ਸ਼ਾਹਕੋਟ, 11 ਮਈ (ਸੁਖਦੀਪ ਸਿੰਘ)-ਪੰਜਾਬ ਕਾਂਗਰਸ ਦੇ ਬੁਲਾਰੇ ਰਾਹੁਲ ਇੰਦਰ ਭੱਠਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਨਾਲ ਖ਼ਾਸ ਮੁਲਾਕਾਤ ਕੀਤੀ ਗਈ | ਉਨ੍ਹਾਂ ਭੂਪੇਸ਼ ਬਘੇਲ ਨਾਲ ਪੰਜਾਬ ਦੇ ਹਲਾਤਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਚਰਚਾ ਕੀਤਾ | ਓ.ਐੱਸ.ਡੀ. ਟੁਰਨਾ ਨੇ ਦੱਸਿਆ ਕਿ ਸ੍ਰੀ ਬਘੇਲ ਨਾਲ ਪਾਰਟੀ ਦੇ ਮਸਲਿਆਂ ਬਾਰੇ ਵੀ ਕਈ ਗੱਲਬਾਤਾਂ ਹੋਈਆਂ, ਜਿਨ੍ਹਾਂ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸਦੇ ਨਾਲ ਹੀ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਜਾ ਰਹੀ 'ਲੋਕ ਸੰਪਰਕ ਯਾਤਰਾ' ਬਾਰੇ ਵੀ ਸੁਝਾਅ ਲਏ ਗਏ ਤੇ ਕਿਹਾ ਕਿ ਸਾਰੇ ਇੱਕਜੁੱਟ ਕੇ ਹੋ ਕੇ ਵਿਧਾਨ ਸਭਾ ਚੋਣਾਂ ਦੀ ਤਿਆਰੀ 'ਚ ਜੁਟ ਜਾਣ |