28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰ ਵਲੋਂ ਬਣਾਏ ਕਾਨੂੰਨ ਵਿਚਲੀਆਂ ਮੱਦਾਂ (ਧਾਰਾ) 'ਤੇ ਚਰਚਾ ਕਰਨ ਲਈ ਗੁਰਦੁਆਰਾ ਪ੍ਰਬੰਧਕਾਂ ਦੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 15-05-2026
ਜਲੰਧਰ, 14 ਮਈ (ਐੱਮ. ਐੱਸ. ਲੋਹੀਆ) - ਪਿੱਛਲੇ ਕਈ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਰਕਾਰ ਵਲੋਂ ਜੋ ਕਨੂੰਨ ਬਣਾਇਆ ਹੈ, ਇਸ 'ਚ ਕੁੱਝ ਐਸੀਆਂ ਮੱਦਾਂ (ਧਾਰਾ), ਜਿਨ੍ਹਾਂ ਕਰਕੇ ਸਿੱਖ ਸੰਗਤ 'ਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ, ਉਨ੍ਹਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕਾਂ ਦੀ ਇਕ ਜਰੂਰੀ ਇਕੱਤਰਤਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਹੋਈ | ਇਸ ਇਕੱਤਰਤਾ 'ਚ ਜਥੇਦਾਰ ਕੁਲਵੰਤ ਸਿੰਘ ਮੰਨਣ, ਇਕਬਾਲ ਸਿੰਘ ਢੀਂਡਸਾ, ਕੰਵਲਜੀਤ ਸਿੰਘ ਓਬਰਾਏ, ਕੰਵਲਜੀਤ ਸਿੰਘ ਸਕੱਤਰ, ਮਨਜੀਤ ਸਿੰਘ ਠੁੱਕਰਾਲ, ਹਰਜਿੰਦਰ ਸਿੰਘ ਲੈਂਡਲਾਰਡ, ਹਰਭਜਨ ਸਿੰਘ ਸੈਣੀ, ਗੁਰਬਖ਼ਸ਼ ਸਿੰਘ ਜੁਨੇਜਾ, ਗੁਰਕ੍ਰਿਪਾਲ ਸਿੰਘ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਗੁਰਮੀਤ ਸਿੰਘ ਬਿੱਟੂ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਜੁਗਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ ਮੱਲੀ, ਰਵਿੰਦਰਜੀਤ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ (ਪਟਨਾ ਸਾਹਿਬ), ਗੁਰਵਿੰਦਰ ਸਿੰਘ ਮਝੈਲ, ਪਰਵਿੰਦਰ ਸਿੰਘ ਓਬਰਾਏ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਸਚਦੇਵਾ ਅਤੇ ਹੋਰਾਂ ਨੇ ਭਾਗ ਲਿਆ ਅਤੇ ਇਸ ਚਰਚਾ 'ਚ ਆਪਣੇ-ਆਪਣੇ ਵਿਚਾਰ ਰੱਖੇ | ਚਰਚਾ ਦੌਰਾਨ ਸਾਹਮਣੇ ਆਇਆ ਕਿ ਨਵੇਂ ਕਾਨੂੰਨ 'ਚ ਆਮ ਸਿੱਖ ਸੰਗਤ ਵਾਸਤੇ ਇਸ 'ਚ ਜੋ (ਕਸਟੋਡੀਅਨ) ਲਫ਼ਜ਼ ਲਿਖਿਆ ਹੋਇਆ ਹੈ, ਉਸਦੀ ਪਰਿਭਾਸ਼ਾ (ਵਿਆਖਿਆ) ਸਪੱਸ਼ਟ ਨਹੀਂ ਹੈ, ਜਿਸ ਤੋਂ ਅਜਿਹਾ ਲੱਗਦਾ ਹੈ ਕਿ ਰੱਖ-ਰਖਾਅ ਰੱਖਣ ਵਾਲੇ ਜਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਗ੍ਰੰਥੀ ਸਿੰਘ, ਸੇਵਾਦਾਰ, ਸਟਾਫ਼ ਆਦਿ ਤੇ ਵੀ ਪਰਚਾ ਦਿੱਤਾ ਜਾਵੇਗਾ | ਪ੍ਰਬੰਧਕਾਂ ਨੇ ਕਿਹਾ ਕਿ ਇਹ ਸਰਾਸਰ ਗ਼ਲਤ ਧਾਰਾ ਹੈ, ਇਸ ਨਾਲ ਡਰਦੇ ਹੋਏ ਸੰਗਤ ਗੁਰੂ ਗ੍ਰੰਥ ਸਾਹਿਬ ਜੀ ਤੋਂ ਦੂਰ ਹੋ ਜਾਵੇਗੀ | ਆਗੂਆਂ ਨੇ ਕਿਹਾ ਕਿ ਸਿੱਖ ਸੰਗਤ ਦੀ ਮੰਗ ਹੈ ਕਿ ਕਾਨੂੰਨ ਸਖ਼ਤ ਜ਼ਰੂਰ ਹੋਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਪ੍ਰੰਤੂ ਆਮ ਸਿੱਖ ਸੰਗਤ ਨੂੰ ਇਸਦੀ ਦੁਰਵਰਤੋਂ ਕਰਕੇ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ | ਲੋਕ ਇਸ ਦਾ ਗ਼ਲਤ ਢੰਗ ਨਾਲ ਲਾਭ ਲੈ ਕੇ ਆਪਸੀ ਰੰਜਿਸ਼ ਕੱਢ ਸਕਦੇ ਹਨ | ਇਸ ਨਾਲ ਸੰਗਤ ਘਰਾਂ 'ਚ ਅਖੰਡ ਪਾਠ ਕਰਵਾਉਣ ਤੋਂ ਵੀ ਡਰ ਰਹੀ ਹੈ | ਆਗੂਆਂ ਨੇ ਕਿਹਾ ਕਿ ਸਭ ਸਿੱਖ ਸੰਗਤ ਦੀ ਮੰਗ ਹੈ ਕਿ ਸਰਕਾਰ ਵਲੋਂ ਇਸ ਮੱਦ 'ਚ ਸੋਧ ਕੀਤੀ ਜਾਵੇ, ਇਸ ਸਬੰਧੀ ਸਭ ਧਾਰਮਿਕ ਵਿਦਵਾਨਾਂ ਨਾਲ ਵਿਚਾਰ ਵਟਾਂਦਰਾ ਕਰ ਲਿਆ ਜਾਵੇ ਤਾਂ ਕਿ ਸਿੱਖ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ | ਆਗੂਆਂ ਨੇ ਕਿਹਾ ਕਿ ਇਸ ਕਾਨੂੰਨ ਦੇ ਵਿਰੋਧ 'ਚ ਸਮੂਹ ਸਿੱਖ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਵਿਸ਼ੇਸ਼ ਇਕੱਤਰਤਾ ਮਿਤੀ 17-5-2026 ਦਿਨ ਐਤਵਾਰ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ਾਮ 4 ਵਜੇ ਰੱਖੀ ਗਈ ਹੈ | ਉਨ੍ਹਾਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਅਤੇ ਪੰਥ ਦਰਦੀਆਂ ਨੂੰ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਇਸ ਇਕੱਤਰਤਾ 'ਚ ਸ਼ਾਮਲ ਹੋਣ |

Ad Position 22
No active advertisement
ਪਿਛਲੀ ਖ਼ਬਰ ਲੰਬਾ ਪਿੰਡ ਤੋਂ ਸੁੱਚੀ ਪਿੰਡ ਰੋਡ 'ਤੇ ਪਾਣੀ ਖੜੇ੍ਹ ਹੋਣ ਬਾਰੇ ਹਾਈਵੇ ਅਧਿਕਾਰੀਆਂ ਨੂੰ ਸ਼ਿਕਾਇਤ ਅਗਲੀ ਖ਼ਬਰ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24