ਫਿਲੌਰ, 12 ਮਈ (ਵਿਪਨ ਗੈਰੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰ ਦੀ ਅਗਵਾਈ ਵਿਚ ਕੋਆਪਰੇਟਿਵ ਬੈਂਕ ਦੇ ਉੱਚ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ਰਾਹੀ ਦਸਿਆ ਗਿਆ ਕਿ ਪਿਛਲੇ ਮਹੀਨੇ ਅੱਜ ਦੇ ਹਾਲਾਤ ਅਨੁਸਾਰ ਮਹਿੰਗਾਈ ਨੂੰ ਧਿਆਨ ਵਿਚ ਰੱਖਦਿਆਂ ਕੋਆਪਰੇਟਿਵ ਸੁਸਾਇਟੀਆਂ ਨਾਲ ਜੁੜੇ ਕਿਸਾਨਾਂ ਲਈ ਪ੍ਰਤੀ ਏਕੜ ਜੋ ਹੱਦ ਕਰਜ਼ੇ ਦੀ ਰਾਸ਼ੀ ਵਿਚ ਜੋ ਵਾਧਾ ਕੀਤਾ ਗਿਆ ਸੀ ਉਹ ਇੱਕ ਸ਼ਲਾਘਾਯੋਗ ਉਪਰਾਲਾ ਹੈ ਪਰ ਕੁੱਝ ਸਮੇਂ ਬਾਅਦ ਹੀ ਇਸ ਵਾਧੇ ਨੂੰ ਵਾਪਸ ਲੈਣਾ ਕਿਸਾਨਾਂ ਲਈ ਇੱਕ ਮੰਦਭਾਗਾ ਵਰਤਾਰਾ ਹੋ ਨਿਬੜਿਆ | ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਆਪ ਇਸ ਵਾਧੇ ਨੂੰ ਦੁਆਰਾ ਲਾਗੂ ਕਰਕੇ ਕਿਸਾਨਾਂ ਦਾ ਕੋਆਪਰੇਟਿਵ ਸੁਸਾਇਟੀਆਂ ਅਤੇ ਕੋਆਪਰੇਟਿਵ ਬੈਂਕਾਂ ਨਾਲ ਲੈਣ ਦੇਣ ਤੁਰੰਤ ਚਾਲੂ ਕਰਵਾਇਆ ਜਾਵੇ |ਕਿਸਾਨਾਂ ਵੱਲੋਂ ਖਾਂਦਾ ਲੈਣ ਸਮੇਂ ਕੋਆਪਰੇਟਿਵ ਸੁਸਾਇਟੀਆਂ ਵੱਲੋਂ ਖਾਦਾਂ ਦੇ ਨਾਲ ਜੋ ਬੇਲੋੜਾ ਸਾਮਾਨ ਜਿਵੇਂ ਕਿ ਨੈਨੋ ਯੂਰੀਆ ਵਗ਼ੈਰਾ ਜਬਰੀ ਥੋਪਣਾ ਤੁਰੰਤ ਬੰਦ ਕੀਤਾ ਜਾਵੇ |ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕਾਂ ਨਾਲ ਜੁੜੇ ਅਤੇ ਪਿਛਲੇ ਲੰਮੇ ਸਮੇਂ ਤੋਂ ਡਿਫਾਲਟਰ ਚੱਲ ਰਹੇ ਕਿਸਾਨਾਂ ਲਈ ਕਮਰਸ਼ੀਅਲ ਬੈਂਕਾਂ ਦੀ ਤਰਜ਼ ਤੇ ਵਨ ਟਾਈਮ ਸੈਟਲਮੈਂਟ ਦੀ ਸੁਵਿਧਾ ਦੇ ਕੇ ਕਿਸਾਨਾਂ ਨੂੰ ਫ਼ੌਰੀ ਰਾਹਤ ਦਿੱਤੀ ਜਾਵੇ | ਅਮਰੀਕ ਸਿੰਘ ਨੇ ਪੰਚਰੰਗਾ ਬੈਂਕ ਨੂੰ ਜਲਦ ਤੋਂ ਜਲਦ ਚਲਾਉਣ ਦੀ ਵੀ ਗਲ ਆਖੀ | ਇਸ ਮੌਕੇ ਤੇ ਕਮਲਜੀਤ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਬਾਬਾ ਪਲਵਿੰਦਰ ਸਿੰਘ ਜਰਨਲ ਸਕੱਤਰ ਬਲਾਕ ਮਹਿਤਪੁਰ, ਸਰਦੂਲ ਸਿੰਘ ਮਹਿਤਪੁਰ ਮੀਤ ਪ੍ਰਧਾਨ, ਬੂਟਾ ਸਿੰਘ ਅਟਵਾਲ ਬਲਾਕ ਪ੍ਰਧਾਨ ਨੂਰਮਹਿਲ, ਬਲਵਿੰਦਰਪਾਲ ਮੀਤ ਪ੍ਰਧਾਨ ਬਲਾਕ ਨੂਰਮਹਿਲ, ਬਾਬਾ ਸਾਹਿਬ ਸਿੰਘ ਮੁੱਖ ਬੁਲਾਰਾ ਬਲਾਕ ਨੂਰਮਹਿਲ, ਰਣਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ, ਜਸਬੀਰ ਸਿੰਘ, ਧਨਜੀਤ ਸਿੰਘ ਵਾਈਸ ਪ੍ਰਧਾਨ ਬਲਾਕ ਭੋਗਪੁਰ, ਸਤਬੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ ਅਤੇ ਹੋਰ ਕਿਸਾਨ ਆਗੂ ਸ਼ਾਮਿਲ ਸਨ |