27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਸੀ.ਬੀ.ਐੱਸ.ਈ 12ਵੀਂ ਦੇ ਨਤੀਜੇ 'ਚੋਂ ਮਦਰਜ਼ ਪ੍ਰਾਈਡ ਸਕੂਲ ਦੇ ਮੱਲਾਂ ਮਾਰਨ ਵਾਲੇ ਵਿਦਿਆਰਥੀ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 15-05-2026
ਮਲਸੀਆਂ, 14 ਮਈ (ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ)- ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦਾ ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ ਹੈ | ਸਕੂਲ ਦੀ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪਿ੍ੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਕਾਮਰਸ ਗਰੁੱਪ 'ਚੋਂ ਜਸਕੀਰਤ ਸਿੰਘ ਨੇ 97.4 ਫ਼ੀਸਦੀ, ਅਮਿਤਪ੍ਰੀਤ ਸਿੰਘ ਨੇ 92.8 ਫ਼ੀਸਦੀ, ਮਨਸੁੱਖਜੀਤ ਕੌਰ ਨੇ 91.8 ਫ਼ੀਸਦੀ ਤੇ ਜਸਪ੍ਰੀਤ ਕੌਰ ਨੇ 91.4 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡੀਕਲ ਗਰੁੱਪ ਦੇ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਜਦ ਕਿ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਰਜਨੀ ਬਾਲਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਬਲਜੀਤ ਕੌਰ, ਪੰਕਜਜੀਤ ਕੌਰ, ਰੋਹਿਤ ਮਹਿਤਾ, ਮਨਜੋਤ ਸਿੰਘ, ਕਿਰਨ ਬਾਲਾ, ਰੂਬੀ ਗਾਂਧੀ, ਜਸਮੀਤ ਕੌਰ, ਰਾਕੇਸ਼ ਕੁਮਾਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਵਿਦਿਆਲਿਆ ਨੰਬਰ-2 ਆਦਮਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/> ਅਗਲੀ ਖ਼ਬਰ ਐੱਮ ਆਰ ਇੰਟਰਨੈਸ਼ਨਲ ਸਕੂਲ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24