ਗੁਰਾਇਆ, 12 ਮਈ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਮੂਹ ਨਰਸਿੰਗ ਸਟਾਫ਼ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਰੀਜ਼ਾਂ ਦੀ ਸੇਵਾ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਨਰਸਿੰਗ ਸਟਾਫ਼ ਮਿਹਨਤ ਅਤੇ ਮਨੁੱਖਤਾ ਭਾਵ ਨਾਲ ਸਮਾਜ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਨਰਸਿੰਗ ਸਟਾਫ਼ ਨੂੰ ਵਧਾਈ ਦਿੱਤੀ ਗਈ |