28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਲਾਇਲਪੁਰ ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਐਮ. ਏ. ਪੁਲੀਟੀਕਲ ਸਾਇੰਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪਿ੍ੰ. ਡਾ. ਰਛਪਾਲ ਸਿੰਘ ਸੰਧੂ ਤੇ ਹੋਰ | ਅਜੀਤ ਤਸਵੀਰ <br/> 15-05-2026
ਜਲੰਧਰ, 14 ਮਈ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਪਹਿਲਾ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਵਿਦਿਆਰਥਣ ਤਨੂੰ ਨੇ 10 ਵਿਚੋਂ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਸ਼੍ਰੇਆ ਚੌਹਾਨ ਨੇ 7.80 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਅਤੇ ਵਿਦਿਆਰਥੀ ਹਰਗੁਨ ਗਿੱਲ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਿਲ ਕੀਤਾ | ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ | ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਫ-ਸਫਾਈ ਦੇ ਕੰਮ ਲਈ ਪੰਜ ਹੋਰ ਨਵੀਆਂ ਆਈਆਂ ਟਰੈਕਟਰ ਟਰਾਲੀਆਂ ਅਗਲੀ ਖ਼ਬਰ ਕਾਰ ਦਾ ਸ਼ੀਸ਼ਾ ਤੋੜ ਕੇ ਬੈਗ ਚੋਰੀ <br/>
Ad Position 24