28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿਆਂਗੇ : ਦੀਪਕ ਬਾਲੀ <br/>

Ad Position 21
No active advertisement
ਅਜੀਤ ਡੈਸਕ 15-05-2026
ਜਲੰਧਰ, 14 ਮਈ (ਜਤਿੰਦਰ ਪੰਮੀ) : ਸਾਈਾ ਦਾਸ ਸਕੂਲ ਦੇ ਮੈਦਾਨ 'ਚ ਹੋਣ ਵਾਲੀ ਸ਼੍ਰੀ ਬਾਲਾ ਜੀ ਦੀ ਚੌਂਕੀ ਨੂੰ ਲੈ ਕੇ ਹੋਏ ਸਿਆਸੀ ਹੰਗਾਮੇ 'ਤੇ ਸਰਕਟ ਹਾਊਸ 'ਚ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਕਿਸੇ ਵੀ ਧਰਮ ਨੂੰ ਕਿਸੇ ਇਕ ਪਾਰਟੀ ਨਾਲ ਜੋੜਨਾ ਛੋਟੀ ਸੋਚ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਸਮਾਗਮ ਸਭ ਨੂੰ ਰਲ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸਨਾਤਨ ਦੇ ਨਾਂ 'ਤੇ ਹਲਕੀ ਸਿਆਸਤ ਕੀਤੀ ਜਾ ਰਹੀ ਹੈ | ਪੰਜਾਬ ਨੂੰ ਤਾਰਪੀਡੋ ਕਰਨ ਲਈ ਭਾਜਪਾ ਪੰਜਾਬ ਵਿਰੋਧੀ ਏਜੰਡਾ ਚਲਾ ਰਹੀ ਹੈ, ਜਿਸ ਨੂੰ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਧਾਰਮਿਕ ਪ੍ਰੋਗਰਾਮ ਰੋਕਣ ਲਈ ਨਹੀਂ, ਸਗੋਂ ਦਸਤਾਵੇਜ਼ਾਂ ਵਿੱਚ ਕਮੀ-ਪੇਸ਼ੀ ਨੂੰ ਮੁਕੰਮਲ ਕਰਵਾਉਣ ਲਈ ਗਈ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਮ ਦੇ ਨਾਂ 'ਤੇ ਪੰਜਾਬ ਨੂੰ ਵੰਡਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗੀ | ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਨੇ ਸਮਿਤੀ ਵਲੋਂ ਸਨਾਤਨ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ 'ਤੇ ਚਾਨਣਾ ਪਾਇਆ | ਉਨ੍ਹਾਂ ਧਰਮ ਦੇ ਨਾਂ 'ਤੇ ਸ਼ਹਿਰ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਦੀ ਨਿੰਦਾ ਵੀ ਕੀਤੀ | ਪ੍ਰੈੱਸ ਕਾਨਫਰੰਸ 'ਚ ਪੁੱਜੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਧਾਰਮਿਕ ਸਮਾਗਮ ਦੇ ਮੁੱਦੇ ਨੂੰ ਸਿਆਸੀ ਰੰਗਤ ਦੇਣ ਦੀ ਕੋਝੀ ਹਰਕਤ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਧਰਮ ਦੇ ਨਾਂ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸਾਂਝੀਵਾਲਤਾ ਦੀ ਮਿਸਾਲ ਹੈ | ਉਨ੍ਹਾਂ ਕਿਹਾ ਕਿ ਧਰਮ ਦੇ ਨਾਂ 'ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸੰਬੰਧ ਨਹੀਂ ਹੈ | ਇਸ ਮੌਕੇ ਮੇਅਰ ਵਨੀਤ ਧੀਰ, 'ਆਪ' ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਕੌਂਸਲਰ ਜਤਿਨ ਗੁਲਾਟੀ, ਪਾਲਾ ਜਲਾਲਪੁਰੀਆ ਤੋਂ ਇਲਾਵਾ ਕਸ਼ਟ ਨਿਵਾਰਣ ਬਾਲਾ ਜੀ ਮੰਦਰ ਸ਼ੇਖਾ ਬਾਜ਼ਾਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਲਾ ਜੀ ਦੀ ਚੌਂਕੀ ਰੁਕਵਾਉਣ 'ਤੇ ਹੋਇਆ ਹੰਗਾਮਾ, ਵਿਰੋਧੀ ਪਾਰਟੀਆਂ ਨੇ ਸੱਤਾ ਧਿਰ 'ਤੇ ਲਾਏ ਦੋਸ਼ ਅਗਲੀ ਖ਼ਬਰ ਸਰਕਾਰ ਨੇ ਸੋਨਾ ਦਰਾਮਦ ਦੀ ਹੱਦ 100 ਕਿੱਲੋ ਤੈਅ ਕੀਤੀ
Ad Position 24