12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਾਹਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਹੈਰੋਇਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 13-05-2026
ਸ਼ਾਹਕੋਟ, 12 ਮਈ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਪੁਲਿਸ ਵਲੋਂ ਸ਼ਾਹਕੋਟ ਸਬ ਡਵੀਜ਼ਨ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਾਹਕੋਟ ਪੁਲਿਸ ਵੱਲੋਂ ਦੋ ਵੱਖ ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਸ਼ਾਹਕੋਟ ਦੇ ਥਾਣਾ ਮੁਖੀ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਸ਼ਾਹਕੋਟ ਦੀਆਂ ਦੋ ਵੱਖ ਵੱਖ ਪੁਲਿਸ ਪਾਰਟੀਆਂ ਵਲੋਂ ਗਸ਼ਤ ਅਤੇ ਨਾਕੇਬੰਦੀ ਦÏਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਪੂਰਨ ਸਿੰਘ ਦੀ ਪੁਲਿਸ ਪਾਰਟੀ ਨੇ ਗਸ਼ਤ ਦÏਰਾਨ ਹਰਜਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਬਾਊਪੁਰ ਥਾਣਾ ਸ਼ਾਹਕੋਟ ਨੂੰ ਬਾਜਵਾ ਕਲਾਂ ਦੇ ਨਜ਼ਦੀਕ ਤੋਂ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ¢ ਇਸੇ ਤਰ੍ਹਾਂ ਐਸ.ਆਈ. ਜਗਦੇਵ ਸਿੰਘ ਦੀ ਪੁਲਿਸ ਪਾਰਟੀ ਨੇ ਗਸ਼ਤ ਦÏਰਾਨ ਬਲਵੀਰ ਸਿੰਘ ਪੁੱਤਰ ਮਦਨ ਲਾਲ ਵਾਸੀ ਮੀਏਾਵਾਲ ਮÏਲਵੀਆਂ ਥਾਣਾ ਸ਼ਾਹਕੋਟ ਨੂੰ ਡਿਸਕਵਰੀ ਸਕੂਲ ਮਲਸੀਆਂ ਦੇ ਨੇੜਿਓਾ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ¢ ਪੁਲਿਸ ਵਲੋਂ ਦੋਹਾਂ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਤੋਂ ਹੈਰੋਇਨ ਲਿਆਉਣ ਦੇ ਸਰੋਤਾਂ ਅਤੇ ਅੱਗੇ ਸਪਲਾਈ ਕੀਤੇ ਜਾਣ ਵਾਲੀਆਂ ਥਾਵਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ ਖਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ¢

Ad Position 22
No active advertisement
ਪਿਛਲੀ ਖ਼ਬਰ ਬੀ.ਜੇ.ਐੱਸ. ਹੋਮ ਡਲਿਵਰੀ ਕੰਪਨੀ ਵਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ ਪਲੇਸਮੈਂਟ ਆਫਰ ਮਿਲ... ਅਗਲੀ ਖ਼ਬਰ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24