28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਕਸੂਦਾਂ ਸਬਜ਼ੀ ਮੰਡੀ ਗੋਲੀਕਾਂਡ :ਲਾਲ ਟੀ-ਸ਼ਰਟ ਵਾਲੇ ਸ਼ੂਟਰ ਦੀ ਪਹਿਚਾਣ ਲਈ ਪੁਲਿਸ ਵਲੋਂ ਸੀਸੀਟੀਵੀ ਖੰਗਾਲੇ ਜਾ ਰਹੇ <br/>

Ad Position 21
No active advertisement
ਅਜੀਤ ਡੈਸਕ 15-05-2026
ਮਕਸੂਦਾਂ 14 ਮਈ (ਸÏਰਵ ਮਹਿਤਾ) : ਬੀਤੇ ਦਿਨੀਂ ਨਵੀਂ ਮਕਸੂਦਾਂ ਸਬਜ਼ੀ ਮੰਡੀ ਵਿੱਚ ਫੜ੍ਹ ਨੂੰ ਲੈ ਕੇ ਹੋਏ ਵਿਵਾਦ ਦÏਰਾਨ ਚੱਲੀਆਂ ਗੋਲੀਆਂ ਦੇ ਮਾਮਲੇ ਵਿੱਚ ਪੁਲਿਸ ਹੁਣ ਲਾਲ ਟੀ-ਸ਼ਰਟ ਪਹਿਨੇ ਨਜ਼ਰ ਆਏ ਸ਼ੂਟਰ ਦੀ ਪਹਿਚਾਣ ਕਰਨ ਵਿੱਚ ਜੁਟੀ ਹੋਈ ਹੈ¢ ਪੁਲਿਸ ਵੱਲੋਂ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਇਹ ਸਪਸ਼ਟ ਹੋ ਸਕੇ ਕਿ ਦੋਸ਼ੀ ਕਿਸ ਵਾਹਨ 'ਤੇ ਸਵਾਰ ਹੋ ਕੇ ਮÏਕੇ 'ਤੇ ਪਹੁੰਚਿਆ ਸੀ ਅਤੇ ਘਟਨਾ ਤੋਂ ਬਾਅਦ ਕਿੱਥੇ ਫਰਾਰ ਹੋਇਆ¢
ਸੂਤਰਾਂ ਮੁਤਾਬਿਕ ਬੁੱਧਵਾਰ ਨੂੰ ਪੁਲਿਸ ਨੂੰ ਲਾਲ ਟੀ-ਸ਼ਰਟ ਵਾਲੇ ਸ਼ੱਕੀ ਦੀ ਇੱਕ ਹੋਰ ਸਾਫ਼ ਤਸਵੀਰ ਵੀ ਹਾਸਲ ਹੋਈ ਹੈ, ਜਿਸ ਦੇ ਆਧਾਰ 'ਤੇ ਉਸ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਤੇਜ਼ ਕਰ ਦਿੱਤੀ ਗਈ ਹੈ¢ ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਸ ਮਾਮਲੇ ਵਿੱਚ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋ ਸਕੀ ਸੀ ਪਰ ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਦੋਸ਼ੀਆਂ ਤੱਕ ਪਹੁੰਚ ਬਣਾਈ ਜਾਵੇਗੀ¢
ਇਸ ਦÏਰਾਨ ਚਰਚਾ ਇਹ ਵੀ ਹੈ ਕਿ ਸ਼ੱਕੀ ਨÏਜਵਾਨ ਨੂੰ ਕਈ ਰਾਜਨੀਤਿਕ ਰੈਲੀਆਂ ਅਤੇ ਸਮਾਗਮਾਂ ਵਿੱਚ ਵੀ ਦੇਖਿਆ ਜਾ ਚੁੱਕਾ ਹੈ, ਜਿਸ ਨੂੰ ਲੈ ਕੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ¢ ਉੱਥੇ ਦੂਜੇ ਪਾਸੇ ਡੀਐਸਪੀ ਉੱਤਰੀ ਅਸ਼ੋਕ ਮੀਣਾ ਨੇ ਕਿਹਾ ਕਿ ਫਾਇਰਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ¢ ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰੋਤਾਂ ਰਾਹੀਂ ਦੋਸ਼ੀਆਂ ਦੀ ਪਹਿਚਾਣ ਕਰਵਾਈ ਜਾ ਰਹੀ ਹੈ ਅਤੇ ਜਲਦੀ ਹੀ ਗਿ੍ਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ¢
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਰਾਸ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ¢ ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦÏਰਾਨ ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਵੀ ਮÏਕੇ 'ਤੇ ਮÏਜੂਦ ਸਨ ਅਤੇ ਹੰਗਾਮੇ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ¢ ਪਰ ਗੋਲੀਆਂ ਚਲਾਉਣ ਵਾਲਿਆਂ ਨੇ ਮÏਕੇ ਤੇ ਖੜੀ ਪੁਲਿਸ ਦਾ ਵੀ ਕੋਈ ਖÏਫ ਨਹੀਂ ਖਾਦਾ ਤੇ ਸ਼ਰੇਆਮ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਲਈ ਕ...
Ad Position 24