12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਹੈੱਡ ਬੁਆਏ ਤੇ ਹੈੱਡ ਗਰਲ ਵਜੋਂ ਵਿਦਿਆਰਥੀਆਂ ਦੀ ਕੀਤੀ ਚੋਣ

Ad Position 21
No active advertisement
ਅਜੀਤ ਡੈਸਕ 13-05-2026
ਜਲੰਧਰ, 12 ਮਈ (ਪਵਨ ਖਰਬੰਦਾ)-ਮਾਤਾ ਗੁਜਰੀ ਖਾਲਸਾ ਮਾਡਰਨ ਸਕੂਲ ਨਿਊ ਸ਼ਹੀਦ ਬਾਬੂ ਲਾਬ ਸਿੰਘ ਨਗਰ ਜਲੰਧਰ ਵਿਖੇ ਇੰਨਵੈਸਟਚਰ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਕੂਲ ਚੇਅਰਮੈਨ ਜਸਪਾਲ ਸਿੰਘ ਅਤੇ ਸਕੂਲ ਪਿ੍ੰਸੀਪਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਮਾਰਚ ਪਾਸਟ ਨਾਲ ਕੀਤੀ ਗਈ ਮਗਰੋਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ | ਪ੍ਰੋਗਰਾਮ ਦੌਰਾਨ ਹੈੱਡ ਗਰਲ ਅਤੇ ਹੈੱਡ ਬੁਆਏ ਸਮੇਤ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਕਪਤਾਨ ਵੀ ਚੁਣੇ ਗਏ | ਪ੍ਰੋਗਰਾਮ ਦੌਰਾਨ 11ਵੀਂ ਜਮਾਤ ਦੇ ਜਗਤਾਰ ਸਿੰਘ ਨੂੰ ਹੈੱਡ ਬੁਆਏ ਅਤੇ ਬਾਰਵੀਂ ਜਮਾਤ ਦੀ ਹੀ ਵਿਦਿਆਰਥਣ ਅਨਾਮਿਕਾ ਨੂੰ ਹੈੱਡ ਗਰਲ ਚੁਣਿਆ ਗਿਆ | ਇਸ ਤੋਂ ਇਲਾਵਾ ਚਾਰ ਹਾਊਸ ਦੇ ਕਪਤਾਨ ਅਤੇ ਉਪ ਕਪਤਾਨ ਵੀ ਚੁਣੇ ਗਏ | ਇਸ ਤਰ੍ਹਾਂ ਵਿਦਿਆਰਥੀ ਕੌਂਸਲ ਦੇ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੰੁ ਚੁਕਾਈ ਗਈ | ਪ੍ਰੋਗਰਾਮ ਨੂੰ ਤਿਆਰ ਕਰਾਉਣ 'ਚ ਹਾਊਸ ਮੁਖੀ ਸਰਦਾਰ ਦਿਲਬਾਗ ਸਿੰਘ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀਆਂ ਤਾਰਾਂ ਨੂੰ ਠੀਕ ਕਰਨ ਦੀ ਕੀਤੀ ਮੰਗ <br/> ਅਗਲੀ ਖ਼ਬਰ ਨਿਊ ਸੇਂਟ ਸੋਲਜਰ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24