12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗ੍ਰਹਿ ਮੰਤਰਾਲੇ ਨੇ ਸੇਵਾਮੁਕਤ ਸੀ.ਏ.ਪੀ.ਐੱਫ. ਕਰਮਚਾਰੀਆਂ ਦੇ ਅੰਤਿਮ ਸੰਸਕਾਰ ਲਈ ਜਾਰੀ ਕੀਤਾ ਸਾਂਝਾ ਐੱਸ.ਓ.ਪੀ. - ਪੀ.ਐਸ. ਸੰਧੂ <br/>

Ad Position 21
No active advertisement
ਅਜੀਤ ਡੈਸਕ 13-05-2026
ਜਲੰਧਰ, 12 ਮਈ (ਅ.ਬ.)- ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਲੰਧਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੀ.ਐਸ. ਸੰਧੂ ਨੇ ਮੈਂਬਰਾਂ ਨੂੰ ਦੱਸਿਆ ਕਿ ਸੀ.ਏ.ਪੀ.ਐੱਫ. ਦੇ ਜਵਾਨ ਹਿੰਦੁਸਤਾਨ ਦੀ ਰੀਡ ਦੀ ਹੱਡੀ ਹਨ ਅਤੇ ਉਹ 24 ਘੰਟੇ ਦੇਸ਼ ਦੀ ਸੁਰੱਖਿਆ ਕਰਦੇ ਹਨ | ਉਨ੍ਹਾਂ ਨੇ 8ਵੇਂ ਤਨਖਾਹ ਕਮਿਸ਼ਨ ਦੀ ਨਵੀਨਤਮ ਸਥਿਤੀ ਬਾਰੇ ਜਾਣਕਾਰੀ ਦਿੱਤੀ | ਸ੍ਰੀ ਸੰਧੂ ਨੇ ਦੱਸਿਆ ਕਿ 21 ਅਪ੍ਰੈਲ 2026 ਨੂੰ ਗ੍ਰਹਿ ਮੰਤਰਾਲੇ ਨੇ ਸੇਵਾਮੁਕਤ ਸੀ.ਏ.ਪੀ.ਐੱਫ. ਕਰਮਚਾਰੀਆਂ ਦੇ ਅੰਤਿਮ ਸੰਸਕਾਰ ਲਈ ਇਕ ਸਾਂਝਾ ਐੱਸ.ਓ.ਪੀ. ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੇਵਾਮੁਕਤ ਸੀ.ਏ.ਪੀ.ਐੱਫ. ਦੇ ਜਵਾਨਾਂ ਅਤੇ ਅਧਿਕਾਰੀਆਂ ਦੀ ਦੇਸ਼ ਪ੍ਰਤੀ ਦਿੱਤੀ ਗਈ ਨਿਸ਼ਠਾਵਾਨ ਸੇਵਾ ਦਾ ਸਨਮਾਨ ਹੈ | ਇਸ ਐੱਸ.ਓ.ਪੀ. ਦੇ ਲਾਗੂ ਹੋਣ ਨਾਲ ਰਿਟਾਇਰਡ ਸੀ.ਏ.ਪੀ.ਐੱਫ. ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਮਾਣ ਅਤੇ ਸਹਾਰਾ ਮਿਲੇਗਾ | ਸ੍ਰੀ ਸੰਧੂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ ਕਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਸੀ.ਏ.ਪੀ.ਐੱਫ. ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੀ ਜ਼ਿੰਦਗੀ ਸਮਰਪਿਤ ਕਰਨ ਵਾਲੇ ਜਵਾਨ ਸਤਿਕਾਰ ਦੇ ਹੱਕਦਾਰ ਹਨ ਅਤੇ ਉਨ੍ਹਾਂ ਦੀ ਅੰਤਿਮ ਵਿਦਾਈ ਵੀ ਪੂਰੇ ਮਾਣ-ਸਨਮਾਨ ਨਾਲ ਹੋਣੀ ਚਾਹੀਦੀ ਹੈ | ਸ੍ਰੀ ਸੰਧੂ ਨੇ ਦੱਸਿਆ ਕਿ ਜਦੋਂ ਵੀ ਕਿਸੇ ਸੀ.ਏ.ਪੀ.ਐੱਫ. ਸੇਵਾਮੁਕਤ ਜਵਾਨ ਦੀ ਮੌਤ ਹੋ ਜਾਂਦੀ ਹੈ ਤਾਂ ਤੁਰੰਤ ਸਾਡੇ ਦਫ਼ਤਰ ਨੂੰ ਸੂਚਿਤ ਕਰੋ ਤਾਂ ਜੋ ਜ਼ਰੂਰੀ ਪ੍ਰਬੰਧ ਕੀਤੇ ਜਾ ਸਕਣ | ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਸੀ.ਏ.ਪੀ.ਐੱਫ. ਦੇ ਜਵਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਵੀਕਾਰ ਕਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੁਰੰਤ ਕਦਮ ਚੁੱਕੇ | ਸ੍ਰੀ ਸੰਧੂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਵੀ ਸੀ.ਏ.ਪੀ.ਐੱਫ. ਦੇ ਜਵਾਨ ਟ੍ਰੇਨ ਜਾਂ ਬੱਸਾਂ ਵਿਚ ਸਫ਼ਰ ਕਰ ਰਹੇ ਹੋਣ ਤਾਂ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ਕਿਉਂਕਿ ਉਹ ਦੇਸ਼ ਦੀ ਸੁਰੱਖਿਆ ਲਈ ਮੁਸ਼ਕਿਲ ਹਾਲਾਤਾਂ ਵਿਚ ਆਪਣੀ ਡਿਊਟੀ ਨਿਭਾਉਂਦੇ ਹਨ | ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਮੈਂਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਸਬਾ ਲਾਂਬੜਾ ਦੀਆਂ ਸੜਕਾਂ ਦਾ ਬੁਰਾ ਹਾਲ, ਪੀ.ਡਬਲਿਊ.ਡੀ. ਵਿਭਾਗ ਪ੍ਰਤੀ ਜਨਤਾ 'ਚ ਭਾਰੀ ਰੋਸ ਅਗਲੀ ਖ਼ਬਰ ਐੱਸ.ਪੀ. ਪ੍ਰਾਈਮ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24