27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ <br/>

Ad Position 21
No active advertisement
ਸ਼ਾਹਕੋਟ ਵਿਖੇ ਹੈਰੋਇਨ ਸਮੇਤ ਗਿ੍ਫ਼ਤਾਰ ਔਰਤ ਨਾਲ ਏ.ਐੱਸ.ਆਈ. ਮੇਜਰ ਸਿੰਘ ਤੇ ਪੁਲਿਸ ਪਾਰਟੀ ਅਤੇ (ਸੱਜੇ) ਨਾਜ਼ਾਇਜ ਸ਼ਰਾਬ ਸਮੇਤ ਗਿ੍ਫ਼ਤਾਰ ਵਿਅਕਤੀ ਨਾਲ ਏ.ਐੱਸ.ਆਈ. ਅੰਗਰੇਜ਼ ਸਿੰਘ ਤੇ ਪੁਲਿਸ ਪਾਰਟੀ | ਤਸਵੀਰਾਂ- ਸੁਖਦੀਪ ਸਿੰਘ <br/> ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੋਸ਼ੀਆਂ ਬਾਰੇ ਜਾਣਕਾਰੀ ਦਿੰਦੇ ਹੋਏ | <br/> 15-05-2026
ਸ਼ਾਹਕੋਟ, 14 ਮਈ (ਸੁਖਦੀਪ ਸਿੰਘ)-ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਅਤੇ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐਚ.ਓ. ਦਿਲਬਾਗ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਵੱਲੋਂ ਇੱਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਏ.ਐੱਸ.ਆਈ. ਮੇਜਰ ਸਿੰਘ, ਚੌਂਕੀ ਇੰਚਾਰਜ ਤਲਵੰਡੀ ਸੰਘੇੜਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪਾਲ ਕੌਰ ਉਰਫ਼ ਪਾਲੋ ਪਤਨੀ ਸੋਹਣ ਸਿੰਘ ਵਾਸੀ ਪੱਤੀ ਸਾਹਲਾ ਨਗਰ (ਮਲਸੀਆਂ) ਥਾਣਾ ਸ਼ਾਹਕੋਟ ਨੂੰ ਕੋਟਲੀ ਗਾਜਰਾਂ ਫਲਾਈਓਵਰ ਦੇ ਹੇਠਾਂ ਕਾਬੂ ਕਰਕੇ 30.5 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ | ਗਿ੍ਫ਼ਤਾਰ ਦੋਸ਼ੀ ਗੁਰਪਾਲ ਕੌਰ ਉਰਫ ਪਾਲੋ ਕੋਲੋਂ ਬਰਾਮਦ ਹੈਰਇਨ ਲਿਆਉਣ ਸੰਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਔਰਤ ਖਿਲਾਫ਼ ਪਹਿਲਾਂ ਵੀ ਥਾਣਾ ਸ਼ਾਹਕੋਟ, ਨਕੋਦਰ, ਹਰੀਕੇ ਵਿਖੇ ਵੱਖ-ਵੱਖ ਧਾਰਾਵਾਂ ਤਹਿਤ 16 ਮੁਕੱਦਮੇ ਦਰਜ ਹਨ |

Ad Position 22
No active advertisement
ਪਿਛਲੀ ਖ਼ਬਰ 'ਅਧਿਆਪਕ ਟੋਲੀ' ਦੇ ਮੁਲਾਜ਼ਮ ਪਰਿਵਾਰਕ ਮੈਂਬਰਾਂ ਦੀਆਂ ਜਨਗਣਨਾ ਡਿਊਟੀਆਂ ਨਾ ਲੱਗਣਾ ਬਣਿਆ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਸੋਨੂੰ ਕੰਗ ਪੀ.ਏ ਵਲੋਂ ਚੱਕ ਬਾਹਮਣੀਆਂ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ
Ad Position 24