ਦੁਸਾਂਝ ਕਲਾਂ, 12 ਮਈ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਚੱਕ ਦੇਸ ਰਾਜ ਵਿਖੇ ਹਰ ਸਾਲ ਦੀ ਤਰ੍ਹਾਂ-ਇਸ ਸਾਲਵੀ ਸਲਾਨਾ ਧੂਣੀਆਂ ਦਾ ਜੋੜ ਮੇਲਾ 16 ਮਈ ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ | ਸੰਤਾਂ ਮਹਾਂਪੁਰਸ਼ਾਂ ਦੇ ਤਪੋ ਅਸਥਾਨਾਂ 'ਤੇ ਮੌਜੂਦਾ ਉਤਰਾਅਧਿਕਾਰੀ ਮਹੰਤ ਬਾਬਾ ਅਮਰ ਦਾਸ ਧੂਣੇ ਵਾਲਿਆਂ ਨੇ ਦੱਸਿਆ ਹੈ ਕਿ 16 ਮਈ ਨੂੰ ਪਿੰਡ ਚੱਕ ਦੇਸ ਰਾਜ ਸੰਤਾਂ ਦੀ ਕੁਟੀਆ ਵਿਖੇ ਠੀਕ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਵਲੋਂ ਬਾਣੀ ਦੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ ਕੀਰਤਨੀ ਜਥਾ ਗੁਰੂ ਜਸ ਨਾਲ ਸੰਗਤਾਂ ਨੂੰ ਨਿਹਾਲ ਕਰੇਗਾ | ਗੁਰੂ ਘਰ ਵਲੋਂ ਸੰਗਤਾਂ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ, ਚਾਹ ਪਕੌੜਿਆਂ ਦਾ ਲੰਗਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਲਾਕੇ ਦੀਆਂ ਸੰਗਤਾਂ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਪ੍ਰੈੱਸ ਨੂੰ ਇਹ ਜਾਣਕਾਰੀ ਮੰਗਤ ਮੰਗਾਂ ਨੇ ਦਿੱਤੀ |