10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਟਿੱਪਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 12-05-2026
ਫਿਲੌਰ, 11 ਮਈ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਨਗਰ ਵਿਖੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਹਲਵਾਈ ਦਾ ਕੰਮ ਕਰਦਾ ਸੀ, ਉਹ ਕਿਸੇ ਸਮਾਗਮ ਵਿਚ ਕੰਮ ਕਰਕੇ ਵਾਪਿਸ ਆਪਣੇ ਪਿੰਡ ਨੰਗਲ ਆ ਰਿਹਾ ਸੀ | ਰਸਤੇ ਵਿਚ ਇਕ ਤੇਜ ਰਫ਼ਤਾਰ ਟਿੱਪਰ ਦੀ ਲਪੇਟ ਵਿਚ ਆ ਗਿਆ | ਹਾਦਸੇ 'ਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ਸਥਾਨਕ ਸਿਵਲ ਹਸਪਤਾਲ 'ਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਜਲੰਧਰ ਰੈਫ਼ਰ ਕਰ ਦਿੱਤਾ | ਉਥੇ ਇਕ ਨਿੱਜੀ ਹਸਪਤਾਲ ਵਿਚ ਇਲਾਜ਼ ਦੌਰਾਨ ਉਕਤ ਜ਼ਖਮੀ ਨੌਜਵਾਨ ਨੇ ਦਮ ਤੋੜ ਦਿੱਤਾ | ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਘਟਨਾ ਦੀ ਸੂਚਨਾਂ ਮਿਲਣ 'ਤੇ ਹਲਕਾ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੇਰ ਰਾਤ ਹਸਪਤਾਲ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਿ੍ਤਕ ਦੇ ਪਿਤਾ ਨੇ ਦੱਸਿਆ ਕਿ ਉਸਦਾ ਪੁੱਤਰ ਹਲਵਾਈ ਦਾ ਕੰਮ ਕਰਦਾ ਸੀ ਅਤੇ ਕੰਮ ਤੋਂ ਵਾਪਿਸ ਘਰ ਆ ਰਿਹਾ ਸੀ | ਰਸਤੇ 'ਚ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ | ਉਨ੍ਹਾਂ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ | ਉਕਤ ਮਾਮਲੇ ਸੰਬੰਧੀ ਥਾਣਾ ਫਿਲੌਰ ਦੇ ਏ.ਐੱਸ.ਆਈ. ਜੈ ਗੋਪਾਲ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਕੁਲਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਗੁਰਦੁਆਰਾ ਗੰਗਸਰ ਸਾਹਿਬ ਦੇ ਦੀਵਾਨ ਹਾਲ 'ਚੋਂ ਮਿਲੀ ਅਣਪਛਾਤੀ ਲਾਸ਼
Ad Position 24