12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਲਕਾ ਇੰਚਾਰਜ ਢੀਂਡਸਾ ਤੇ ਰਾਣਾ ਵਲੋਂ ਉੱਤਰੀ ਹਲਕੇ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ

Ad Position 21
No active advertisement
ਅਜੀਤ ਡੈਸਕ 13-05-2026
ਚੁਗਿੱਟੀ/ਜੰਡੂਸਿੰਘਾ, 12 ਮਈ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ਮਿਹਨਤੀ ਵਰਕਰਾਂ ਨੂੰ ਪਾਰਟੀ 'ਚ ਯੋਗ ਨੁਮਾਇੰਦਗੀ ਦਿੰਦੇ ਹੋਏ ਗੁਰਸ਼ਰਨ ਸਿੰਘ ਮੱਕੜ ਤੇ ਬਲਵੰਤ ਸਿੰਘ ਨੂੰ ਮੀਤ ਪ੍ਰਧਾਨ, ਮਨਿੰਦਰਪਾਲ ਸਿੰਘ ਤੇ ਸੁਰਿੰਦਰ ਪਾਲ ਪੱਪਾ ਨੂੰ ਜਨਰਲ ਸਕੱਤਰ ਅਤੇ ਜਸਪਾਲ ਸਿੰਘ ਨੂੰ ਐਸ.ਸੀ. ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦੀ ਹਮਸਫ਼ਰ ਪਾਰਟੀ ਬਣਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਯੋਗ ਮਾਣ ਸਤਿਕਾਰ ਦੇ ਕੇ ਨਿਵਾਜਿਆ ਜਾਵੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ ਦੇ ਲੋਕਾਂ ਦੇ ਹੱਕਾਂ, ਪੰਜਾਬ ਦੇ ਵਿਕਾਸ, ਉੱਨਤੀ ਤੇ ਖੁਸ਼ਹਾਲੀ ਨੂੰ ਬਰਕਰਾਰ ਰੱਖਣ 'ਚ ਸ਼ਾਨਦਾਰ ਭੂਮਿਕਾ ਨਿਭਾਈ ਹੈ | ਉਸ ਦੇ ਉਲਟ ਅੱਜ ਦੀ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਦੇ ਕਿਸੇ ਕੋਨੇ 'ਚ ਵਿਕਾਸ ਨਹੀਂ ਹੋਇਆ, ਜਿਸ ਦੀ ਕਿ ਲੋਕਾਂ ਵਲੋਂ ਉਮੀਦ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਹਰ ਵਰਗ ਦੇ ਲੋਕਾਂ ਨੂੰ ਮਾਣ-ਸਨਮਾਨ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ ਤੇ ਅਗਾਂਹ ਵੀ ਇਸ ਸਿਲਸਿਲੇ ਨੂੰ ਬਰਕਰਾਰ ਰੱਖਣ ਦਾ ਯਤਨ ਜਾਰੀ ਹੈ | ਹਲਕਾ ਉੱਤਰੀ ਦੇ ਸਾਰੇ ਬੂਥਾਂ ਨੂੰ ਮਜ਼ਬੂਤ ਕਰਨ ਲਈ ਹਰ ਬੂਥ 'ਤੇ ਟੀਮਾਂ ਦੇ ਬੂਥ ਇੰਚਾਰਜ ਦਿ੍ੜ੍ਹਤਾ ਨਾਲ ਪਹਿਰਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਦੀ ਵਿਲੱਖਣ ਹੋਂਦ ਨੂੰ ਦਰਸਾਉਣਗੇ | ਇਸ ਮੌਕੇ ਨਿਯੁਕਤ ਕੀਤੇ ਗਏ ਨਵੇਂ ਅਹੁਦੇਦਾਰਾਂ ਵਲੋਂ ਨੇੜ-ਭਵਿੱਖ 'ਚ ਪਾਰਟੀ ਦੀ ਚੜ੍ਹਦੀ ਕਲਾ ਲਈ ਡਟ ਕੇ ਮਿਹਨਤ ਕਰਨ ਦਾ ਭਰੋਸਾ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਦਿਵਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ ਜੰਬਾ ਸਰਕਲ ਪ੍ਰਧਾਨ, ਜਗਜੀਤ ਸਿੰਘ ਖ਼ਾਲਸਾ ਸਰਕਲ ਪ੍ਰਧਾਨ, ਸੁਰਿੰਦਰ ਪਾਲ ਪੱਪਾ, ਗੁਰਸ਼ਰਨ ਸਿੰਘ ਮੱਕੜ, ਬਲਵੰਤ ਸਿੰਘ, ਬਹਾਦਰ ਸਿੰਘ, ਦਲਜੀਤ ਸਿੰਘ, ਫੁੰਮਣ ਸਿੰਘ, ਲਾਲ ਚੰਦ, ਬਲਵੀਰ ਸਿੰਘ ਬਸਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਸ. ਹਸਪਤਾਲ ਵਿਖੇ ਮਨਾਇਆ ਅੰਤਰਰਾਸ਼ਟਰੀ ਨਰਸਿੰਗ ਦਿਵਸ <br/> ਅਗਲੀ ਖ਼ਬਰ 'ਕੂਲਨੈੱਸ' ਦਾ ਖ਼ਤਰਨਾਕ ਭਰਮ : ਨੌਜਵਾਨੀ ਕਿੱਧਰ ਵੱਲ?
Ad Position 24