12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਦਰਜ਼ ਪ੍ਰਾਈਡ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ 'ਚੋਂ ਮਾਰੀਆਂ ਮੱਲ੍ਹਾਂ

Ad Position 21
No active advertisement
ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ 'ਚੋਂ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨਾਲ ਸਕੂਲ ਚੇਅਰਪਰਸਨ ਅਰੁਣ ਜੱਸਲ, ਪਿ੍ੰਸੀਪਲ ਰਜਨੀ ਬਾਲਾ, ਡੀ.ਪੀ.ਆਈ ਰਾਕੇਸ਼ ਕੁਮਾਰ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 13-05-2026
ਮਲਸੀਆਂ, 12 ਮਈ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਸਕੂਲ ਚੇਅਰਪਰਸਨ ਅਰੁਣ ਜੱਸਲ ਤੇ ਪਿ੍ੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਸਪੋਰਟਸ ਕਾਲਜ ਜਲੰਧਰ ਵਿਖੇ ਹੋਈ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਅੰਡਰ-12 ਵਿਚ ਅਮਰਿੰਦਰ ਸਿੰਘ ਹੁੰਦਲ ਨੇ ਵੋਰਟੈਕਸ ਥਰੋ 'ਚ ਸਿਲਵਰ ਮੈਡਲ, ਪ੍ਰਭਜੋਤ ਸਿੰਘ ਨੇ ਕਾਂਸੇ ਦਾ ਮੈਡਲ, ਅੰਡਰ 14 ਵਿਚ ਯੋਗਾ ਸਿੰਘ ਨੇ 60 ਮੀਟਰ ਦੌੜ ਤੇ ਵੋਰਟੈਕਸ ਥਰੋ ਵਿਚ ਸਿਲਵਰ ਮੈਡਲ, ਪ੍ਰਭਜੋਬਨ ਸਿੰਘ ਨੇ 60 ਮੀਟਰ ਦੌੜ ਵਿਚ ਕਾਂਸੇ ਦਾ ਮੈਡਲ ਅਤੇ ਲੰਬੀ ਛਾਲ ਵਿਚ ਸਿਲਵਰ ਮੈਡਲ ਅਤੇ ਏਕਮ ਘਾਰੂ ਨੇ ਲੰਬੀ ਛਾਲ ਵਿਚ ਗੋਲਡ ਮੈਡਲ ਅਤੇ ਵੋਰਟੈਕਸ ਥਰੋ ਵਿਚ ਕਾਂਸੇ ਦੇ ਮੈਡਲ ਜਿੱਤੇ ਹਨ | ਅੰਡਰ 14 ਵਿਚ ਏਕਮ ਘਾਰੂ ਬੈਸਟ ਐਥਲੀਟ ਬਣਿਆ | ਵਿਦਿਆਰਥੀਆਂ ਨੇ ਮੈਡਲ ਜਿੱਤ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਰਜਨੀ ਬਾਲਾ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਡੀ.ਪੀ.ਆਈ ਰਾਕੇਸ਼ ਕੁਮਾਰ ਦੀ ਮਿਹਨਤ ਸਦਕਾ ਹੀ ਸਕੂਲ ਦੇ ਬੱਚੇ ਖੇਡਾਂ ਵਿਚ ਮੱਲਾਂ ਮਾਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਐੱਨ.ਐੱਸ. ਕਾਨਵੈਂਟ ਸਕੂਲ ਦੀ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24