ਲੋਹੀਆਂ ਖਾਸ, 12 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਮਿਊਾਸੀਪਲ ਮੁਲਾਜ਼ਮ ਐਕਸਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਜਿਥੇ ਕੰਮ ਛੱਡ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ, ਉਥੇ ਅੱਜ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ 'ਚ ਰੋਸ ਮੁਜ਼ਾਹਰਾ ਕਰਦਿਆਂ ਸਰਕਾਰ ਵਿਰੁੱਧ ਨਾਹਰੇਬਾਜੀ ਵੀ ਕੀਤੀ | ਇਸੇ ਤਹਿਤ ਨਗਰ ਪੰਚਾਇਤ ਲੋਹੀਆਂ ਖਾਸ ਦੇ ਕਰਮਚਾਰੀਆਂ ਵੱਲੋਂ 8ਵੇਂ ਦਿਨ ਲਗਾਤਾਰ ਸਾਰਾ ਦਿਨ ਹੜਤਾਲ਼ ਕੀਤੀ ਗਈ, ਜਿਸ ਕਾਰਨ ਸ਼ਹਿਰ 'ਚ ਸਫਾਈ ਦਾ ਮੰਦੜਾ ਹਾਲ ਹੋ ਗਿਆ ਹੈ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਨÏਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਸਕੱਤਰ ਸੋਨੂੰ ਲੋਹੀਆਂ ਨੇ ਕਿਹਾ ਕਿ ਲਗਭਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਮਾਨ ਸਰਕਾਰ ਇਹਨਾਂ ਹੀ ਸਫ਼ਾਈ ਸੇਵਕਾ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਵੋਟਾਂ ਮੰਗ ਕੇ ਸੱਤਾ ਵਿਚ ਆਈ ਸੀ ਅਤੇ¢ਉਸ ਵੇਲ਼ੇ ਹੁਣ ਦੇ ਮੁੱਖ ਮੰਤਰੀ ਵੱਲੋਂ ਕਿਹਾ ਸੀ ਕੇ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ, ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ | ਪਰ ਹਾਲਾਤ ਇਹ ਹਨ ਕਿ 'ਬਦਲਾਅ ਦੀ ਥਾਂ ਬਦਲੇ ਦੀ ਭਾਵਨਾ' ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰੇਕ ਮੁਲਾਜ਼ਮ ਧਰਨੇ ਮੁਜ਼ਾਹਰੇ ਕਰ ਰਿਹਾ ਹੈ, ਅਤੇ ਉਨ੍ਹਾਂ ਦੀ ਸੁਣਵਾਈ ਕਰਨ ਦੀ ਥਾਂ ਉਨ੍ਹਾਂ ਖਿਲਾਫ ਬਦਲੇ ਦੀ ਭਾਵਨਾ ਰੱਖੀ ਜਾ ਰਹੀ ਹੈ | ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕੇ ਪੰਜਾਬ ਸਰਕਾਰ ਲੰਬੇ ਸਮੇ ਤੋਂ ਲਾਰੇ ਲਾ ਰਹੀ ਹੈ ਅਤੇ ਮੀਟਿੰਗਾਂ ਦੇ ਕੇ ਮੁਕਰ ਜਾਂਦੀ ਹੈ, ਇਸ ਲਈ ਹੁਣ ਆਰ ਪਾਰ ਦੇ ਸੰਘਰਸ਼ ਦੀ ਅਸੀਂ ਤਿਆਰੀ ਕਰ ਲਈ ਹੈ¢ | ਇਸ ਮÏਕੇ ਸੰਦੀਪ ਸਿੰਘ ਨਾਗਪਾਲ, ਸ਼ੁਭਮ ਸੁਪਰਵਾਈਜ਼ਰ, ਰਕੇਸ਼ ਕੁਮਾਰ, ਅਸ਼ੋਕ ਕੁਮਾਰ, ਸੁਰੇਸ਼ ਕੁਮਾਰ, ਸੁਖਵਿੰਦਰ ਸਿੰਘ, ਵਿਨੋਦ, ਬਨਵਾਰੀ ਲਾਲ, ਸੁਰਜੀਤ, ਜੈ ਚੰਦ, ਸੰਜੀਵ ਕੁਮਾਰ, ਰਛਪਾਲ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜਰ ਸਨ |