12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਸ੍ਰੀ ਦਸਮੇਸ਼ ਕਾਨਵੈਂਟ ਸਕੂਲ ਅੱਟੀ ਗੁਰਾਇਆ ਦੇ ਹੋਣਹਾਰ ਵਿਦਿਆਰਥੀ | <br/> 13-05-2026
ਗੁਰਾਇਆ, 12 ਮਈ (ਬਲਵਿੰਦਰ ਸਿੰਘ)-ਨਜ਼ਦੀਕੀ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਨਤੀਜਾ ਸੌਂ ਫ਼ੀਸਦੀ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਦੀ ਪ੍ਰੀਖਿਆ ਸਬੰਧੀ ਸਕੂਲ ਪਿ੍ੰਸੀਪਲ ਬਲਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ ਕੁਲ 46 ਵਿਦਿਆਰਥੀਆਂ ਨੇ ਭਾਗ ਲਿਆ | ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਈ | ਉਨ੍ਹਾਂ ਅੱਗੇ ਦੱਸਿਆ ਕਿ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਜਦ ਕਿ ਸੁਖਮਨ ਸਿੰਘ ਨੇ 97.5 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ 'ਚ ਸਥਾਨ ਬਣਾਇਆ | ਮਨਪ੍ਰੀਤ ਕੌਰ ਨੇ 95.8 ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕੀਤਾ | ਜਦਕਿ ਹਰਜੋਤ ਦੁਲੇ ਨੇ 95ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਅੰਮਿ੍ਤ ਪ੍ਰੀਤ ਕੌਰ, ਅਰਮਾਨ ਰਣਦੇਵ ਨੇ 94.15 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਜਦਕਿ ਸਿਮਰਤ ਕੌਰ ਅਤੇ ਅਮਾਨਤ ਮਹਿਰੇ ਨੇ 93.8 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ 5ਵਾਂ ਸਥਾਨ ਹਾਸਲ ਕੀਤਾ | ਤਿਰਸ਼ਾ ਨੇ 93.6 ਅੰਕਾਂ ਨਾਲ 6ਵਾਂ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਐਮ.ਡੀ. ਸੁਖਦੀਪ ਸਿੰਘ ਨੇ ਦੱਸਿਆ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਹੈ ਜਿਸ ਦੇ ਲਈ ਇਸ ਨਤੀਜੇ ਦੇ ਲਈ ਮਿਹਨਤੀ ਟੀਮ ਵਧਾਈ ਦੀ ਪਾਤਰ ਹੈ | ਉਨ੍ਹਾਂ ਅੱਗੇ ਕਿਹਾ ਕਿ ਸੁਖਮਨ ਸਿੰਘ ਨੇ ਸਪੋਰਟਸ ਕੋਟੇ 'ਚੋਂ ਚੌਥਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਉਨ੍ਹਾਂ ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜਾ ਬੱਚਿਆਂ ਦੀ ਲਗਨ ਅਤੇ ਮਾਪਿਆਂ ਦਾ ਸਾਥ ਹੈ | ਇਸ ਮੌਕੇ ਵਾਇਸ ਪਿ੍ੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ 25 ਬੱਚਿਆਂ ਨੇ 80 ਫ਼ੀਸਦੀ ਤੋਂ ਉੱਪਰ ਨੰਬਰ ਲਏ ਹਨ ਅਤੇ ਸਕੂਲ ਨੇ ਇਲਾਕੇ 'ਚ ਵਧੀਆ ਸਿੱਖਿਆ ਦੇਣ ਦੀ ਰਿਵਾਇਤ ਕਾਇਮ ਰੱਖੀ ਹੈ | ਇਸ ਮੌਕੇ ਉਨ੍ਹਾਂ ਨਾਲ ਰਵਿੰਦਰਜੀਤ ਕੌਰ, ਚਰਨਜੀਤ ਸਿੰਘ, ਮਨਪ੍ਰੀਤ ਕੌਰ , ਜੋਤੀ, ਸੁਨੀਤਾ ਰਾਣੀ, ਗੁਰਜੀਤ ਕੌਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਹੈਰੋਇਨ ਸਮੇਤ ਕਾਬੂ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਮੰਗਾਂ ਸੰਬੰਧੀ ਕੋਆਪ੍ਰੇਟਿਵ ਬੈਂਕ ਦੇ ਅਧਿਆਕਰੀ ਨੂੰ ਸੌਂਪਿਆ ਮੰਗ ਪੱਤਰ <br/>
Ad Position 24