਪੱਸਵੀ ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਦੀ 29ਵੀਂ ਸਾਲਾਨਾ ਬਰਸੀ ਸਬੰਧੀ ਮਹਾਨ ਗੁਰਮਤਿ ਸਮਾਗਮ 13 ਮਈ 2026, ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਨਜ਼ਦੀਕ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ |ਜਾਣਕਾਰੀ ਦਿੰਦੇ ਮੁੱਖ ਸੇਵਾਦਾਰ ਜਥੇਦਾਰ ਤਲਵਿੰਦਰ ਸਿੰਘ ( ਪਰਮੇਸ਼ਰ ਜੀ ) ਨੇ ਦੱਸਿਆ ਕਿ ਬਰਸੀ ਸਮਾਗਮਾਂ ਦੇ ਸਬੰਧ ਵਿੱਚ 11 ਮਈ, ਸੋਮਵਾਰ ਨੂੰ ਸਵੇਰੇ 11:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 13 ਮਈ ਨੂੰ ਸਵੇਰੇ ਪਾਏ ਜਾਣਗੇ | ਇਸ ਉਪਰੰਤ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ | ਸਮਾਗਮ ਦੌਰਾਨ ਸਿੱਖ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮਿ੍ਤਸਰ) ਸਿੰਘ ਸਾਹਿਬ ਗਿਆਨੀ ਟੇਕ ਸਿੰਘ (ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਸਮੇਤ ਸੰਤ ਮਹਾਂਪੁਰਖ ਅਤੇ ਉੱਚ ਕੋਟੀ ਦੇ ਜੱਥੇ ਜਿਨਾਂ ਵਿੱਚ ਢਾਡੀ ਜੱਥਾ ਗਿਆਨੀ ਅਜੈਬ ਸਿੰਘ ਅਣਖੀ (ਬਠਿੰਡੇ ਵਾਲੇ) ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ (ਸ੍ਰੀ ਦਰਬਾਰ ਸਾਹਿਬ), ਇੰਟਰਨੈਸ਼ਨਲ ਢਾਡੀ ਜੱਥਾ ਭਾਈ ਗੁਰਦਿਆਲ ਸਿੰਘ (ਲੱਖਪੁਰ ਵਾਲੇ) ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਲਈ 'ਅਮਰ ਦੁਆਬਾ ਟਰਾਂਸਪੋਰਟ' ਵੱਲੋਂ ਫਗਵਾੜਾ ਬੱਸ ਸਟੈਂਡ ਤੋਂ ਗੁਰਦੁਆਰਾ ਸਾਹਿਬ ਤੱਕ ਫ੍ਰੀ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਹੁਲ ਇੰਦਰ ਭੱਠਲ ਤੇ ਰਵਿੰਦਰ ਸਿੰਘ ਟੁਰਨਾ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਸਬ ਇੰਸਪੈਕਟਰ ਲਾਭ ਸਿੰਘ ਨੇ ਸੰਭਾਲਿਆ ਥਾਣਾ ਨੂਰਮਹਿਲ ਦਾ ਚਾਰਜ <br/>
Ad Position 24