12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜਥੇਦਾਰ ਵਡਾਲਾ ਦੀ ਅਗਵਾਈ ਹੇਠ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-05-2026
ਜਲੰਧਰ, 12 ਮਈ (ਜਸਪਾਲ ਸਿੰਘ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਲੰਧਰ ਸ਼ਹਿਰੀ ਅਤੇ ਦਿਹਾਤੀ ਦੇ ਕੌਮੀ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 15 ਮਈ ਨੂੰ ਜਲੰਧਰ-ਫਗਵਾੜਾ ਜੀ. ਟੀ. ਰੋਡ 'ਤੇ ਸਥਿਤ ਵਿਕਟੋਰੀਆ ਗਾਰਡਨ ਵਿਖੇ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ, ਅਹੁਦੇਦਾਰਾਂ, ਵਰਕਿੰਗ ਕਮੇਟੀ ਮੈਂਬਰਾਂ, ਜ਼ਿਲ੍ਹਾ ਜਥੇਦਾਰਾਂ, ਇਸਤਰੀ ਵਿੰਗ, ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰਾਂ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕਾਂ ਦੀ ਹੋ ਰਹੀ ਇਕੱਤਰਤਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਇਹ ਪਹਿਲੀ ਅਹੁਦੇਦਾਰਾਂ ਦੀ ਵੱਡੀ ਮੀਟਿੰਗ ਹੋਣ ਜਾ ਰਹੀ ਹੈ ਅਤੇ ਇਹ ਸੁਭਾਗ ਜਲੰਧਰ ਜ਼ਿਲ੍ਹੇ ਨੂੰ ਪ੍ਰਾਪਤ ਹੋਇਆ ਕਿ ਉਹ ਇਸ ਦੀ ਮੇਜ਼ਬਾਨੀ ਕਰਨ | ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਦੁਆਬੇ ਤੋਂ ਇਲਾਵਾ ਮਾਝੇ ਤੇ ਮਾਲਵੇ ਦੇ ਆਗੂ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋ ਰਹੇ ਹਨ ਤੇ ਅਜਿਹੇ 'ਚ ਜਲੰਧਰ ਦੀ ਸਮੁੱਚੀ ਟੀਮ ਦਾ ਇਹ ਫਰਜ਼ ਬਣਦਾ ਹੈ ਕਿ ਉਕਤ ਇਕੱਤਰਤਾ ਸੰਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ | ਇਸ ਦੌਰਾਨ ਮੀਟਿੰਗ 'ਚ ਵੱਖ-ਵੱਖ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਦੀ ਭੂਮਿਕਾ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਾਨੂੰਨ 2026 ਸਬੰਧੀ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਮੀਟਿੰਗ 'ਚ ਮਹਿੰਦਰ ਪਾਲ ਸਿੰਘ ਬਿਨਾਕਾ, ਜਗਜੀਤ ਸਿੰਘ ਗਾਬਾ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਸ. ਅਮਰਜੀਤ ਸਿੰਘ ਕਿਸ਼ਨਪੁਰਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਸੁਖਵੰਤ ਸਿੰਘ ਰੋਲੀ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸਿੰਗਾਰਾ ਸਿੰਘ, ਜਸਵਿੰਦਰ ਸਿੰਘ ਡੌਲਫਿਨ, ਕੁਲਵਿੰਦਰ ਸਿੰਘ ਚੀਮਾ, ਤਜਿੰਦਰ ਸਿੰਘ ਸਿਆਲ, ਜਰਨੈਲ ਸਿੰਘ ਗੜ੍ਹਦੀਵਾਲ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਚੌਕ ਨੇੜੇ ਬਾਰ 'ਚ ਨਸ਼ੇ ਵਿੱਚ ਧੁੱਤ ਨੌਜਵਾਨਾਂ ਦਾ ਹੰਗਾਮਾ, ਭੰਨਤੋੜ ਕਰ ਕੇ ਫਰਾਰ <br/> ਅਗਲੀ ਖ਼ਬਰ ਭਾਜਪਾ ਦਫ਼ਤਰਾਂ 'ਤੇ 'ਆਪ' ਦੇ ਹਮਲੇ ਨਹੀਂ ਕੀਤੇ ਜਾਣਗੇ ਸਹਿਣ-ਪ੍ਰਸ਼ਾਂਤ ਗੰਭੀਰ
Ad Position 24