12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਿਹਾਤੀ ਪੁਲਿਸ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਮੇਸ਼ਾ ਤਤਪਰ-ਐੱਸ.ਐੱਸ.ਪੀ. ਵਿਰਕ

Ad Position 21
No active advertisement
ਐੱਸ.ਐੱਸ.ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਗੁਆਚੇ ਜਾਂ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪਦੇ ਹੋਏ | ਨਾਲ ਹਨ ਐੱਸ.ਪੀ. (ਤਫਤੀਸ਼) ਵਨੀਤ ਅਹਿਲਾਵਤ, ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਦਲਵਿੰਦਰ ਸਿੰਘ ਤੇ ਸੀ.ਆਈ.ਏ. ਸਟਾਫ ਇੰਚਾਰਜ ਪੁਸ਼ਪ ਬਾਲੀ | (ਸੱਜੇ) ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਬਰਾਮਦ ਕੀਤੇ ਗਏ ਮੋਬਾਈਲ ਫੋਨ ਜਿਹੜੇ ਵਾਪਸ ਕੀਤੇ ਗਏ ਹਨ | ਤਸਵੀਰਾਂ-ਜੀਪੀ ਸਿੰਘ | <br/> 13-05-2026
ਜਲੰਧਰ, 12 ਮਈ (ਜਤਿੰਦਰ ਪੰਮੀ)-ਜ਼ਿਲ੍ਹਾ ਦਿਹਾਤੀ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਮੇਸ਼ਾ ਤਤਪਰ ਰਹਿੰਦੀ ਹੈ | ਪੁਲਿਸ ਲੋਕਾਂ ਦੀ ਸੁਰੱਖਿਆ, ਉਨ੍ਹਾਂ ਦੀ ਸੰਪਤੀ ਦੀ ਰੱਖਿਆ ਅਤੇ ਸਾਈਬਰ ਅਪਰਾਧਾਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ | ਇਹ ਪ੍ਰਗਟਾਵਾ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਮੰਗਲਵਾਰ ਆਪਣੇ ਦਫਤਰ 'ਚ ਲੋਕਾਂ ਦੇ ਗੁਆਚੇ ਜਾਂ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਉਪਰੰਤ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪਣ ਲਈ ਰੱਖੇ ਗਏ ਪ੍ਰੋਗਰਾਮ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਦਿਹਾਤੀ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਪਤੀ ਦੀ ਰੱਖਿਆ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ | ਐੱਸਐੱਸਪੀ ਵਿਰਕ ਨੇ ਦੱਸਿਆ ਕਿ ਇਹ 120 ਮੋਬਾਈਲ ਫੋਨ ਪੁਲਿਸ ਕਪਤਾਨ (ਤਫਤੀਸ਼) ਵਨੀਤ ਅਹਿਲਾਵਤ ਦੀ ਅਗਵਾਈ ਵਿੱਚ ਸਬ-ਇੰਸਪੈਕਟਰ ਦਲਵਿੰਦਰ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਤੇ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ. ਸਟਾਫ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦਿਨ-ਰਾਤ ਮਿਹਨਤ ਕਰਦਿਆਂ ਲਗਾਤਾਰ ਤਕਨੀਕੀ ਜਾਂਚ ਅਤੇ ਸਾਈਬਰ ਟ੍ਰੈਕਿੰਗ ਰਾਹੀਂ ਬਰਾਮਦ ਕੀਤੇ ਗਏ ਹਨ | ਬਰਾਮਦ ਕੀਤੇ ਗਏ ਇਹ ਮੋਬਾਇਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ ਹਨ | ਐੱਸਐੱਸਪੀ ਵਿਰਕ ਨੇ ਨੇ ਦੱਸਿਆ ਕਿ ਇਸ ਨਵੀਂ ਬਰਾਮਦਗੀ ਨਾਲ 1 ਜਨਵਰੀ 2025 ਤੋਂ ਲੈ ਕੇ ਹੁਣ ਤੱਕ ਕੁੱਲ 419 ਮੋਬਾਇਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਚੰਦਨ ਗਰੇਵਾਲ ਨੇ ਨਵੇਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬੈਂਸ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ <br/> ਅਗਲੀ ਖ਼ਬਰ ਐੱਨ.ਐੱਚ.ਐੱਸ. ਹਸਪਤਾਲ ਵਿਖੇ ਮਨਾਇਆ ਅੰਤਰਰਾਸ਼ਟਰੀ ਨਰਸਿੰਗ ਦਿਵਸ <br/>
Ad Position 24