ਜਲੰਧਰ, 12 ਮਈ (ਪਵਨ ਖਰਬੰਦਾ)ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ਼ ਬਹਾਦਰ ਨਗਰ ਜਲੰਧਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਦਸਵੀਂ ਜਮਾਤ ਦਾ ਨਤੀਜੇ 'ਚ 100 ਫ਼ੀਸਦੀ ਪ੍ਰਦਰਸ਼ਨ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਪ੍ਰੀਖਿਆ 'ਚ ਕੁੱਲ 105 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਅਲੀਸ਼ਾ ਨੇ 93.85% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਯੱਸ਼ਵੀ ਨੇ 93.80% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦ ਕਿ ਖੁਸ਼ੀ ਨੇ 93.69% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਡਿੰਪਲ ਨੇ 92.46% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਨੈਤਿਕ, ਤਾਨਿਆ, ਆਰਿਅਨ, ਸ਼ਿਵਾਨੀ, ਨਿਸ਼ਠਾ, ਪਾਇਲ ਅਤੇ ਪਿ੍ਆ ਸੋਨੀ ਨੇ 85% ਤੋਂ 90% ਤੱਕ ਅੰਕ ਹਾਸਿਲ ਕਰਕੇ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ | ਇਸ ਤੋਂ ਇਲਾਵਾ 10 ਵਿਦਿਆਰਥੀਆਂ ਨੇ 75% ਤੋਂ 80% ਦੇ ਵਿੱਚਕਾਰ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਆਤਮ-ਵਿਸ਼ਵਾਸ ਨਾਲ ਸਫ਼ਲਤਾ ਦੀਆਂ ਇਹ ਉਚਾਈਆਂ ਛੂਹੀਆਂ | ਸਕੂਲ ਦੇ ਪ੍ਰੈਜ਼ੀਡੈਂਟ ਐਨ.ਕੇ. ਹਾਂਡਾ ਅਤੇ ਡਾਇਰੈਕਟਰ ਮੈਡਮ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਮਠਿਆਈਆਂ ਭੇਂਟ ਕੀਤੀਆਂ | ਇਸ ਦੇ ਨਾਲ ਉਨ੍ਹਾਂ ਨੇ ਵਿਦਆਰਥੀਆਂ ਨੂੰ ਸਫ਼ਲਤਾ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਜੀਵਨ ਵਿੱਚ ਅੱਗੇ ਵੱਧਣ ਲਈ ਆਸ਼ੀਰਵਾਦ ਦਿੱਤਾ |