12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਮਿਸ਼ਨਰੇਟ ਪੁਲਿਸ ਨੇ ਸੀਪੀ ਦੀ ਨਿਗਰਾਨੀ ਹੇਠ ਨਸ਼ੀਲੇ ਪਦਾਰਥ ਕੀਤੇ ਨਸ਼ਟ <br/>

Ad Position 21
No active advertisement
ਕਮਿਸ਼ਨਰੇਟ ਪੁਲਿਸ ਵਲੋਂ ਰਾਊਵਾਲੀ ਸਥਿਤ ਫੈਕਟਰੀ 'ਚ ਨਸ਼ੀਲੇ ਪਦਾਰਥਾਂ ਦੀ ਖੇਪ ਨਸ਼ਟ ਕਰਨ ਮੌਕੇ ਨਿਗਰਾਨੀ ਕਰਦੇ ਹੋਏ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ, ਡੀਸੀਪੀ (ਤਫਤੀਸ਼) ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ (ਤਫ਼ਤੀਸ਼) ਜੇਅੰਤ ਪੁਰੀ ਅਤੇ ਹੋਰ ਪੁਲਿਸ ਅਧਿਕਾਰੀ | ਤਸਵੀਰ-ਮੁਨੀਸ਼ | <br/> 13-05-2026
ਜਲੰਧਰ, 12 ਮਈ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਨੇ ਪਿਛਲੇ ਸਮੇਂ ਦੌਰਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਬਤ ਕੀਤੇ ਗਏ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਮੰਗਲਵਾਰ ਨੂੰ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਨਸ਼ਟ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡੀਸੀਪੀ (ਤਫਤੀਸ਼) ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ (ਤਫਤੀਸ਼) ਜੇਅੰਤ ਪੁਰੀ, ਏਸੀਪੀ (ਡੀ) ਅਮਰਬੀਰ ਸਿੰਘ ਅਤੇ ਏਸੀਪੀ ਸਪੈਸ਼ਲ ਬ੍ਰਾਂ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਪੀ ਧੰਨਪ੍ਰੀਤ ਕਰੌ ਨੇ ਦੱਸਿਆ ਕਿ ਉਕਤ ਨਸ਼ੀਲੇ ਪਦਾਰਥ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚ ਐੱਨਡੀਪੀਐਸ ਐਕਟ ਅਧੀਨ ਦਰਜ ਕੇਸਾਂ ਵਿਚ ਜ਼ਬਤ ਕੀਤੇ ਸਨ, ਜਿਨ੍ਹਾਂ ਨੂੰ ਰਾਓਵਾਲੀ ਪਿੰਡ ਵਿਖੇ ਸਥਿਤ ਏਬੀਐਸ ਫੂਡ ਐਂਡ ਬ੍ਰੀਵੇਜ ਫੈਕਟਰੀ ਵਿਚ ਕਮਿਸ਼ਨਰੇਟ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 34 ਕਿੱਲੋ 544 ਗ੍ਰਾਮ ਹੈਰੋਇਨ, 1,05,930 ਪਾਬੰਦੀਸ਼ੁਦਾ ਗੋਲੀਆਂ ਤੇ 4,272 ਪਾਬੰਦੀਸ਼ੁਦਾ ਕੈਪਸੂਲ ਸ਼ਾਮਲ ਹਨ | ਸੀਪੀ ਧੰਨਪ੍ਰੀਤ ਕੌਰ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਸੀ ਕਿ ਇਹ ਨਸ਼ਾ ਭਵਿੱਖ ਵਿਚ ਗਲਤ ਢੰਗ ਨਾਲ ਵਰਤਿਆ ਨਾ ਜਾ ਸਕੇ | ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਤੇ ਭਵਿੱਖ ਵਿਚ ਵੀ ਅਜਿਹੀਆਂ ਨਸ਼ਾ ਵਿਰੋਧੀ ਕਾਰਵਾਈਆਂ ਜਾਰੀ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਨਿਊ ਸੇਂਟ ਸੋਲਜਰ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਪੰਜਾਬ ਪਰਜਾਪਤੀ ਸਭਾ ਨੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>
Ad Position 24