12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੇ. ਪੀ., ਮੰਨਣ,ਢੀਂਡਸਾ ਅਤੇ ਦਾਦੂਵਾਲ ਨਗਰ ਕੌਂਸਲ ਚੋਣਾਂ ਲਈ ਕਰਤਾਰਪੁਰ ਤੇ ਆਦਮਪੁਰ ਦੇ ਨਿਗਰਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 13-05-2026
ਜਲੰਧਰ, 12 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਰ ਦੀਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕÏਾਸਲਾਂ ਲਈ ਸੀਨੀਅਰ ਪਾਰਟੀ ਆਗੂਆਂ ਨੂੰ ਨਿਗਰਾਨ ਨਿਯੁਕਤ ਕੀਤਾ ਹੈ¢ ਇਹ ਨਿਗਰਾਨ ਢੁਕਵੇਂ ਉਮੀਦਵਾਰਾਂ ਦੀ ਚੋਣ ਨੂੰ ਸੁਚਾਰੂ ਬਣਾਉਣ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਚੋਣ ਮੁਹਿੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਨਗੇ¢ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕÏਾਸਲ ਆਦਮਪੁਰ ਵਾਸਤੇ ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ ਅਤੇ ਐਮਸੀ ਕਰਤਾਰਪੁਰ ਵਾਸਤੇ ਮਹਿੰਦਰ ਸਿੰਘ ਕੇ.ਪੀ. ਅਤੇ ਕੁਲਵੰਤ ਸਿੰਘ ਮੰਨਣ ਨਿਗਰਾਨ ਨਿਯੁਕਤ ਕੀਤੇ ਗਏ ਹਨ¢ ਮਿਉਂਸਪਲ ਕਮੇਟੀ ਆਦਮਪੁਰ ਦੇ ਨਵ ਨਿਯੁਕਤ ਨਿਗਰਾਨ ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ ਉੱਤਰੀ ਜਲੰਧਰ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੇ ਆਦੇਸ਼ ਅਨੁਸਾਰ ਉਹ ਅਤੇ ਗੁਰਮੀਤ ਸਿੰਘ ਦਾਦੂਵਾਲ 13 ਮਈ ਨੂੰ ਸਵੇਰੇ ਮੀਟਿੰਗ ਕਰਕੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਚੋਣ ਕਰਨਗੇ¢ ਉਹਨਾਂ ਕਿਹਾ ਕਿ ਵਿਕਾਸ ਕੰਮ ਠੱਪ ਹੋਣ ਕਾਰਨ ਅਤੇ ਲਗਾਤਾਰ ਨਿੱਘਰਦੀ ਜਾ ਰਹੀ ਅਮਰ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮÏਜੂਦਾ ਸੱਤਾਧਾਰੀ ਆਪ ਸਰਕਾਰ ਦੇ ਖਿਲਾਫ ਲੋਕਾਂ ਅੰਦਰ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ ਜਿਸ ਕਾਰਨ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਿਰਧ ਸਰੂਪਾਂ ਨੂੰ ਸੰਗਤ ਨੇ ਸਤਿਕਾਰ ਸਹਿਤ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਇਆ... ਅਗਲੀ ਖ਼ਬਰ ਚੰਦਨ ਗਰੇਵਾਲ ਨੇ ਨਵੇਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬੈਂਸ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ <br/>
Ad Position 24