28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਵਿਚਾਰ ਚਰਚਾ 24 ਨੂੰ

Ad Position 21
No active advertisement
ਅਜੀਤ ਡੈਸਕ 15-05-2026

ਜਲੰਧਰ, 14 ਮਈ (ਐੱਮ. ਐੱਸ. ਲੋਹੀਆ) - ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 130ਵੇਂ ਜਨਮ ਦਿਹਾੜੇ ਮੌਕੇ 24 ਮਈ 2026 ਦਿਨ ਐਤਵਾਰ ਸਵੇਰੇ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਉਨ੍ਹਾਂ ਦੀ ਘਾਲਣਾ ਨੂੰ ਸਿਜਦਾ ਕਰਨ ਲਈ ਵਿਚਾਰ-ਚਰਚਾ ਸਮਾਗਮ ਕੀਤਾ ਜਾਏਗਾ | ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਣਕਾਰੀ ਦਿੱਤੀ ਕਿ 24 ਮਈ 1896 ਨੂੰ ਪਿੰਡ ਸਰਾਭਾ (ਲੁਧਿਆਣਾ) ਵਿਖੇ ਜਨਮੇ ਕਰਤਾਰ ਸਿੰਘ ਸਰਾਭਾ ਨੂੰ 16 ਨਵੰਬਰ 1916 ਵਾਲੇ ਦਿਨ ਕੇਂਦਰੀ ਜੇਲ੍ਹ ਲਾਹੌਰ ਵਿਖੇ ਫਾਂਸੀ ਲਗਾਈ ਗਈ ਸੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਪ੍ਰੋ. ਗੋਪਾਲ ਸਿੰਘ ਬੁੱਟਰ (ਡਾ.) ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 'ਮਿਸਾਲੀ ਜੀਵਨ ਅਤੇ ਯੋਗਦਾਨ' ਵਿਸ਼ੇ ਉਪਰ ਆਪਣਾ ਕੁੰਜੀਵਤ ਭਾਸ਼ਣ ਦੇਣਗੇ | ਦੇਸ਼ ਭਗਤ ਯਾਦਗਾਰ ਕਮੇਟੀ ਨੇ ਇਸ ਵਿਚਾਰ-ਚਰਚਾ 'ਚ ਸ਼ਾਮਲ ਹੋਣ ਲਈ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਸ਼ਕਿਲਾਂ ਦੇ ਬਾਵਜੂਦ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>... ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ
Ad Position 24