ਸ਼ਾਹਕੋਟ, 11 ਮਈ (ਦਲਜੀਤ ਸਿੰਘ ਸਚਦੇਵਾ)-ਪ੍ਰੈੱਸ ਕਲੱਬ ਸ਼ਾਹਕੋਟ/ਮਲਸੀਆਂ ਦੀ ਮੀਟਿੰਗ ਗਿਆਨ ਸੈਦਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕਲੱਬ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਪ੍ਰੈੱਸ ਕਲੱਬ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਪਿ੍ਤਪਾਲ ਸਿੰਘ ਵਲੋਂ ਅਰਸ਼ਦੀਪ ਸਿੰਘ ਮਲਸੀਆਂ ਦਾ ਨਾਂਅ ਪ੍ਰਧਾਨਗੀ ਲਈ ਪੇਸ਼ ਕੀਤਾ ਗਿਆ, ਜਿਸ 'ਤੇ ਸਾਰਿਆਂ ਨੇ ਸਹਿਮਤੀ ਪ੍ਰਗਟ ਕੀਤੀ, ਜਿਸ ਤੋਂ ਬਾਅਦ ਪੱਤਰਕਾਰ ਅਰਸ਼ਦੀਪ ਸਿੰਘ ਮਲਸੀਆਂ ਪ੍ਰੈੱਸ ਕਲੱਬ ਸ਼ਾਹਕੋਟ ਦੇ ਨਵੇਂ ਪ੍ਰਧਾਨ ਚੁਣੇ ਗਏ | ਇਸ ਤੋਂ ਇਲਾਵਾ ਗੁਰਮੀਤ ਸਿੰਘ ਕੋਟਲੀ ਨੂੰ ਜਨਰਲ ਸਕੱਤਰ, ਅਰੁਣ ਚੋਪੜਾ ਨੂੰ ਮੀਤ ਪ੍ਰਧਾਨ ਤੇ ਸੁਰਿੰਦਰ ਸਿੰਘ ਪਦਮ ਨੂੰ ਖ਼ਜ਼ਾਨਚੀ ਚੁਣਿਆ ਗਿਆ | ਪ੍ਰੈੱਸ ਕਲੱਬ ਸ਼ਾਹਕੋਟ ਦੇ ਮੈਂਬਰਾਂ ਵਲੋਂ ਨਵੇਂ ਬਣੇ ਪ੍ਰਧਾਨ ਅਰਸ਼ਦੀਪ ਸਿੰਘ 'ਤੇ ਹੋਰ ਅਹੁਦੇਦਾਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ | ਨਵੇਂ ਬਣੇ ਪ੍ਰਧਾਨ ਅਰਸ਼ਦੀਪ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪੱਤਰਕਾਰਾਂ ਦੇ ਮਸਲੇ ਹੱਲ ਕਰਵਾਉਣ ਦਾ ਯਤਨ ਕਰਨਗੇ | ਪ੍ਰੈੱਸ ਕਲੱਬ ਸ਼ਾਹਕੋਟ ਵਲੋਂ ਇਲਾਕੇ ਦੇ ਲੋਕ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਜਾਵੇਗਾ | ਉਹ ਪੱਤਰਕਾਰਾਂ ਦੇ ਮੁਸ਼ਕਿਲ ਸਮੇਂ ਵਿਚ ਉਨ੍ਹਾਂ ਦਾ ਡਟ ਕੇ ਸਾਥ ਦੇਣਗੇ | ਇਸ ਮੌਕੇ ਡਾ: ਨਗਿੰਦਰ ਸਿੰਘ ਬਾਂਸਲ, ਸੋਨੂੰ ਮਿੱਤਲ, ਰਣਜੀਤ ਬਹਾਦੁਰ, ਸਿਦਕਪ੍ਰੀਤ ਸਿੰਘ ਸਚਦੇਵਾ, ਗੁਰਨਾਮ ਸਿੰਘ ਨਿਧੜਕ ਆਦਿ ਹਾਜ਼ਰ ਸਨ |