ਨਕੋਦਰ, 12 ਮਈ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਦਾ ਸੈਸ਼ਨ 2025-26 ਦਸਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100% ਰਿਹਾ | ਜਿਸ ਵਿੱਚ ਜਸਪ੍ਰੀਤ ਕੌਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਮਹੇੜੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਸਪ੍ਰੀਤਪਾਲ ਕੌਰ ਸਪੁੱਤਰੀ ਸੋਹਨਪਾਲ ਸਿੰਘ ਨਿਵਾਸੀ ਪਿੰਡ ਲਿੱਤਰਾਂ ਨੇ ਦੂਜਾ ਸਥਾਨ ਤੇ ਚੇਤਨਵੀਰ ਦਾਸ ਸਪੁੱਤਰੀ ਰਘੁਵੀਰ ਦਾਸ ਨਿਵਾਸੀ ਕੋਟ ਬਾਦਲਖਾਂ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਤੇ ਸਕੂਲ ਦੋਹਾਂ ਦਾ ਨਾਂਅ ਰੌਸ਼ਨ ਕੀਤਾ | ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਚੰਗੇ ਨੰਬਰ ਪ੍ਰਾਪਤ ਕੀਤੇ | ਜਿਸ 'ਤੇ ਸਾਰੇ ਸਕੂਲ ਨੂੰ ਬਹੁਤ ਮਾਣ ਹੈ | ਸਕੂਲ ਦੀ ਪਿ੍ੰਸੀਪਲ ਸੁਦੇਸ਼ ਕੁਮਾਰੀ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀਆਂ ਨੂੰ ਆਪਣੇ ਆਉਣ ਵਾਲੇ ਉੱਜਵਲ ਭਵਿੱਖ ਨੂੰ ਹੋਰ ਵਧੀਆ ਬਣਾਉਣ ਲਈ ਉਤਸ਼ਾਹਿਤ ਕੀਤਾ ਤੇ ਸ਼ੁੱਭਕਾਮਨਾਵਾਂ ਦਿੱਤੀਆਂ |