28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ 'ਚ ਲਿਆਂਦੀ ਜਾਵੇ ਤੇਜ਼ੀ-ਡੀ.ਸੀ.

Ad Position 21
No active advertisement
ਅਜੀਤ ਡੈਸਕ 15-05-2026
ਜਲੰਧਰ, 14 ਮਈ (ਜਤਿੰਦਰ ਪੰਮੀ)-ਡਿਪਟੀ ਕਮਿਸਨਰ ਨੇ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜ਼ਿਲ੍ਹੇ ਦਾ ਹਰੇਕ ਯੋਗ ਵਾਸੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕੇ | ਡੀਸੀ ਵਰਜੀਤ ਵਾਲੀਆ ਨੇ ਅਧਕਿਾਰੀਆਂ ਨਾਲ ਮੀਟਿੰਗ ਦੌਰਾਨ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਈ ਵੀ ਯੋਗ ਲਾਭਪਾਤਰੀ ਸੂਬਾ ਸਰਕਾਰ ਵਲੋਂ ਪ੍ਰਦਾਨ ਕੀਤੇ ਜਾ ਰਹੇ ਸਿਹਤ ਸੁਰੱਖਿਆ ਕਵਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼
ਕਰਨ ਅਤੇ ਵਿਸ਼ੇਸ਼ ਰਜਿਸਟ੍ਰੇਸ਼ਨ ਅਭਿਆਨ ਚਲਾਉਣ ਲਈ ਕਿਹਾ ਤਾਂ ਜੋ ਯੋਜਨਾ ਵਿੱਚ ਵਿਆਪਕ ਜਨਤਕ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲਿਆ, ਜਿਸ ਦਾ ਉਦੇਸ਼ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਅਤੇ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ | ਇਸ ਯੋਜਨਾ ਨੂੰ ਮਹਿਲਾ ਸ਼ਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ 'ਚ ਹੋਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਵਰਜੀਤ ਵਾਲੀਆ ਨੇ ਮਾਲ ਵਿਭਾਗ ਦੇ ਕੰਮਕਾਜ, ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ ਸਕੀਮ ਤਹਿਤ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬ-ਰਜਿਸਟਰਾਰਾਂ ਨੂੰ ਲੰਬਿਤ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਤੇ ਜਮ੍ਹਾਂਬੰਦੀਆਂ ਪੂਰੀਆਂ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਜੰਨਤ ਐਵੇਨਿਊ ਵਿਖੇ ਪਾਣੀ ਵਾਲੇ ਪਾਈਪ ਪਾਉਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ-ਲਗਨਦੀਪ ਸਿੰਘ <br/> ਅਗਲੀ ਖ਼ਬਰ ਨਗਰ ਨਿਗਮ ਦੇ ਕਈ ਵਿਭਾਗਾਂ ਦੇ ਰਿਕਾਰਡ ਨੂੰ ਲੈ ਕੇ ਪ੍ਰਭਾਵਿਤ ਹੋ ਰਹੀ ਹੈ ਜਾਂਚ
Ad Position 24