27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 15-05-2026
ਜਲੰਧਰ, 14 ਮਈ (ਜਤਿੰਦਰ ਪੰਮੀ) : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਪਬਲਿਕ ਐਮਰਜੈਂਸੀ ਨੂੰ ਛੱਡ ਕੇ ਸਾਇਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ 'ਤੇ ਪਾਬੰਦੀ ਲਗਾਈ ਹੈ | ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਹੱਦ 'ਤੇ ਜਿੱਥੇ ਲਾਊਡ ਸਪੀਕਰ ਜਾਂ ਪਬਲਿਕ ਐਡਰੈੱਸ ਸਿਸਟਮ ਜਾਂ ਕੋਈ ਵੀ ਆਵਾਜ਼ ਪੈਦਾ ਕਰਨ ਵਾਲਾ ਸਰੋਤ ਵਰਤਿਆ ਜਾ ਰਿਹਾ ਹੈ, ਦੀ ਆਵਾਜ਼ ਖੇਤਰ ਲਈ ਨਿਸ਼ਚਿਤ ਆਵਾਜ਼ ਮੁਤਾਬਿਕ ਰੱਖਣ ਦੇ ਆਦੇਸ਼ ਦਿੱਤੇ ਗਏ ਹਨ | ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ (ਸਿਵਾਏ ਪਬਲਿਕ ਐਮਰਜੈਂਸੀ ਦੇ) ਮੈਰਿਜ ਪੇਲੈਸਾਂ ਤੇ ਹੋਟਲਾਂ ਵਿਚ ਢੋਲ ਜਾਂ ਭੋਂਪੂ , ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਾਡ ਐਂਪਲੀਫਾਇਰ ਅਤੇ ਡੀ.ਜੇਜ਼ ਆਦਿ ਨਹੀਂ ਵਜਾਏਗਾ | ਇਸੇ ਤਰ੍ਹਾਂ ਪ੍ਰਾਈਵੇਟ ਮਾਲਕੀ ਵਾਲੇ ਸਾਊਾਡ ਸਿਸਟਮ ਜਾਂ ਆਵਾਜ਼ ਪੈਦਾ ਕਰਨ ਵਾਲੇ ਯੰਤਰ ਦਾ ਸ਼ੋਰ ਦਾ ਪੱਧਰ ਪ੍ਰਾਈਵੇਟ ਥਾਂ ਦੀ ਹੱਦ ਖੇਤਰ ਲਈ ਤੈਅ ਸ਼ੋਰ ਮਾਪਦੰਡਾਂ 5 ਡੀ.ਬੀ.(ਏ) ਤੋਂ ਵੱਧ ਨਹੀਂ ਹੋਵੇਗਾ | ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮਿਊਜ਼ਿਕ ਸਿਸਟਮ ਰਾਹੀਂ ਪੈਦਾ ਹੋਣ ਵਾਲੀ ਆਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਾ ਸੁਣਾਈ ਦੇਵੇ | ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਅਜਿਹਾ ਕਰਨ ਵਾਲੇ ਸਾਊਾਡ ਯੰਤਰ ਜ਼ਬਤ ਕਰ ਲਏ ਜਾਣਗੇ | ਇਹ ਹੁਕਮ 8 ਜੁਲਾਈ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕੰਮ ਨਾ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ- ਰਵੀ ਮਸੀਹ ਅਗਲੀ ਖ਼ਬਰ ਏ. ਐਨ. ਗੁਜਰਾਲ ਸਕੂਲ ਵਿਖੇ ਕਰਵਾਇਆ ਸਨਮਾਨ ਸਮਾਰੋਹ <br/>
Ad Position 24